ਕ੍ਰਿਕਟ ਮੁਕਾਬਲਿਆਂ ’ਚ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ਜ਼ਿਲ੍ਹੇ ਸਿੰਘ.ਪੰਜਾਬੀ ਜਾਗਰਣ, ਮੰਡੀ
Publish Date: Sat, 06 Dec 2025 05:21 PM (IST)
Updated Date: Sat, 06 Dec 2025 05:24 PM (IST)
ਜ਼ਿਲ੍ਹੇ ਸਿੰਘ.ਪੰਜਾਬੀ ਜਾਗਰਣ, ਮੰਡੀ ਲਾਧੂਕਾ : 69ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਖੇਡਾਂ ਵਿਚ ਮੰਡੀ ਦੇ ਸ਼੍ਰੀ ਗੁਰੂ ਗੋਬਿੰਦ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਚੰਗਾ ਪ੍ਰਦਰਸ਼ਨ ਕਰਕੇ ਸਕੂਲ, ਇਲਾਕਾ ਅਤੇ ਮਾਪਿਆਂ ਦਾ ਨਾਂਅ ਰੋਸ਼ਨ ਕੀਤਾ ਹੈ। ਸੂਬਾ ਪੱਧਰੀ ਕ੍ਰਿਕਟ ਮੁਕਾਬਲਿਆਂ ਵਿਚ ਸਕੂਲ ਦੇ ਦੋ ਖਿਡਾਰੀਆਂ ਨੇ 4 ਮੁਕਾਬਲਿਆਂ ਵਿਚ ਸੈਮ ਨੇ ਬੱਲੇਬਾਜੀ ਵਿਚ ਚੰਗੇ ਜੋਹਰ ਦਿਖਾਂਦੇ ਹੋਏ 202 ਦੌੜਾਂ ਅਤੇ ਸੁਮਿਤ ਨੇ 150 ਦੌੜਾਂ ਅਤੇ 8 ਵਿਕਟਾਂ ਹਾਸਲ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਨ੍ਹਾਂ ਖਿਡਾਰੀਆਂ ਦੇ ਚੰਗੇ ਪ੍ਰਦਰਸ਼ਨ ਤੋਂ ਬਾਅਦ ਸਕੂਲੀ ਖੇਡਾਂ ਲਈ ਸਲੈਕਟਰਾਂ ਵਲੋਂ ਇਨ੍ਹਾਂ ਖਿਡਾਰੀਆਂ ਨੂੰ ਨੈਸ਼ਨਲ ਪੱਧਰੀ ਖੇਡਾਂ ਲਈ ਚੁਣਿਆ ਗਿਆ ਹੈ। ਸਕੂਲ ਦੇ ਮਨੇਜਿੰਗ ਡਾਇਰੈਕਟਰ ਦੇਸ ਰਾਜ ਕੁੱਕੜ, ਮਨੇਜਰ ਹਰਬੰਸ ਲਾਲ ਕੁੱਕੜ ਅਤੇ ਸਕੂਲ ਪ੍ਰਿੰਸੀਪਲ ਸੁਰਿੰਦਰ ਕੌਰ ਨੇ ਸੈਮ ਅਤੇ ਸੁਮਿਤ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਇਨ੍ਹਾਂ ਦੇ ਬਿਹਤਰ ਭਵਿੱਖ ਦੀ ਕਾਮਨਾ ਕੀਤੀ ਹੈ।