ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ : ਵਿਧਾਇਕ ਸਵਨਾ
ਵਿਧਾਇਕ ਫਾਜ਼ਿਲਕਾ ਨੇ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਵਿਖ਼ੇ ਲੈਂਟਰ ਪਾਉਣ ਦੀ ਸ਼ੁਰੂਆਤ ਕਰਵਾਈ
Publish Date: Sat, 07 Mar 2026 07:03 PM (IST)
Updated Date: Sat, 07 Mar 2026 07:06 PM (IST)

ਸਟਾਫ ਰਿਪੋਟਟਰ, ਪੰਜਾਬੀ ਜਾਗਰਣ, ਫਾਜ਼ਿਲਕਾ : ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ 4 ਲੱਖ 80 ਹਜਾਰ ਦੀ ਲਾਗਤ ਨਾਲ ਚੰਦੋਰਾ ਮੁਹੱਲਾ ਨਵੀਂ ਅਬਾਦੀ ਵਿਖ਼ੇ ਸ਼੍ਰੀ ਗੁਰੂ ਰਵਿਦਾਸ ਧਰਮਸ਼ਾਲਾ ਦੇ ਲੈਂਟਰ ਪਾਉਣ ਦੀ ਸ਼ੁਰੂਆਤ ਕਰਵਾਈ।ਇਸ ਮੌਕੇ ਉਹਨਾਂ ਨਾਲ ਐਸਡੀਓ ਪੰਚਾਇਤੀ ਰਾਜ ਮਨਪ੍ਰੀਤ ਸਿੰਘ ਵੀ ਮੌਜੂਦ ਸਨ। ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਸਮੂਹ ਚੰਦੋਰਾ ਮਹੱਲਾ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਤੁਹਾਡੇ ਵੱਲੋਂ ਇਥੇ ਧਰਮਸ਼ਾਲਾ ਬਣਾਉਣ ਦੀ ਕਾਫੀ ਸਮਾਂ ਪਹਿਲਾ ਮੰਗ ਕੀਤੀ ਗਈ ਸੀ ਤੇ ਹੁਣ ਤੁਹਾਡੀ ਇਹ ਮੰਗ ਪੰਜਾਬ ਸਰਕਾਰ ਵੱਲੋਂ ਪੂਰੀ ਕਰ ਦਿੱਤੀ ਗਈ ਹੈ ਜਿਸ ਲਈ ਉਹ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵੀ ਤਹਿ ਦਿਲੋਂ ਧੰਨਵਾਦੀ ਹਨ ਜਿਨਾਂ ਨੇ ਇੱਥੇ ਧਰਮਸ਼ਾਲਾ ਦੇ ਲੈਂਟਰ ਲਈ 4 ਲੱਖ 80 ਹਜ਼ਾਰ ਦੀ ਰਾਸ਼ੀ ਭੇਜੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ। ਉਨ੍ਹਾਂ ਸਾਰੇ ਕਮੇਟੀ ਮੈਂਬਰਾਂ, ਸੇਵਾਦਾਰਾਂ ਤੇ ਸੰਗਤਾਂ ਨੂੰ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਧਰਮਸ਼ਾਲਾ ਵਿੱਚ ਲੈਂਟਰ ਪਾਉਣ ਦੇ ਨਾਲ ਨਾਲ ਹੇਠਾਂ ਟਾਈਲਾਂ ਵੀ ਲਗਾਈਆਂ ਜਾਣਗੀਆਂ ਤੇ ਇਹ ਕਾਰਜ ਲਗਭਗ 2 ਮਹੀਨਿਆਂ ਵਿੱਚ ਪੂਰਾ ਹੋ ਜਾਵੇਗਾ! ਜਿਸ ਉਪਰੰਤ ਉਹ ਆਪਣਾ ਕੋਈ ਵੀ ਧਾਰਮਿਕ ਸਮਾਗਮ ਜਾਂ ਪ੍ਰੋਗਰਾਮ ਇੱਥੇ ਕਰ ਸਕਣਗੇ! ਉਹਨਾਂ ਵਾਸੀਆਂ ਨੂੰ ਕਿਹਾ ਕਿ ਜੇਕਰ ਹੋਰ ਵੀ ਗਰਾਂਟ ਜਾਂ ਪੈਸੇ ਦੀ ਲੋੜ ਹੈ ਤਾਂ ਬੇਝਿਜਕ ਹੋ ਕੇ ਉਹਨਾਂ ਨੂੰ ਦੱਸ ਦੇਣ ਤਾਂ ਜੋ ਉਹ ਵੀ ਡਿਮਾਂਡ ਪੂਰੀ ਕੀਤੀ ਜਾ ਸਕੇ।