ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਵਿਰੋਧ
ਬੰਪਲ ਭਠੇਜਾ/ ਹੈਪੀ ਕਾਠਪਾਲ.ਪੰਜਾਬੀ
Publish Date: Mon, 08 Dec 2025 05:01 PM (IST)
Updated Date: Mon, 08 Dec 2025 05:03 PM (IST)
ਬੰਪਲ ਭਠੇਜਾ/ ਹੈਪੀ ਕਾਠਪਾਲ.ਪੰਜਾਬੀ ਜਾਗਰਣ ਜਲਾਲਾਬਾਦ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਡਵੀਜ਼ਨ ਪੱਧਰ ’ਤੇ ਕੇਂਦਰ ਦੀ ਬੀਜੇਪੀ ਸਰਕਾਰ ਵੱਲੋਂ ਲਿਆਂਦੇ ਗਏ ਬਿੱਜਲੀ ਬਿੱਲ, ਬੀਜ ਬਿੱਲ-2025 ਦੀਆਂ ਕਾਪੀਆਂ ਸਾੜੀਆਂ ਗਈਆਂ। ਜਾਣਕਾਰੀ ਦਿੰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਰੇਸ਼ਮ ਮਿੱਡਾ ਜ਼ਿਲਾ ਪ੍ਰਧਾਨ ਸੁਖਚੈਨ ਸਿੰਘ, ਬੀ ਕੇ ਯੂ ਉਗਰਾਹਾਂ ਦੇ ਜਿਲ੍ਹਾ ਸਕੱਤਰ ਜਗਸੀਰ ਸਿੰਘ,ਬਲਾਕ ਪ੍ਰਧਾਨ ਪਿੱਪਲ ਸਿੰਘ,ਕੁੱਲ ਹਿੰਦ ਕਿਸਾਨ ਸਭਾ ਦੇ ਜਿਲਾ ਪ੍ਰਧਾਨ ਸੁਰਿੰਦਰ ਢੰਡੀਆਂ ,ਬੀ ਕੇ ਯੂ ਡਕੌਂਦਾ ਬੁਰਜ ਗਿੱਲ ਦੇ ਜ਼ਿਲਾ ਪ੍ਰਧਾਨ ਜੋਗਾ ਸਿੰਘ, ਗੁਰਵਿੰਦਰ ਸਿੰਘ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਬਿਸ਼ਨ ਚੌਹਾਨ, ਬੀਕੇਯੂ ਕਾਦੀਆਂ ਦੇ ਬਲਦੇਵ ਰਾਜ,ਅਤੇ ਪੈਨਸ਼ਨਰ ਐਸੋਏਸ਼ਨ ਦੇ ਆਗੂ ਰਾਮ ਕ੍ਰਿਸ਼ਨ, ਰਜਿੰਦਰ ਸਿੰਘ,ਟੀ ਐਸ ਯੂ ਦੇ ਸਾਥੀ ਰਜੇਸ਼,ਸ਼ੇਰ ਸਿੰਘ,ਇੰਮਪਲਾਈਜ ਫੈਡਰੇਸ਼ਨ ਦੇ ਸੁਖਵਿੰਦਰ ਭਗਤ, ਨੇ ਕਿਹਾ ਕਿ ਬਿਜਲੀ ਸੋਧ ਬਿੱਲ 2025 ਨੂੰ ਕੇਂਦਰ ਸਰਕਾਰ ਦਾ ਲੋਕਾਂ ਵਿਰੁੱਧ ਇੱਕ ਵੱਡਾ ਹਮਲਾ ਕਰਾਰ ਦਿੰਦਿਆਂ ਇਸਨੂੰ ਵਾਪਸ ਕਰਵਾਉਣ ਲਈ ਤਾਲਮੇਲਵੇ ਸੰਘਰਸ਼ਾਂ ਰਾਹੀਂ ਜਨਤਕ ਲਹਿਰ ਖੜੀ ਕਰਨ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਮਨਦੀਪ ਸਿੰਘ, ਜਸਕੌਰ ਸਿੰਘ ਨੇ ਸਟੇਜ ਸੰਚਾਲਨ ਦੀ ਭੂਮਿਕਾ ਨਿਭਾਈ ਗਈ।