ਜਸਵਿੰਦਰ ਸਿੰਘ ਜੱਸਾ ਬਲਾਕ ਕਾਂਗਰਸ ਦੇ ਜਨਰਲ ਸਕੱਤਰ ਨਿਯੁਕਤ
ਜਸਵਿੰਦਰ ਸਿੰਘ ਜੱਸਾ ਬਲਾਕ ਕਾਂਗਰਸ ਦੇ ਜਨਰਲ ਸਕੱਤਰ ਨਿਯੁਕਤ, ਸ਼ਿੰਦਰ ਮਾਹਲਮ ਵੱਲੋਂ ਨਿਯੁਕਤੀ ਪੱਤਰ ਸੌਂਪਿਆ
Publish Date: Wed, 25 Mar 2026 04:20 PM (IST)
Updated Date: Wed, 25 Mar 2026 04:23 PM (IST)

ਹੈਪੀ ਕਾਠਪਾਲ.ਪੰਜਾਬੀ ਜਾਗਰਣ ਜਲਾਲਾਬਾਦ : ਕਾਂਗਰਸ ਪਾਰਟੀ ਦੇ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਜਸਵਿੰਦਰ ਸਿੰਘ ਜੱਸਾ ਨੂੰ ਬਲਾਕ ਕਾਂਗਰਸ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਪੱਤਰ ਬਲਾਕ ਕਾਂਗਰਸ ਦੇ ਦਿਹਾਤੀ ਪ੍ਰਧਾਨ ਸ਼ਿੰਦਰ ਮਾਹਲਮ ਵੱਲੋਂ ਵਿਸ਼ੇਸ਼ ਤੌਰ ‘ਤੇ ਸੌਂਪਿਆ ਗਿਆ। ਸ਼ਿੰਦਰ ਮਾਹਲਮ ਨੇ ਭਰੋਸਾ ਜਤਾਇਆ ਕਿ ਜੱਸਾ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਿੰਡ ਪੱਧਰ ‘ਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਨਵ ਨਿਯੁਕਤ ਜਨਰਲ ਸਕੱਤਰ ਜਸਵਿੰਦਰ ਸਿੰਘ ਜੱਸਾ ਨੇ ਪਾਰਟੀ ਹਾਈਕਮਾਂਡ ਅਤੇ ਬਲਾਕ ਪ੍ਰਧਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ‘ਤੇ ਖਰੇ ਉਤਰਣ ਦੀ ਪੂਰੀ ਕੋਸ਼ਿਸ਼ ਕਰਨਗੇ। ਜੱਸਾ ਨੇ ਕਿਹਾ ਕਿ ਉਹ ਹਮੇਸ਼ਾਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਠਾਉਣ ਅਤੇ ਉਨ੍ਹਾਂ ਦੇ ਹੱਲ ਲਈ ਅੱਗੇ ਰਹਿਣਗੇ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਉਹ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਅਤੇ ਸੰਗਠਨ ਨੂੰ ਨਵੀਂ ਦਿਸ਼ਾ ਦੇਣ ਲਈ ਵਿਸ਼ੇਸ਼ ਤੌਰ ‘ਤੇ ਕੰਮ ਕਰਨਗੇ। ਇਸ ਮੌਕੇ ਕਈ ਹੋਰ ਕਾਂਗਰਸੀ ਆਗੂ ਅਤੇ ਵਰਕਰ ਵੀ ਮੌਜੂਦ ਸਨ, ਜਿਨ੍ਹਾਂ ਨੇ ਜਸਵਿੰਦਰ ਸਿੰਘ ਜੱਸਾ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।