ਪਰਵਿੰਦਰ ਝੋਟਾ ਕਤਲ ਦੇ ਵਿਰੋਧ ’ਚ ਜਲਾਲਾਬਾਦ ਮੁਕੰਮਲ ਬੰਦ ਪਰਵਿੰਦਰ ਸਿੰਘ ਝੋਟਾ ਕਤਲ ਕੇਸ ਦੇ ਵਿਰੋਧ ’ਚ ਜਲਾਲਾਬਾਦ ਮੁਕੰਮਲ ਬੰਦ
Publish Date: Thu, 15 Oct 2026 06:43 PM (IST)
Updated Date: Fri, 16 Oct 2026 04:04 AM (IST)
ਵੱਖ-ਵੱਖ ਜਥੇਬੰਦੀਆਂ ਵੱਲੋਂ ਸ਼ਹਿਰ ਵਿੱਚ ਸ਼ਾਂਤਮਈ ਰੋਸ ਮਾਰਚ, ਮੁਲਜ਼ਮਾਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਕੀਤੀ ਮੰਗ ਹੈਪੀ ਕਾਠਪਾਲ. ਪੰਜਾਬੀ ਜਾਗਰਣ, ਜਲਾਲਾਬਾਦ : ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਜਲਾਲਾਬਾਦ ਵਿੱਚ ਭਰਵਾਂ ਹੁੰਗਾਰਾ ਮਿਲਿਆ। ਇਸ ਦੌਰਾਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ ’ਤੇ ਬੰਦ ਰਹੇ ਅਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਵੱਲੋਂ ਸ਼ਹਿਰ ਵਿੱਚ ਸ਼ਾਂਤਮਈ ਰੋਸ ਮਾਰਚ ਕੱਢਿਆ ਗਿਆ। ਰੋਸ ਮਾਰਚ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਤਲ ਮਾਮਲੇ ’ਤੇ ਰੋਸ ਜ਼ਾਹਰ ਕਰਦਿਆਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ। ਬੰਦ ਦੇ ਸੱਦੇ ਦੌਰਾਨ ਤਿਉਹਾਰਾਂ ਦੇ ਦਿਨਾਂ ਨੂੰ ਧਿਆਨ ਵਿੱਚ ਰੱਖਦਿਆਂ ਦੁਕਾਨਦਾਰਾਂ ਨੂੰ ਵੱਧ ਪਰੇਸ਼ਾਨੀ ਤੋਂ ਬਚਾਉਣ ਲਈ ਬਾਜ਼ਾਰ ਦੁਪਹਿਰ 1 ਵਜੇ ਤੱਕ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ। ਇਸ ਤਰ੍ਹਾਂ ਜਿੱਥੇ ਜਥੇਬੰਦੀਆਂ ਵੱਲੋਂ ਕਤਲ ਮਾਮਲੇ ਦੇ ਵਿਰੋਧ ਵਿੱਚ ਆਪਣਾ ਰੋਸ ਪ੍ਰਗਟਾਇਆ ਗਿਆ, ਉੱਥੇ ਹੀ ਵਪਾਰੀਆਂ ਅਤੇ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਵੀ ਧਿਆਨ ਵਿੱਚ ਰੱਖਿਆ ਗਿਆ। ਰੋਸ ਮਾਰਚ ਵਿੱਚ ਸ਼ਾਮਲ ਵੱਖ-ਵੱਖ ਆਗੂਆਂ ਨੇ ਸਰਕਾਰ ਪ੍ਰਤੀ ਰੋਸ ਜ਼ਾਹਰ ਕਰਦਿਆਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾਵੇ। ਆਗੂਆਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਤੇ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਜਲਾਲਾਬਾਦ ਵਿੱਚ ਬੰਦ ਦੌਰਾਨ ਵੱਖ-ਵੱਖ ਜਥੇਬੰਦੀਆਂ ਵੱਲੋਂ ਸ਼ਾਂਤਮਈ ਢੰਗ ਨਾਲ ਰੋਸ ਪ੍ਰਗਟਾਉਂਦਿਆਂ ਇਨਸਾਫ਼ ਦੀ ਆਵਾਜ਼ ਬੁਲੰਦ ਕੀਤੀ ਗਈ।