ਸੂਬੇ ਦੇ ਵਿਕਾਸ ਲਈ ਸਰਕਾਰ ਯਤਨਸ਼ੀਲ : ਵਿਧਾਇਕ ਸਵਨਾ
ਵਿਧਾਇਕ ਫਾਜ਼ਿਲਕਾ ਨੇ ਲਾਇਬੇ੍ਰਰੀ ਅਤੇ ਹੈਲਥ ਸੈਂਟਰ ਦਾ ਉਦਘਾਟਨ ਕੀਤਾ
Publish Date: Sun, 16 Nov 2025 05:07 PM (IST)
Updated Date: Sun, 16 Nov 2025 05:08 PM (IST)

ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਫਾਜ਼ਿਲਕਾ : ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਕੋਇਲ ਖੇੜਾ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਸੈਂਟਰ ਅਤੇ ਜੰਡਵਾਲਾ ਮੀਰਾਸਾਂਗਲਾ ਵਿਖੇ 19 ਲੱਖ ਰੁਪਏ ਦੀ ਲਾਗਤ ਨਾਲ ਲਾਇਬੇ੍ਰਰੀ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਕੋ-ਇਕ ਉਦੇਸ਼ ਸੂਬਾ ਵਾਸੀਆਂ ਨੂੰ ਮਿਆਰੀ ਸਿਖਿਆ, ਸਿਹਤ ਤੇ ਰੋਜਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨੇ, ਜਿਸ ਤੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਵਿਧਾਇਕ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਮੇਂ ਵਿਚ ਸਿਖਿਆ ਤੇ ਸਿਹਤ ਨੇ ਉੱਚਾ ਮੁਕਾਮ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿੰਡ ਵਿਖੇ ਲਾਇਬੇ੍ਰਰੀ ਬਣਨ ਨਾਲ ਪਿੰਡ ਦੇ ਨੌਜਵਾਨ ਵਰਗ ਨੂੰ ਇਕ ਨਵੀਂ ਦਿਸ਼ਾ ਮਿਲੇਗੀ ਤੇ ਗਿਆਨ ਦੀ ਪ੍ਰਾਪਤੀ ਵਿਚ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਲਾਇਬੇ੍ਰਰੀ ਵਿਖੇ ਅਨੇਕਾਂ ਕਿਤਾਬਾਂ ਤੇ ਪੜ੍ਹਨਯੋਗ ਸਮੱਗਰੀ ਹੋਣ ਨਾਲ ਮੁਕਾਬਲੇ ਦੇ ਇਮਤਿਹਾਨਾਂ ਦੀ ਤਿਆਰੀ ਕਰਨ ਵਿਚ ਵੀ ਸਹਿਯੋਗ ਮਿਲੇਗਾ। ਉਨ੍ਹਾਂ ਕਿਹਾ ਕਿ ਲਾਇਬ੍ਰੇਰੀ ਗਿਆਨ ਦਾ ਭੰਡਾਰ ਹੁੰਦਾ ਹੈ ਤੇ ਇਸ ਤੋਂ ਵੱਧ ਤੋਂ ਵੱਧ ਫਾਇਦਾ ਉਠਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੋਇਲ ਖੇੜਾ ਵਿਖੇ ਸਿਹਤ ਸੈਂਟਰ ਦੀ ਸਿਰਜਣਾ ਨਾਲ ਲੋਕਾਂ ਨੂੰ ਸਿਹਤ ਪੱਖੋਂ ਸਹੂਲਤਾਂ ਮਿਲਣਗੀਆਂ ਤੇ ਲੋਕਾਂ ਨੂੰ ਦੂਸਰੇ ਪਿਡਾਂ ਜਾਂ ਸਿਵਲ ਹਸਪਤਾਲ ਵਿਖੇ ਜਾਣਾ ਨਹੀਂ ਪਏਗਾ।ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਤੇ ਹੈਲਥ ਸੈਂਟਰਾਂ ਦੀ ਸਥਾਪਣਾ ਨਾਲ ਪਿੰਡ ਵਿਖੇ ਐਮਰਜੰਸੀ ਸਮੇਂ ਸਿਹਤ ਇਲਾਜ ਮਿਲ ਸਕੇਗਾ। ਉਨ੍ਹਾਂ ਕਿਹਾ ਕਿ ਸਿਹਤ ਸਹੂਲਤਾਂ ਵਿਚ ਪੰਜਾਬ ਸਰਕਾਰ ਵੱਲੋਂ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ।