ਭਲ਼ਕੇ ਦੇ ਧਰਨੇ ਸਬੰਧੀ ਸੰਯੁਕਤ ਕਿਸਾਨ ਮੋਰਚੇ ਨੇ ਕੀਤੀ ਲਾਮਬੰਦੀ
22 ਤਰੀਕ ਦੇ ਧਰਨੇ ਸਬੰਧੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੀਤੀ ਮੀਟਿੰਗ
Publish Date: Fri, 20 Feb 2026 03:57 PM (IST)
Updated Date: Fri, 20 Feb 2026 04:00 PM (IST)
ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਜਲਾਲਾਬਾਦ : ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਬੀ ਕੇ ਯੂ ਉਗਰਾਹਾਂ ਦੇ ਜਿਲ੍ਹਾ ਮੀਤ ਪ੍ਰਧਾਨ ਗੁਰਮੀਤ ਸਿੰਘ ਦੀ ਪ੍ਰਧਾਨਗੀ ਹੇਠ ਜਲਾਲਾਬਾਦ ਬਲਾਕ ਦੀ ਮੀਟਿੰਗ ਮਾਰਕੀਟ ਕਮੇਟੀ ਦਫ਼ਤਰ ਜਲਾਲਾਬਾਦ ਵਿਖੇ ਕੀਤੀ ਗਈ,ਮੀਟਿੰਗ ਨੇ ਫੈਸਲਾ ਕੀਤਾ ਕਿ 22ਤਰੀਕ ਨੂੰ ਐਮ ਐਲ ਏ ਜਗਦੀਪ ਕੰਬੋਜ ਗੋਲਡੀ ਦੇ ਘਰ ਅੱਗੇ 11 ਤੋਂ 3 ਵਜੇ ਤੱਕ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਢੰਡੀਆਂ ,ਬੀ ਕੇ ਯੂ ਡਕੌਂਦਾ ਬੁਰਜ ਗਿੱਲ ਦੇ ਆਗੂ ਗੁਰਵਿੰਦਰ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਸੁਖਚੈਨ ਸਿੰਘ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਕਰਨੈਲ ਸਿੰਘ ਨੇ ਕਿਹਾ ਕਿ ਕੇਂਦਰ ਦੀ ਬੀਜੇਪੀ ਸਰਕਾਰ ਨੇ ਬਿਜਲੀ ਬਿੱਲ ਬੀਜ ਬਿੱਲ ਲੇਬਰ ਕੋਡ, ਨਰੇਗਾ ਕਾਨੂੰਨ ਨੂੰ ਖਤਮ ਕਰਨ ਅਤੇ ਅਮਰੀਕਾ ਦੇ ਨਾਲ ਮੁਕਤ ਵਪਾਰ ਸਮਝੌਤੇ ਖੇਤੀ ਖੇਤਰ ਸਹਾਇਕ ਧੰਦਿਆਂ ਦਾ ਕੀਤਾ ਹੈ ਇਹ ਦੇਸ਼ ਦੀ ਕਿਸਾਨੀ ਅਤੇ ਮਜਦੂਰ ਤਬਕੇ ਨੂੰ ਉਜਾੜ ਦੇਣ ਵਾਲਾ ਸਮਝੌਤਾ ਹੈ ਇਸ ਨੂੰ ਰੱਦ ਕਰਾਉਣ ਲਈ ਮਿਹਨਤਕਸ਼ ਲੋਕਾਂ ਦਾ ਲਾਮਬੰਦ ਹੋਣਾ ਬੇਹੱਦ ਜਰੂਰੀ ਹੈ। 22 ਤਰੀਕ ਦੇ ਧਰਨਿਆਂ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਪਹੁੰਚਣ ਦੀ ਅਪੀਲ ਕਰਦੇ ਹਾ।