- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਜੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੇ ਸਹੁੰ ਚੁੱਕ ਸਮਾਗਮ ’ਚ ਕਰਨ ਗਿਲਹੋਤਰਾ ਨੇ ਕੀਤੀ ਸ਼ਿਰਕਤ
ਪੰਜਾਬੀ ਜਾਗਰਣ ਰਿਪੋਰਟਰ, ਫ਼ਾਜ਼ਿਲਕਾ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵ-ਨਿਯੁਕਤ ਮੁੱਖ ਜੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੇ ਸਹੁੰ ਚੁੱਕ ਸਮਾਗਮ ’ਚ ਪੀਐੱਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਪੰਜਾਬ ਦੇ ਚੇਅਰਮੈਨ ਕਰਨ ਗਿਲਹੋਤਰਾ ਨੇ ਸ਼ਿਰਕਤ ਕੀਤੀ। ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਕਰਵਾਏ ਗਏ ਇਸ ਸਮਾਗਮ ਵਿੱਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਹਰਿਆਣਾ ਦੇ ਰਾਜਪਾਲ ਆਸ਼ਿਮ ਘੋਸ਼, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸਮੇਤ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਈ ਸੀਨੀਅਰ ਜੱਜਾਂ ਅਤੇ ਹੋਰ ਪਤਵੰਤੇ ਸੱਜਣਾਂ ਨੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਕਰਨ ਗਿਲਹੋਤਰਾ ਨੇ ਮੁੱਖ ਜੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਵਧਾਈ ਦਿੱਤੀ ਅਤੇ ਸਫਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ। ਕਰਨ ਗਿਲਹੋਤਰਾ ਨੇ ਕਿਹਾ ਕਿ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਯੋਗ ਅਗਵਾਈ ਹੇਠ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨਿਆਂ, ਉੱਤਮਤਾ ਅਤੇ ਲੋਕ ਸੇਵਾ ਦੇ ਖੇਤਰ ਵਿੱਚ ਨਵੇਂ ਮਾਪਦੰਡ ਸਥਾਪਿਤ ਕਰੇਗਾ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਉਨ੍ਹਾਂ ਦੀ ਅਗਵਾਈ ਹੇਠ ਹਾਈ ਕੋਰਟ ਨਵੀਆਂ ਉਪਲਬਧੀਆਂ ਹਾਸਲ ਕਰੇਗਾ ਅਤੇ ਆਮ ਲੋਕਾਂ ਨੂੰ ਸਮੇਂ ਸਿਰ ਪ੍ਰਭਾਵਸ਼ਾਲੀ ਨਿਆਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕੇ ਜਾਣਗੇ।