ਬੱਚਿਆਂ ਤੇ ਗਰਭਵਤੀਆਂ ਦਾ ਸਮੇਂ ਸਿਰ ਟੀਕਾਕਰਣ ਜ਼ਰੂਰੀ : ਡਾ. ਕਵਿਤਾ ਸਿੰਘ
ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਸਮੇਂ ਸਿਰ ਟੀਕਾਕਰਣ ਜਰੂਰ ਕਰਵਾਓ: ਡਾ. ਕਵਿਤਾ ਸਿੰਘ
Publish Date: Wed, 07 Jan 2026 03:30 PM (IST)
Updated Date: Wed, 07 Jan 2026 03:32 PM (IST)

ਪੱਤਰ ਪ੍ਰੇਰਕ,ਪੰਜਾਬੀ ਜਾਗਰਣ, ਫਾਜਿਲਕਾ : ਜ਼ਿਲ੍ਹਾ ਫਾਜਿਲਕਾ ਵਿੱਚ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਨਿਯਮਿਤ ਟੀਕਾਕਰਣ ਮੁਹਿੰਮ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਹਫ਼ਤੇ ਦੇ ਹਰੇਕ ਬੁੱਧਵਾਰ ਸਿਹਤ ਸੰਸਥਾਵਾਂ ਅਤੇ ਆਂਗਣਵਾੜੀ ਸੈਂਟਰਾਂ ਤੇ ਬੱਚਿਆਂ ਅਤੇ ਗਰਭਵਤੀਆਂ ਦੀ ਰਜਿਸਟ੍ਰੇਸ਼ਨ ਅਤੇ ਟੀਕਾਕਰਣ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਡਾ. ਰੋਹਿਤ ਗੋਇਲ ਸਹਾਇਕ ਸਿਵਲ ਸਰਜਨ ਤੇ ਡਾ. ਰਿੰਕੂ ਚਾਵਲਾ ਜ਼ਿਲ੍ਹਾ ਟੀਕਾਕਰਣ ਅਫਸਰ ਦੀ ਦੇਖਰੇਖ ਵਿੱਚ ਸਮੇਂ ਗਰਭਵਤੀ ਔਰਤਾਂ ਦਾ ਚੈਕਅੱਪ ਜਿਵੇਂ ਕਿ ਖੂਨ ਅਤੇ ਭਾਰ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਖੂਨ ਦੀ ਘਾਟ ਪੂਰੀ ਕਰਨ ਲਈ ਗਰਭਵਤੀਆਂ ਅਤੇ ਬੱਚਿਆਂ ਨੂੰ ਆਇਰਨ ਅਤੇ ਫੋਲਿਕ ਐਸਿਡ ਦੀਆਂ ਗੋਲੀਆਂ ਵੀ ਵੰਡੀਆਂ ਜਾਂਦੀਆਂ ਹਨ। ਹਾਈ ਰਿਸਕ ਗਰਭਵਤੀਆਂ ਦੀ ਚੋਣ ਕਰਕੇ ਉਹਨਾਂ ਨੂੰ ਉਪਰਲੀਆਂ ਸਿਹਤ ਸੰਸਥਾਵਾਂ ਵਿੱਚ ਚੈਕਅੱਪ ਕਰਵਾਇਆ ਜਾਂਦਾ ਹੈ। ਜ਼ਿਲ੍ਹੇ ਦੀਆਂ ਸਿਹਤ ਸੰਸਥਾਵਾਂ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਮਮਤਾ ਦਿਵਸ ਦੌਰਾਨ ਟੀਕਾਕਰਣ ਕੀਤਾ ਗਿਆ। ਡਾ.ਕਵਿਤਾ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਗਰਭਵਤੀ ਮਾਵਾਂ ਅਤੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣ ਲਈ ਲੋੜੀਂਦੇ ਉਪਰਾਲੇ ਕਰ ਰਹੀ ਹੈ। ਜਿਸ ਅਧੀਨ ਗਰਭਵਤੀ ਮਾਵਾਂ ਅਤੇ ਬੱਚਿਆਂ ਦੇ ਸੰਪੂਰਨ ਟੀਕਾਕਰਣ ਕਰਨ ਲਈ ਰੂਟੀਨ ਮਮਤਾ ਦਿਵਸ, ਸਪੈਸ਼ਲ ਟੀਕਾਕਰਣ ਮੁਹਿੰਮ ਅਤੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰੀਤਵ ਅਭਿਆਨ ਤਹਿਤ ਕੈਂਪ ਲਗਾਏ ਜਾਂਦੇ ਹਨ। ਇਨ੍ਹਾਂ ਮੁਹਿੰਮਾਂ ਵਿੱਚ 12 ਮਾਰੂ ਬਿਮਾਰੀਆਂ ਦੇ ਖਾਤਮੇ ਲਈ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਣ ਕਰਕੇ ਬਿਮਾਰੀਆਂ ਤੋਂ ਸੁਰੱਖਿਅਤ ਕੀਤਾ ਜਾ ਰਿਹਾ ਹਘ। ਮਾਸ ਮੀਡੀਆ ਵਿੰਗ ਤੋਂ ਵਿਨੋਦ ਖੁਰਾਣਾ, ਮਨਬੀਰ ਸਿੰਘ ਅਤੇ ਦਿਵੇਸ਼ ਕੁਮਾਰ ਨੇ ਦੱਸਿਆ ਕਿ ਕੈਂਪ ਦੌਰਾਨ ਟੀਕਾਕਰਣ ਸਬੰਧੀ ਕਾਰਡ ਬਣਾ ਕੇ ਦਿੱਤਾ ਜਾਂਦਾ ਹੈ। ਉਸ ਕਾਰਡ ਵਿੱਚ ਸਮੇਂ ਸਮੇਂ ਤੇ ਗਰਭਵਤੀਆਂ ਅਤੇ ਬੱਚਿਆਂ ਨੂੰ ਲੱਗਣ ਵਾਲੇ ਟੀਕਿਆਂ ਦੀ ਸੂਚੀ ਅਤੇ ਸਮਾਂ ਲਿਖਿਆ ਹੁੰਦਾ ਹੈ। ਗਰਭ ਅਵਸਥਾ ਅਤੇ ਬੱਚੇ ਦੀ ਦੇਖਭਾਲ ਸਬੰਧੀ ਜਾਣਕਾਰੀ ਵੀ ਇਸ ਕਾਰਡ ਵਿੱਚ ਉਪਲਬਧ ਹੈ। ਸਾਰਾ ਟੀਕਾਕਰਣ ਅਤੇ ਦੇਖਭਾਲ ਇਸੇ ਕਾਰਡ ਵਿੱਚ ਦਿੱਤੀ ਸੂਚੀ ਅਨੁਸਾਰ ਹੀ ਕਰਵਾਇਆ ਜਾਵੇ। ਉਹਨਾਂ ਕਿਹਾ ਕਿ ਟੀਕਾਕਰਣ ਨਾਲ ਬੱਚਿਆਂ ਨੂੰ ਹਲਕਾ ਫੁਲਕਾ ਬੁਖਾਰ ਹੋ ਸਕਦਾ ਹੈ, ਇਸ ਤੋਂ ਘਬਰਾਉਣ ਦੀ ਲੋੜ ਨਹੀਂ ਹੈ।