ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਦੀ ਵੱਡੀ ਕਾਰਵਾਈ, ਅਬੋਹਰ ਨਿਗਮ ਦਫ਼ਤਰ ’ਚ ਰੇਡ ਜਾਰੀ; ਕਈ ਅਧਿਕਾਰੀ ਰੱਡਾਰ ’ਤੇ ਅਬੋਹਰ ਨਗਰ ਨਿਗਮ ਦੇ ਦਫ਼ਤਰ ਵਿਖੇ ਵਿਜੀਲੈਂਸ ਵਿਭਾਗ ਵੱਲੋਂ ਰੇਡ ਕੀਤੀ ਗਈ। ਵਿਜੀਲੈਂਸ ਟੀਮ ਦੀ ਇਸ ਕਾਰਵਾਈ ਕਾਰਨ ਨਗਰ ਨਿਗਮ ਦਫ਼ਤਰ ਵਿੱਚ ਹਲਚਲ ਦੇਖਣ ਨੂੰ ਮਿਲੀ। ਖ਼ਬਰ ਲਿਖੇ ਜਾਣ ਤੱਕ ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ ਕਾਰਵਾਈ ਜਾਰੀ ਸੀ।
Publish Date: Fri, 09 Oct 2026 04:28 PM (IST)
Updated Date: Fri, 09 Oct 2026 04:29 PM (IST)
ਭਾਰਤ ਭੂਸ਼ਣ ਸ਼ਰਮਾ, ਪੰਜਾਬੀ ਜਾਗਰਣ, ਅਬੋਹਰ : ਅਬੋਹਰ ਨਗਰ ਨਿਗਮ ਦੇ ਦਫ਼ਤਰ ਵਿਖੇ ਵਿਜੀਲੈਂਸ ਵਿਭਾਗ ਵੱਲੋਂ ਰੇਡ ਕੀਤੀ ਗਈ। ਵਿਜੀਲੈਂਸ ਟੀਮ ਦੀ ਇਸ ਕਾਰਵਾਈ ਕਾਰਨ ਨਗਰ ਨਿਗਮ ਦਫ਼ਤਰ ਵਿੱਚ ਹਲਚਲ ਦੇਖਣ ਨੂੰ ਮਿਲੀ। ਖ਼ਬਰ ਲਿਖੇ ਜਾਣ ਤੱਕ ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ ਕਾਰਵਾਈ ਜਾਰੀ ਸੀ।
ਜਾਣਕਾਰੀ ਅਨੁਸਾਰ ਵਿਜੀਲੈਂਸ ਵਿਭਾਗ ਦੀ ਟੀਮ ਨਗਰ ਨਿਗਮ ਦਫ਼ਤਰ ਵਿਖੇ ਪਹੁੰਚੀ ਅਤੇ ਆਪਣੀ ਕਾਰਵਾਈ ਸ਼ੁਰੂ ਕੀਤੀ। ਹਾਲਾਂਕਿ, ਟੀਮ ਵੱਲੋਂ ਕਿਸ ਮਾਮਲੇ ਨੂੰ ਲੈ ਕੇ ਰੇਡ ਕੀਤੀ ਗਈ ਹੈ ਅਤੇ ਜਾਂਚ ਦਾ ਘੇਰਾ ਕੀ ਹੈ, ਇਸ ਸਬੰਧੀ ਅਜੇ ਤੱਕ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ। ਇਸ ਕਾਰਵਾਈ ਦੌਰਾਨ ਕਿਹੜੇ ਰਿਕਾਰਡ ਦੀ ਜਾਂਚ ਕੀਤੀ ਗਈ ਜਾਂ ਕਿਸੇ ਅਧਿਕਾਰੀ ਜਾਂ ਕਰਮਚਾਰੀ ਤੋਂ ਪੁੱਛਗਿੱਛ ਕੀਤੀ ਗਈ ਹੈ, ਇਸ ਬਾਰੇ ਵੀ ਸਥਿਤੀ ਸਪੱਸ਼ਟ ਨਹੀਂ ਹੋ ਸਕੀ।
ਵਿਜੀਲੈਂਸ ਵਿਭਾਗ ਦੀ ਇਸ ਕਾਰਵਾਈ ਨੂੰ ਲੈ ਕੇ ਸ਼ਹਿਰ ਵਿੱਚ ਚਰਚਾ ਦਾ ਮਾਹੌਲ ਬਣਿਆ ਹੋਇਆ ਹੈ। ਹੁਣ ਸਭ ਦੀਆਂ ਨਜ਼ਰਾਂ ਵਿਭਾਗ ਵੱਲੋਂ ਕਾਰਵਾਈ ਸਬੰਧੀ ਦਿੱਤੀ ਜਾਣ ਵਾਲੀ ਅਧਿਕਾਰਤ ਜਾਣਕਾਰੀ ’ਤੇ ਟਿਕੀਆਂ ਹੋਈਆਂ ਹਨ। ਫਿਲਹਾਲ ਇਹ ਕਹਿਣਾ ਮੁਸ਼ਕਲ ਹੈ ਕਿ ਇਸ ਰੇਡ ਦੌਰਾਨ ਕੀ ਕੁਝ ਸਾਹਮਣੇ ਆਇਆ ਹੈ। ਵਿਜੀਲੈਂਸ ਵਿਭਾਗ ਦੀ ਜਾਂਚ ਪੂਰੀ ਹੋਣ ਅਤੇ ਅਧਿਕਾਰਤ ਵੇਰਵੇ ਜਾਰੀ ਹੋਣ ਤੋਂ ਬਾਅਦ ਹੀ ਕਾਰਵਾਈ ਦੇ ਅਸਲ ਕਾਰਨਾਂ ਅਤੇ ਨਤੀਜਿਆਂ ਬਾਰੇ ਸਥਿਤੀ ਸਪੱਸ਼ਟ ਹੋ ਸਕੇਗੀ। ਖ਼ਬਰ ਲਿਖੇ ਜਾਣ ਤੱਕ ਵਿਜੀਲੈਂਸ ਵਿਭਾਗ ਦੀ ਰੇਡ ਜਾਰੀ ਸੀ।