ਖੁਸ਼ਬੂ ਸਵਨਾ ਨੇ ਜ਼ਿਲ੍ਹਾ ਤੇ ਬਲਾਕ ਪ੍ਰਧਾਨ ਨਾਲ ਕੀਤੀ ਚਰਚਾ
ਮੈਡਮ ਖੁਸ਼ਬੂ ਸਵਨਾ ਨੇ ਇਸਤਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤੇ ਬਲਾਕ ਪ੍ਰਧਾਨ ਨਾਲ ਕੀਤੀ ਮੀਟਿੰਗ
Publish Date: Tue, 03 Feb 2026 05:06 PM (IST)
Updated Date: Tue, 03 Feb 2026 05:08 PM (IST)
ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਫਾਜਿਲਕਾ : ਵਿਧਾਇਕ ਫਾਜ਼ਿਲਕਾ ਨਰਿੰਦਰ ਪਾਲ ਸਿੰਘ ਸਵਨਾ ਦੀ ਧਰਮ ਪਤਨੀ ਮੈਡਮ ਖੁਸ਼ਬੂ ਸਵਨਾ ਨੇ ਇਸਤਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤੇ ਬਲਾਕ ਪ੍ਰਧਾਨਾ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਸਕੀਮਾਂ ਤੇ ਯੋਜਨਾਵਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਤੇ ਸਕੀਮਾਂ ਦਾ ਲਾਹਾ ਲੋਕਾਂ ਤੱਕ ਲਾਜ਼ਮੀ ਪਹੁੰਚੇ, ਇਹ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਮੀਟਿੰਗਾਂ, ਜਨ ਸੁਣਵਾਈ ਕੀਤੀ ਜਾਵੇ ਤੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਜਾਣ ਤੇ ਹੱਲ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰ ਦੀਆਂ ਸਕੀਮਾਂ ਦਾ ਲਾਹਾ ਲੈਣ ਤੋਂ ਵਾਂਝਾ ਨਾ ਰੱਖਿਆ ਜਾਵੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਲਕਾ ਜੁਨੇਜਾ ਤੇ ਬਲਾਕ ਪ੍ਰਧਾਨ ਮੌਜੂਦ ਸਨ।