ਭਾਈ ਮਹਾ ਸਿੰਘ ਖਾਲਸਾ ਪਬਲਿਕ ਸਕੂਲ ਨੇ ਐਲਾਨੇ ਨਤੀਜੇ
ਭਾਈ ਮਹਾ ਸਿੰਘ ਖਾਲਸਾ ਪਬਲਿਕ ਸਕੂਲ ਦੇ ਸਾਲਾਨਾ ਨਤੀਜੇ ਵਿੱਚ ਮੰਨਤ ਕੌਰ ਨੇ 99 ਫੀਸਦੀ ਅੰਕਾਂ ਨਾਲ ਮਾਰੀ ਬਾਜ਼ੀ
Publish Date: Sat, 21 Mar 2026 03:47 PM (IST)
Updated Date: Sat, 21 Mar 2026 03:49 PM (IST)
ਹੈਪੀ ਕਾਠਪਾਲ.ਪੰਜਾਬੀ ਜਾਗਰਣ੍ ਜਲਾਲਾਬਾਦ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਭਾਈ ਮਹਾ ਸਿੰਘ ਖਾਲਸਾ ਪਬਲਿਕ ਸਕੂਲ ਵਿੱਚ ਸਲਾਨਾ ਪਰੀਖਿਆ ਦਾ ਨਤੀਜਾ ਐਲਾਨਿਆ ਗਿਆ। ਨਤੀਜਿਆਂ ਵਿੱਚ ਅਧਿਆਪਿਕਾ ਪੂਜਾ ਅਤੇ ਗੁਰਸੇਵਕ ਸਿੰਘ ਦੇ ਬੱਚਿਆਂ ਮੰਨਤ ਕੌਰ ਨੇ 99.9 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਮੰਤਾਜ ਸਿੰਘ ਨੇ 99.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਨਿਤੀਸ਼ ਕੁਮਾਰ ਨੇ 91 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੰਦਿਆਂ ਉਨ੍ਹਾਂ ਦੇ ਸੁਨਹਿਰੇ ਅਤੇ ਕਾਮਯਾਬ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸਮਾਗਮ ਦੇ ਅੰਤ ਵਿੱਚ ਸਕੂਲ ਪ੍ਰਸ਼ਾਸਨ ਨੇ ਸਾਰੇ ਸਫਲ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਅੱਗੇ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਹੋਏ ਨਵੀਆਂ ਉੱਚਾਈਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।