ਜਲਾਲਾਬਾਦ ਨਗਰ ਕੌਂਸਲ ਨੇ ਮਨਾਈ ਲੋਹੜੀ
ਜਲਾਲਾਬਾਦ ਨਗਰ ਕੌਂਸਲ ਦੇ ਕਰਮਚਾਰੀਆਂ ਨੇ ਵਿਧਾਇਕ ਗੋਲਫੀ ਕੰਬੋਜ ਦੀ ਮੌਜੂਦਗੀ ਵਿੱਚ ਮਨਾਈ ਲੋਹੜੀ
Publish Date: Thu, 15 Jan 2026 04:33 PM (IST)
Updated Date: Fri, 16 Jan 2026 04:01 AM (IST)
ਬੰਪਲ ਭਠੇਜਾ, ਪੰਜਾਬੀ ਜਾਗਰਣ, ਜਲਾਲਾਬਾਦ : ਜਲਾਲਾਬਾਦ ਦੇ ਸ਼ਹੀਦ ਊਧਮ ਸਿੰਘ ਪਾਰਕ ਵਿੱਚ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਅਤੇ ਹੋਰ ਸਟਾਫ ਵੱਲੋਂ ਲੋਹੜੀ ਦਾ ਤਿਉਹਾਰ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਵਿਸ਼ੇਸ਼ ਪ੍ਰੋਗਰਾਮ ’ਚ ਸਥਾਨਕ ਵਿਧਾਇਕ ਜਗਦੀਪ ਗੋਲਡੀ ਕੰਬੋਜ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਿਨ੍ਹਾਂ ਦਾ ਕਰਮਚਾਰੀਆਂ ਦੀ ਪੂਰੀ ਟੀਮ ਵੱਲੋਂ ਉੱਥੇ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ।
ਪ੍ਰੋਗਰਾਮ ਦੌਰਾਨ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਅਤੇ ਅਧਿਕਾਰੀਆਂ ਨੇ ਮਿਲ ਕੇ ਰਵਾਇਤੀ ਰੀਤੀ-ਰਿਵਾਜ਼ਾਂ ਅਨੁਸਾਰ ਲੋਹੜੀ ਦੀ ਪਵਿੱਤਰ ਅਗਨੀ ਬਾਲੀ ਅਤੇ ਇੱਕ-ਦੂਜੇ ਨੂੰ ਤਿਉਹਾਰ ਦੀ ਵਧਾਈ ਦਿੱਤੀ। ਇਸ ਮੌਕੇ ਵਿਧਾਇਕ ਗੋਲਡੀ ਕੰਬੋਜ ਅਤੇ ਹੋਰ ਪਤਵੰਤਿਆਂ ਨੇ ਸਮੂਹ ਪੰਜਾਬ ਅਤੇ ਦੇਸ਼ ਵਾਸੀਆਂ ਨੂੰ ਲੋਹੜੀ ਅਤੇ ਮਾਘੀ ਦੇ ਪਵਿੱਤਰ ਤਿਉਹਾਰ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ ਅਤੇ ਸਾਰਿਆਂ ਲਈ ਖੁਸ਼ਹਾਲੀ ਤੇ ਤਰੱਕੀ ਦੀ ਕਾਮਨਾ ਕੀਤੀ। ਸਾਰੇ ਕਰਮਚਾਰੀਆਂ ਨੇ ਵਿਧਾਇਕ ਨਾਲ ਮਿਲ ਕੇ ਤਿਉਹਾਰ ਦਾ ਆਨੰਦ ਮਾਣਿਆ ਅਤੇ ਇਸ ਸਾਂਝੇ ਪ੍ਰੋਗਰਾਮ ਰਾਹੀਂ ਆਪਸੀ ਭਾਈਚਾਰਕ ਸਾਂਝ ਦਾ ਸੰਦੇਸ਼ ਦਿੱਤਾ।