ਪਿੰਡ ਚੱਕ ਬੰਨਵਾਲਾ ’ਚ ਕੱਬਡੀ ਟੂਰਨਾਮੈਂਟ ਕਰਵਾਇਆ
ਪਿੰਡ ਚੱਕ ਬੰਨਵਾਲਾ ’ਚ ਕੱਬਡੀ ਟੂਰਨਾਮੈਂਟ ਕਰਵਾਇਆ
Publish Date: Fri, 02 Jan 2026 04:37 PM (IST)
Updated Date: Fri, 02 Jan 2026 04:38 PM (IST)

ਬੰਪਲ ਭਠੇਜਾ. ਪੰਜਾਬੀ ਜਾਗਰਣ ਜਲਾਲਾਬਾਦ : ਹਲਕੇ ਦੇ ਪਿੰਡ ਚੱਕ ਬੰਨਵਾਲਾ (ਡੱਬ ਵਾਲਾ) ’ਚ ਪਿੰਡ ਦੀ ਪੰਚਾਇਤ ਤੇ ਸਮੂਹ ਪਿੰਡ ਵਾਸੀਆ ਦੇ ਸਹਿਯੋਗ ਨਾਲ ਕਬੱਡੀ ਟੂਰਨਾਮੈਂਟ ਤੇ ਧਾਰਮਿਕ ਸਮਾਗਮ ਕਰਵਾਇਆ ਗਿਆ। ਕਬੱਡੀ ਟੂਰਨਾਮੈਂਟ ’ਚ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਵਿਸ਼ੇਸ਼ ਤੌਰ ’ਤੇ ਪੁੱਜ ਕੇ ਸ਼ਿਰਕਤ ਕੀਤੀ ਅਤੇ ਬਾਬਾ ਜੀ ਦਾ ਆਸ਼ੀਰਵਾਦ ਹਾਸਲ ਕੀਤਾ। ਇਸ ਮੌਕੇ ਧਾਰਮਿਕ ਸਮਾਗਮ ਦੌਰਾਨ ਮੁੱਖ ਧਾਮ ਬਾਬਾ ਭੁੰਮਣ ਸ਼ਾਹ ਸਿਰਸਾ ਡੇਰਾ ਦੇ ਮੁੱਖ ਸੇਵਾਦਾਰ ਬਾਬਾ ਬ੍ਰਹਮਦਾਸ ਜੀ ਵੱਲੋਂ ਪ੍ਰਵਚਨ ਕਰਕੇ ਸੰਗਤਾਂ ਨੂੰ ਗੁਰੂ ਘਰ ਦੀ ਬਾਣੀ ਸੁਣਾ ਕੇ ਨਿਹਾਲ ਕੀਤਾ ਅਤੇ ਗੁਰੂ ਸਾਹਿਬਾਨਾਂ ਦੇ ਦੱਸੇ ਹੋਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ। ਕ੍ਰਿਕਟ ਟੂਰਨਾਮੈਂਟ ਦੌਰਾਨ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਪਿੰਡ ਵਾਸੀਆਂ ਤੇ ਇਲਾਕੇ ਦੇ ਲੋਕਾਂ ਨੂੰ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਪਿੰਡ ਵਾਸੀਆਂ ਨੂੰ ਵੱਡਾ ਖੇਡ ਸਟੇਡੀਅਮ ਤੋਂ ਇਲਾਵਾ ਪਿੰਡ ਵਾਸੀਆਂ ਨੂੰ ਸਿਹਤ ਸਹੂਲਤਾਂ ਦੇਣ ਲਈ ਮਿੰਨੀ ਹਸਪਤਾਲ ਬਣਾ ਕੇ ਦੇਣ ਦਾ ਐਲਾਨ ਕੀਤਾ ਗਿਆ। ਪਿੰਡ ਚੱਕ ਬੰਨਵਾਲਾ ਦੇ ਲੋਕਾਂ ਨੂੰ ਕਿਹਾ ਕਿ ਪੀਣ ਦੀ ਸਪੈਂਲ ਰਿਪੋਰਟ ਆਉਣ ਤੋਂ ਬਾਅਦ ਪੀਣ ਵਾਲੇ ਪਾਣੀ ਦਾ ਪ੍ਰਜੋਕੈਟ ਵੀ ਜਲਦੀ ਹੀ ਪਿੰਡ ਵਾਸੀਆਂ ਨੂੰ ਸਮਰਪਿਤ ਕੀਤਾ ਜਾਵੇਗਾ। ਕਬੱਡੀ ਟੂਰਨਾਮੈਂਟ ਦੀ ਸਮਾਪਤੀ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਤੇ ਪ੍ਰਬੰਧਕਾਂ ਦੇ ਵੱਲੋਂ ਜੇਤੂ ਟੀਮਾਂ ਨੂੰ ਨਗਦ ਰਾਸ਼ੀ ਦੇ ਸਨਮਾਨਿਤ ਵੀ ਕੀਤਾ ਗਿਆ।