ਇੱਕ ਕਰੋੜ ਨਾਲ ਬਣੇਗਾ ਬਾਬਾ ਭੁੰਮਣ ਸ਼ਾਹ ਮਾਰਗ ਬਾਈਪਾਸ
ਮੰਨੇਵਾਲਾ ‘ਚ ਵੱਡਾ ਸੜਕ ਵਿਕਾਸ ਪ੍ਰੋਜੈਕਟ ਸ਼ੁਰੂ, 1 ਕਰੋੜ ਨਾਲ ਬਣੇਗਾ ਬਾਬਾ ਭੁੰਮਣ ਸ਼ਾਹ ਮਾਰਗ ਬਾਈਪਾਸ
Publish Date: Fri, 20 Mar 2026 03:29 PM (IST)
Updated Date: Fri, 20 Mar 2026 03:31 PM (IST)

ਹੈਪੀ ਕਾਠਪਾਲ.ਪੰਜਾਬੀ ਜਾਗਰਣ ਜਲਾਲਾਬਾਦ : ਮੰਨੇਵਾਲਾ ਵਿੱਚ ਵਿਕਾਸ ਕਾਰਜਾਂ ਦੀ ਗਤੀ ਨੂੰ ਤੋਰਦੇ ਹੋਏ ਹਲਕਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਬਾਬਾ ਬ੍ਰਹਮਦਾਸ ਜੀ ਦੇ ਕਰ ਕਮਲਾ ਨਾਲ 1 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬਾਬਾ ਭੁੰਮਣ ਸ਼ਾਹ ਮਾਰਗ ਬਾਈਪਾਸ ਦਾ ਨੀਹ ਪੱਥਰ ਰੱਖਿਆ ਗਿਆ। ਇਹ ਬਾਈਪਾਸ ਪਿੰਡ ਮੰਨੇਵਾਲਾ ਨੂੰ ਜਲਾਲਾਬਾਦ-ਪੂਰਨਪੱਟੀ ਰੋਡ ਨਾਲ ਜੋੜੇਗਾ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਸੁਵਿਧਾ ਮਿਲੇਗੀ। ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਸੜਕਾਂ ਦੀ ਸੁਧਾਰ ਅਤੇ ਨਵੀਂ ਬਣਤਰ ਨਾਲ ਲੋਕਾਂ ਦੀ ਆਵਾਜਾਈ ਸਬੰਧੀ ਮੁਸ਼ਕਲਾਂ ਨੂੰ ਘਟਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਬਾਈਪਾਸ ਬਣਨ ਨਾਲ ਨਾ ਸਿਰਫ਼ ਟ੍ਰੈਫਿਕ ਦਾ ਬੋਝ ਘਟੇਗਾ, ਸਗੋਂ ਇਲਾਕੇ ਦੀ ਆਰਥਿਕ ਗਤੀਵਿਧੀਆਂ ਨੂੰ ਵੀ ਤਾਕਤ ਮਿਲੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵਿਕਾਸ ਪ੍ਰੋਜੈਕਟ ਲਿਆਂਦੇ ਜਾਣਗੇ। ਬਾਬਾ ਬ੍ਰਹਮਦਾਸ ਜੀ ਨੇ ਇਸ ਮੌਕੇ ਕਿਹਾ ਕਿ ਇਹ ਮਾਰਗ ਸੰਗਤ ਦੀ ਲੰਮੇ ਸਮੇਂ ਤੋਂ ਚੱਲ ਰਹੀ ਮੰਗ ਸੀ, ਜਿਸ ਨੂੰ ਅੱਜ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਬਾਈਪਾਸ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿੱਚ ਸੁਵਿਧਾ ਮਿਲੇਗੀ ਅਤੇ ਪਿੰਡ ਦਾ ਵਿਕਾਸ ਹੋਰ ਤੇਜ਼ੀ ਨਾਲ ਹੋਵੇਗਾ। ਉਨ੍ਹਾਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਲੋਕਾਂ ਦੀ ਭਲਾਈ ਲਈ ਅੱਗੇ ਆ ਕੇ ਕੰਮ ਕਰਦੇ ਹਨ। ਇਸ ਮੌਕੇ ਇਲਾਕੇ ਦੇ ਕਈ ਪ੍ਰਮੁੱਖ ਵਿਅਕਤੀ, ਪੰਚਾਇਤ ਮੈਂਬਰ, ਸਮਾਜਸੇਵੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਰਹੇ। ਸਮਾਗਮ ਦੌਰਾਨ ਲੋਕਾਂ ਵਿੱਚ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ ਅਤੇ ਸਭ ਨੇ ਇਸ ਪ੍ਰੋਜੈਕਟ ਦਾ ਸਵਾਗਤ ਕੀਤਾ।