ਖੁਸ਼ਬੂ ਸਵਨਾ ਵੱਲੋਂ ਜ਼ਿਲ੍ਹਾ ਤੇ ਬਲਾਕ ਪ੍ਰਧਾਨ ਨਾਲ ਚਰਚਾ
ਮੈਡਮ ਖੁਸ਼ਬੂ ਸਵਨਾ ਨੇ ਇਸਤਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤੇ ਬਲਾਕ ਪ੍ਰਧਾਨ ਨਾਲ ਕੀਤੀ ਮੀਟਿੰਗ
Publish Date: Mon, 02 Feb 2026 04:51 PM (IST)
Updated Date: Mon, 02 Feb 2026 04:52 PM (IST)
ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਫਾਜਿਲਕਾ : ਵਿਧਾਇਕ ਫਾਜ਼ਿਲਕਾ ਨਰਿੰਦਰ ਪਾਲ ਸਿੰਘ ਸਵਨਾ ਦੀ ਪਤਨੀ ਖੁਸ਼ਬੂ ਸਵਨਾ ਨੇ ਇਸਤਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤੇ ਬਲਾਕ ਪ੍ਰਧਾਨਾ ਨਾਲ ਮੀਟਿੰਗ ਕੀਤੀ । ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਸਕੀਮਾਂ ਤੇ ਯੋਜਨਾਵਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ । ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਤੇ ਸਕੀਮਾਂ ਦਾ ਲਾਹਾ ਲੋਕਾਂ ਤੱਕ ਲਾਜ਼ਮੀ ਪਹੁੰਚੇ, ਇਹ ਯਕੀਨੀ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਲੋਕਾਂ ਨਾਲ ਮੀਟਿੰਗਾਂ, ਜਨ ਸੁਣਵਾਈ ਕੀਤੀ ਜਾਵੇ ਤੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਜਾਣ ਤੇ ਹੱਲ ਕੀਤੀਆਂ ਜਾਣ । ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰ ਦੀਆਂ ਸਕੀਮਾਂ ਦਾ ਲਾਹਾ ਲੈਣ ਤੋਂ ਵਾਂਝਾ ਨਾ ਰੱਖਿਆ ਜਾਵੇ । ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਲਕਾ ਜੁਨੇਜਾ ਤੇ ਬਲਾਕ ਪ੍ਰਧਾਨ ਮੌਜੂਦ ਸਨ ।