- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਿਲੀ ਜਾਣਕਾਰੀ ਅਨੁਸਾਰ ਏਐਨਟੀਐਫ ਫਿਰੋਜ਼ਪੁਰ ਰੇਂਜ ਦੀ ਟੀਮ ਤੋਂ ਮਿਲੇ ਸੂਚਨਾ ਅਤੇ ਤਕਨੀਕੀ ਜਾਣਕਾਰੀ ਦੇ ਆਧਾਰ ’ਤੇ ਪੁਲਿਸ ਟੀਮ ਵੱਲੋਂ ਜਲਾਲਾਬਾਦ-ਫਾਜ਼ਿਲਕਾ ਹਾਈਵੇ ’ਤੇ ਹਰਿਕ੍ਰਿਸ਼ਨ ਸਿਨੇਮਾ ਨੇੜੇ ਕਾਰਵਾਈ ਕੀਤੀ ਗਈ। ਇਸ ਦੌਰਾਨ ਵਰਨਾ ਕਾਰ ਨੰਬਰ ਪੀਬੀ-77-5973 ਨੂੰ ਰੋਕ ਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਕਾਰ ਵਿੱਚੋਂ 30 ਕਿਲੋ 672 ਗ੍ਰਾਮ ਹੈਰੋਇਨ ਬਰਾਮਦ ਹੋਈ।

ਰਿਤਿਸ਼ ਕੁੱਕੜ.ਪੰਜਾਬੀ ਜਾਗਰਣ,ਫਾਜ਼ਿਲਕਾ: ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਵੱਲੋਂ ਵੱਡੀ ਕਾਰਵਾਈ ਕਰਦਿਆਂ ਤਿੰਨ ਨੌਜਵਾਨਾਂ ਨੂੰ 30 ਕਿਲੋ 672 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਏਐਨਟੀਐਫ ਫਿਰੋਜ਼ਪੁਰ ਰੇਂਜ ਦੀ ਟੀਮ ਤੋਂ ਮਿਲੇ ਸੂਚਨਾ ਅਤੇ ਤਕਨੀਕੀ ਜਾਣਕਾਰੀ ਦੇ ਆਧਾਰ ’ਤੇ ਪੁਲਿਸ ਟੀਮ ਵੱਲੋਂ ਜਲਾਲਾਬਾਦ-ਫਾਜ਼ਿਲਕਾ ਹਾਈਵੇ ’ਤੇ ਹਰਿਕ੍ਰਿਸ਼ਨ ਸਿਨੇਮਾ ਨੇੜੇ ਕਾਰਵਾਈ ਕੀਤੀ ਗਈ। ਇਸ ਦੌਰਾਨ ਵਰਨਾ ਕਾਰ ਨੰਬਰ ਪੀਬੀ-77-5973 ਨੂੰ ਰੋਕ ਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਕਾਰ ਵਿੱਚੋਂ 30 ਕਿਲੋ 672 ਗ੍ਰਾਮ ਹੈਰੋਇਨ ਬਰਾਮਦ ਹੋਈ।
ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅੰਸ਼ਪ੍ਰੀਤ ਸਿੰਘ ਉਰਫ਼ ਅੰਸ਼, ਵਾਸੀ ਵਾਰਡ ਨੰਬਰ 4, ਫਿਸ਼ ਮਾਰਕੀਟ, ਰਾਜ ਘਾਟ, ਫਿਰੋਜ਼ਪੁਰ ਸਿਟੀ, ਆਕਾਸ਼ ਸਿੰਘ ਉਰਫ਼ ਆਕਾਸ਼, ਵਾਸੀ ਪਿੰਡ ਗੁਲਾਮ ਪੱਤਰਾ, ਥਾਣਾ ਲੱਖੋਕੇ ਬਹਿਰਾਮ, ਜ਼ਿਲ੍ਹਾ ਫਿਰੋਜ਼ਪੁਰ ਅਤੇ ਅਨਮੋਲਪ੍ਰੀਤ ਸਿੰਘ ਉਰਫ਼ ਅਨਮੋਲ, ਵਾਸੀ ਵਾਰਡ ਨੰਬਰ 4, ਕਸੂਰੀ ਗੇਟ, ਫਿਰੋਜ਼ਪੁਰ ਵਜੋਂ ਕੀਤੀ ਗਈ ਹੈ। ਦੋਸ਼ੀਆਂ ਖਿਲਾਫ ਮੁਕੱਦਮਾ ਨੰਬਰ 177 ਦਰਜ ਕਰ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21 ਅਤੇ 29 ਤਹਿਤ ਥਾਣਾ ਏਐਨਟੀਐਫ, ਐੱਸਏਐੱਸ ਨਗਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।
ਪੁਲਿਸ ਵੱਲੋਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਪੁੱਛਗਿੱਛ ਕਰਕੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਇੰਨੀ ਵੱਡੀ ਮਾਤਰਾ ਵਿੱਚ ਹੈਰੋਇਨ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਨੂੰ ਅੱਗੇ ਕਿੱਥੇ ਸਪਲਾਈ ਕੀਤਾ ਜਾਣਾ ਸੀ। ਪੁਲਿਸ ਵੱਲੋਂ ਮਾਮਲੇ ਨਾਲ ਜੁੜੇ ਨਸ਼ਾ ਤਸਕਰੀ ਦੇ ਪੂਰੇ ਨੈੱਟਵਰਕ ਦੀ ਜਾਂਚ ਕੀਤੀ ਜਾ ਰਹੀ ਹੈ।