
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਰਿਲੇਸ਼ਨਸ਼ਿਪ ਵਿੱਚ ਰਹਿ ਰਹੀ ਮਹਿਲਾ ਦੇ ਜਾਣ ਤੋਂ ਬਾਅਦ ਵਿਅਕਤੀ ਨੇ ਜ਼ਹਿਰ ਨਿਗਲਿਆ, ਇਲਾਜ ਦੌਰਾਨ ਮੌਤ

ਭਾਰਤ ਭੂਸ਼ਨ ਸ਼ਰਮਾ.ਪੰਜਾਬੀ ਜਾਗਰਣ, ਅਬੋਹਰ : ਅਬੋਹਰ ਦੇ ਪਿੰਡ ਰੱਤਾ ਟਿੱਬਾ ਵਾਸੀ ਇੱਕ ਵਿਅਕਤੀ ਨੇ ਬੀਤੇ ਦਿਨੀਂ ਆਪਣੀ ਪਤਨੀ ਤੋਂ ਦੁਖੀ ਹੋ ਕੇ ਕਿਸੇ ਜ਼ਹਿਰੀਲੀ ਵਸਤੂ ਦਾ ਸੇਵਨ ਕਰ ਲਿਆ। ਮ੍ਰਿਤਕ ਆਪਣੀ ਮਾਂ ਨਾਲ ਇਕੱਲਾ ਰਹਿੰਦਾ ਸੀ। ਮਾਮਲੇ ਦੀ ਸੂਚਨਾ ਥਾਣਾ ਕਬਰਵਾਲਾ ਪੁਲਿਸ ਨੂੰ ਦੇ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਕਰੀਬ 36 ਸਾਲਾ ਗੁਰਦਿੱਤਾ ਦੀ ਮਾਂ ਨੇ ਦੱਸਿਆ ਕਿ ਉਸ ਦੇ ਪੁੱਤਰ ਦਾ ਪਹਿਲਾਂ ਵਿਆਹ ਹੋਇਆ ਸੀ। ਉਸ ਦੀ ਪਤਨੀ ਨੂੰ ਦੌਰੇ ਪੈਂਦੇ ਸਨ, ਜਿਸ ਕਾਰਨ ਉਸ ਦੇ ਪਰਿਵਾਰਕ ਮੈਂਬਰ ਆਪਸੀ ਸਹਿਮਤੀ ਨਾਲ ਉਸ ਨੂੰ ਆਪਣੇ ਨਾਲ ਲੈ ਗਏ ਸਨ ਅਤੇ ਉਹ ਹੁਣ ਆਪਣੇ ਪਰਿਵਾਰ ਕੋਲ ਹੀ ਰਹਿੰਦੀ ਹੈ। ਮ੍ਰਿਤਕ ਦੀ ਮਾਂ ਨੇ ਦੱਸਿਆ ਕਿ ਪਿਛਲੇ ਕਰੀਬ ਦੋ ਸਾਲਾਂ ਤੋਂ ਉਸ ਦਾ ਪੁੱਤਰ ਇੱਕ ਹੋਰ ਮਹਿਲਾ ਨਾਲ ਰਿਲੇਸ਼ਨਸ਼ਿਪ ਵਿੱਚ ਰਹਿੰਦਾ ਸੀ। ਪਰ ਕੁਝ ਸਮਾਂ ਪਹਿਲਾਂ ਉਕਤ ਮਹਿਲਾ ਵੀ ਉਸ ਨੂੰ ਛੱਡ ਕੇ ਚਲੀ ਗਈ। ਮ੍ਰਿਤਕ ਦੀ ਮਾਂ ਦੇ ਦੋਸ਼ਾਂ ਅਨੁਸਾਰ, ਜਾਂਦੇ ਸਮੇਂ ਉਹ ਉਨ੍ਹਾਂ ਦੇ ਘਰੋਂ ਸੋਨਾ, ਨਕਦੀ ਅਤੇ ਹੋਰ ਕੀਮਤੀ ਸਾਮਾਨ ਵੀ ਲੈ ਗਈ। ਇਸ ਤੋਂ ਬਾਅਦ ਉਸ ਦਾ ਪੁੱਤਰ ਕਾਫੀ ਆਹਤ ਅਤੇ ਦੁਖੀ ਰਹਿਣ ਲੱਗਾ। ਉਸ ਨੇ ਦੱਸਿਆ ਕਿ ਬੀਤੇ ਦਿਨੀਂ ਗੁਰਦਿੱਤਾ ਨੇ ਸਪਰੇਅ ਪੀ ਲਈ, ਜਿਸ ਕਾਰਨ ਉਸ ਦੀ ਹਾਲਤ ਵਿਗੜ ਗਈ। ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।