ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਵਿਚਾਰੇ ਕਿਸਾਨੀ ਮੁੱਦੇ
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਹੋਈ
Publish Date: Sat, 14 Feb 2026 03:28 PM (IST)
Updated Date: Sat, 14 Feb 2026 03:30 PM (IST)

ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਫਾਜ਼ਿਲਕਾ : ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਸ਼ੁਕਰਵਾਰ ਨੂੰ ਮੀਟਿੰਗ ਫਾਜ਼ਿਲਕਾ ਦੇ ਮਾਰਕੀਟ ਕਮੇਟੀ ਦਫਤਰ ਵਿਖੇ ਹੋਈ। ਇਸ ਮੀਟਿੰਗ ਵਿੱਚ ਜਿਲੇ ਅਤੇ ਬਲਾਕਾਂ ਦੇ ਸਮੂਹ ਅਹੁਦੇਦਾਰਾਂ ਵੱਲੋਂ ਹਿੱਸਾ ਲਿਆ ਗਿਆ। ਇਸ ਮੀਟਿੰਗ ਦੀ ਪ੍ਰਧਾਨਗੀ ਜਿਲਾ ਪ੍ਰਧਾਨ ਨਿਸ਼ਾਨ ਸਿੰਘ ਵੱਲੋਂ ਕੀਤੀ ਗਈ। ਮੀਟਿੰਗ ਵਿੱਚ ਆਏ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ ਅਤੇ ਜ਼ਿਲ੍ਹਾ ਜਨਰਲ ਸਕੱਤਰ ਜਸਪਾਲ ਸਿੰਘ ਪਾਕਾਂ ਵੱਲੋਂ ਸਭ ਤੋਂ ਪਹਿਲਾਂ ਕੇਂਦਰ ਸਰਕਾਰ ਵੱਲੋਂ ਵਿਦੇਸ਼ੀ ਮੁਲਕਾਂ ਨਾਲ ਕਿਤੇ ਕਰ ਮੁਕਤ ਸਮਝੋਤਿਆ ਦੀ ਨਿਖੇਦੀ ਕੀਤੀ ਅਤੇ ਕਿਹਾ ਇਸ ਨਾਲ ਦੁੱਧ ਉਤਪਾਦਕ ਧੰਦਾ ਅਤੇ ਕਿਸਾਨੀ ਧੰਦਾ ਅਤੇ ਹਰ ਇੱਕ ਆਮ ਕਿਸਾਨ ਦੇ ਆਰਥਿਕ ਹਾਲਾਤਾਂ ਉੱਪਰ ਮਾੜਾ ਅਸਰ ਪਵੇਗਾ। ਜਿਸ ਕਰਕੇ ਸੰਯੁਕਤ ਕਿਸਾਨ ਮੋਰਚਾ ਅਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਇਸ ਦੀ ਵਿਰੋਧਤਾ ਕੀਤੀ ਜਾਵੇਗੀ। ਨਾਲ ਹੀ ਉਹਨਾਂ ਵੱਲੋਂ ਇਹ ਵੀ ਕਿਹਾ ਗਿਆ ਕਿ ਜੇਕਰ ਸਰਕਾਰ ਬਿਜਲੀ ਸੋਧ ਬਿਲ 2025 ਜਾਂ ਬੀਜ ਸੋਧ ਬਿਲ ਲਾਗੂ ਕਰੇਗੀ ਤਾਂ ਕਿਸਾਨ ਜਥੇਬੰਦੀਆਂ ਵੱਲੋਂ ਇਸ ਦਾ ਵਿਰੋਧ ਕੀਤਾ ਜਾਵੇਗਾ। ਇਸ ਦੇ ਨਾਲ ਹੀ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਅਹੁਦੇਦਾਰਾਂ ਵੱਲੋਂ ਇਹ ਵੀ ਕਿਹਾ ਗਿਆ ਕਿ ਫਾਜ਼ਿਲਕਾ ਜਿਲੇ ਦੇ ਸਰਹੱਦ ਨਾਲ ਲੱਗਦੀ ਤਾਰੋ ਪਾਰ ਵਾਲੀ ਜਮੀਨ ਜਿਸ ਦਾ ਮੁਆਵਜਾ ਦੇਣ ਦਾ ਵਾਅਦਾ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਸੀ। ਪਰ ਉਸ ਦਾ ਬਣਦਾ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ। ਜੋ ਕਿ ਸਰਕਾਰ ਵੱਲੋਂ ਜਲਦੀ ਤੋਂ ਜਲਦੀ ਜਾਰੀ ਕੀਤਾ ਜਾਵੇ। ਇਸ ਮੌਕੇ ਬਲਵੰਤ ਸਿੰਘ, ਗੁਰਪ੍ਰੀਤ ਸਿੰਘ ਉੱਪਲ, ਗੁਰਚਰਨ ਸਿੰਘ,ਬਾਜ ਸਿੰਘ ਘੱਟਿਆਂਵਾਲੀ ਜੱਟਾ, ਪੂਰਨ ਸਿੰਘ, ਬਲਵਿੰਦਰ ਸਿੰਘ, ਲਖਵਿੰਦਰ ਸਿੰਘ, ਜਤਿੰਦਰ ਸਿੰਘ, ਜਸਵੰਤ ਸਿੰਘ ਵਿਰਕ, ਅਵਤਾਰ ਸਿੰਘ ਪਾਕਾ, ਜੋਗਿੰਦਰ ਸਿੰਘ ਆਦਿ ਹਾਜ਼ਰ ਸਨ।