ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਚੋਣ, ਪਰਵੀਨ ਅੰਗੀ ਫਾਜ਼ਿਲਕਾ ਦੇ ਨਵੇਂ ਜ਼ਿਲ੍ਹਾ ਪ੍ਰਧਾਨ ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਚੋਣ, ਦਲਜੀਤ ਸਿੰਘ ਸੱਭਰਵਾਲ ਬਣੇ ਸੂਬਾ ਜੁਆਇੰਟ ਜਨਰਲ ਸਕੱਤਰ, ਪਰਵੀਨ ਅੰਗੀ ਫਾਜ਼ਿਲਕਾ ਦੇ ਨਵੇਂ ਜ਼ਿਲ੍ਹਾ ਪ੍ਰਧਾਨ
Publish Date: Mon, 23 Nov 2026 03:46 PM (IST)
Updated Date: Tue, 24 Nov 2026 04:01 AM (IST)
ਫੋਟੋ:ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਇਜਲਾਸ ਦੌਰਾਨ ਨਵੀਂ ਚੁਣੀ ਗਈ ਸੂਬਾ ਅਤੇ ਜ਼ਿਲ੍ਹਾ ਲੀਡਰਸ਼ਿਪ ਦੇ ਆਗੂ। ਰਮਨ ਕੁਮਾਰ. ਪੰਜਾਬੀ ਜਾਗਰਣ, ਫਾਜ਼ਿਲਕਾ : ਮਾਸਟਰ ਕੇਡਰ ਯੂਨੀਅਨ ਪੰਜਾਬ ਜ਼ਿਲ੍ਹਾ ਫਾਜ਼ਿਲਕਾ ਦੀ ਮੀਟਿੰਗ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ਵਿਖੇ ਹੋਈ, ਜਿਸ ਵਿੱਚ ਜ਼ਿਲ੍ਹੇ ਦੀ ਨਵੀਂ ਕਮੇਟੀ ਦੀ ਚੋਣ ਕੀਤੀ ਗਈ। ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਕਮੇਟੀ ਮੈਂਬਰ ਸੁਰਿੰਦਰ ਕੁਮਾਰ, ਜ਼ਿਲ੍ਹਾ ਜਨਰਲ ਸਕੱਤਰ ਹਰਜਿੰਦਰ ਸਿੰਘ ਕਰਨਵਾਲ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਸਰਵਜੀਤ ਕੰਬੋਜ ਨੇ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਦੀ ਕਮੇਟੀ ਦੀ ਚੋਣ ਦੌਰਾਨ ਪ੍ਰਵੀਨ ਅੰਗੀ, ਮੈਥ ਮਾਸਟਰ, ਨੂੰ ਸਰਬਸੰਮਤੀ ਨਾਲ ਜ਼ਿਲ੍ਹਾ ਪ੍ਰਧਾਨ ਚੁਣਿਆ ਗਿਆ। ਇਸ ਤੋਂ ਇਲਾਵਾ ਜਸਵਿੰਦਰ ਸਿੰਘ ਨੂੰ ਜੁਆਇੰਟ ਜਨਰਲ ਸਕੱਤਰ ਅਤੇ ਪਵਨ ਮੈਥ ਮਾਸਟਰ ਨੂੰ ਜ਼ਿਲ੍ਹਾ ਕੈਸ਼ੀਅਰ ਚੁਣਿਆ ਗਿਆ। ਇਸ ਦੇ ਨਾਲ ਹੀ ਮਾਸਟਰ ਕੇਡਰ ਯੂਨੀਅਨ ਪੰਜਾਬ ਦਾ ਸੂਬਾਈ ਇਜਲਾਸ ਜਸ਼ਨ ਪੈਲੇਸ ਵਿਖੇ ਕਰਵਾਇਆ ਗਿਆ, ਜਿਸ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਜ਼ਿਲ੍ਹਾ ਆਗੂਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਦੋ ਸਾਲ ਦਾ ਕਾਰਜਕਾਲ ਪੂਰਾ ਹੋਣ ਉਪਰੰਤ ਸੂਬਾਈ ਲੀਡਰਸ਼ਿਪ ਦੀ ਚੋਣ ਕੀਤੀ ਗਈ, ਜਿਸ ਵਿੱਚ ਸਰਦਾਰ ਬਲਜਿੰਦਰ ਸਿੰਘ ਧਾਲੀਵਾਲ ਨੂੰ ਸਰਬਸੰਮਤੀ ਨਾਲ ਸੂਬਾ ਪ੍ਰਧਾਨ ਅਤੇ ਸਰਦਾਰ ਗੁਰਮੀਤ ਸਿੰਘ ਭੁੱਲਰ ਨੂੰ ਜਨਰਲ ਸਕੱਤਰ ਚੁਣਿਆ ਗਿਆ। ਇਸ ਮੌਕੇ ਫਾਜ਼ਿਲਕਾ ਜ਼ਿਲ੍ਹੇ ਦੇ ਹੋਣਹਾਰ ਅਤੇ ਜੁਝਾਰੂ ਆਗੂ ਦਲਜੀਤ ਸਿੰਘ ਸੱਭਰਵਾਲ ਨੂੰ ਪੰਜਾਬ ਯੂਨੀਅਨ ਦਾ ਜੁਆਇੰਟ ਜਨਰਲ ਸਕੱਤਰ ਚੁਣ ਕੇ ਜ਼ਿਲ੍ਹੇ ਨੂੰ ਮਾਣ ਬਖ਼ਸ਼ਿਆ ਗਿਆ। ਇਜਲਾਸ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਦੇ ਪ੍ਰਧਾਨਾਂ ਵੱਲੋਂ ਅਧਿਆਪਕਾਂ ਦੀਆਂ ਮੰਗਾਂ ਅਤੇ ਮਸਲਿਆਂ ਸਬੰਧੀ ਵਿਚਾਰ-ਚਰਚਾ ਕੀਤੀ ਗਈ ਅਤੇ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦੀ ਰੂਪਰੇਖਾ ਵੀ ਉਲੀਕੀ ਗਈ। ਸੂਬਾ ਪ੍ਰਧਾਨ ਨੇ ਮੁਲਾਜ਼ਮ ਮੰਚ ਅਤੇ ਫਰੰਟ ਵੱਲੋਂ ਉਲੀਕੇ ਗਏ ਸਾਰੇ ਸੰਘਰਸ਼ੀ ਪ੍ਰੋਗਰਾਮਾਂ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਅਤੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਅਧਿਆਪਕਾਂ ਤੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਗਿਆ ਤਾਂ ਇਸ ਦਾ ਖਮਿਆਜ਼ਾ ਸਰਕਾਰ ਨੂੰ 2027 ਦੀਆਂ ਚੋਣਾਂ ਵਿੱਚ ਭੁਗਤਣਾ ਪਵੇਗਾ। ਇਸ ਦੌਰਾਨ ਸੂਬਾ ਪ੍ਰਧਾਨ ਨੇ 253 ਅਧਿਆਪਕਾਂ ਨੂੰ ਜਾਰੀ ਕੀਤੇ ਟਰਮੀਨੇਸ਼ਨ ਆਰਡਰਾਂ ਦੀ ਸਖ਼ਤ ਨਿਖੇਧੀ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ ਟਰਮੀਨੇਸ਼ਨ ਆਰਡਰਾਂ ਨੂੰ ਪੱਕੇ ਤੌਰ ’ਤੇ ਰੱਦ ਕਰਕੇ ਅਧਿਆਪਕਾਂ ਦੇ ਰੁਜ਼ਗਾਰ ਨੂੰ ਸੁਰੱਖਿਅਤ ਕੀਤਾ ਜਾਵੇ।