ਕਰੋੜਾਂ ਰੁਪਏ ਨਾਲ ਚੌੜੀਆਂ ਹੋਣ ਵਾਲੀਆਂ ਸੜਕਾਂ ਦਾ ਕੰਮ ਸ਼ੁਰੂ
ਵਿਧਾਇਕ ਫਾਜ਼ਿਲਕਾ ਨੇ ਕਰੋੜਾ ਰੁਪਏ ਨਾਲ ਚੌੜੀਆਂ ਹੋਣ ਵਾਲੀਆਂ ਸੜਕਾਂ ਦਾ ਕੰਮ ਸ਼ੁਰੂ ਕਰਵਾਇਆ
Publish Date: Sun, 08 Mar 2026 03:47 PM (IST)
Updated Date: Sun, 08 Mar 2026 03:48 PM (IST)

ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਫਾਜ਼ਿਲਕਾ : ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਜੰਡਵਾਲਾ ਖਰਤਾ ਅਤੇ ਸਾਬੂਆਣਾ ਵਿਖੇ ਚੋੜੀਆਂ ਨਵੀਆਂ ਸੜਕਾਂ ਬਣਾਉਣ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ | ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾ ਰਹੀ। ਵਿਧਾਇਕ ਸਵਨਾ ਨੇ ਵੇਰਵਾ ਦਿੰਦਿਆਂ ਦੱਸਿਆ ਕਿ ਓਡੀਆਂ-ਕੇਰੀਆ ਰੋਡ ਤੋਂ ਸਾਬੂਆਣਾ ਅਤੇ ਬੰਨਵਾਲਾ ਹਨਵੰਤਾ ਤੋਂ ਜੰਡਵਾਲਾ ਖਰਤਾ ਤੋਂ ਸਾਬੂਆਣਾ ਤੋਂ ਬਾਂਡੀ ਵਾਲਾ ਤੱਕ ਸੜਕਾਂ ਨੂੰ ਚੌੜਾ ਕਰਨ ਲਈ 9.12 ਕਰੋੜ ਦੀ ਲਾਗਤ ਨਾਲ ਬਣਾਈਆਂ ਜਾਣ ਵਾਲੀਆਂ ਚੋੜੀਆਂ ਨਵੀਂਆਂ ਸੜਕਾਂ ਦੇ ਨੀਂਹ ਪੱਥਰ ਰੱਖ ਕੇ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ ਹੈ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਿੰਡਾਂ ਦੇ ਸਰਵਪਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ ਤਾਂ ਜੋ ਪਿੰਡਾਂ ਨੂੰ ਮਾਡਲ ਪਿੰਡ ਬਣਾਇਆ ਜਾ ਸਕੇ ਅਤੇ ਲੋੜੀਂਦੀਆਂ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਭਲਾਈ ਹਿੱਤ ਵਿਕਾਸ ਪ੍ਰੋਜੈਕਟ ਉਲੀਕ ਰਹੀ ਹੈ | ਉਨ੍ਹਾਂ ਕਿਹਾ ਕਿ ਵਿਕਾਸ ਪ੍ਰੋਜੈਕਟਾ ਦੀ ਸਥਾਪਨਾ ਨਾਲ ਪਿੰਡ ਵਾਸੀਆਂ ਦਾ ਆਉਣਾ ਜਾਣਾ ਸੁਖਾਲਾ ਹੋਵੇਗਾ ਤੇ ਕੋਈ ਪ੍ਰੇਸ਼ਾਨੀ ਨਹੀਂ ਹੋਵੇਗੀ |ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਆਮ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੌਕੇ ਤੇ ਅਧਿਕਾਰੀਆਂ ਨੂੰ ਮੁਸ਼ਕਿਲਾਂ ਦੇ ਹੱਲ ਲਈ ਲੋੜੀਂਦੇ ਆਦੇਸ਼ ਦਿੱਤੇ।