ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵਿਧਾਇਕ ਵੱਲੋਂ ਬੱਸ ਨੂੰ ਰਵਾਨਾ
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵਿਧਾਇਕ ਨੇ ਬੱਸ ਨੂੰ ਰਵਾਨਾ ਕੀਤਾ
Publish Date: Tue, 17 Feb 2026 03:48 PM (IST)
Updated Date: Tue, 17 Feb 2026 03:51 PM (IST)

ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਜਲਾਲਾਬਾਦ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਪਿੰਡ ਢਾਣੀ ਨੱਥਾ ਸਿੰਘ ਤੋਂ ਸ਼ਰਧਾਲੂਆਂ ਦਾ ਇੱਕ ਜਥਾ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਇਆ। ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਦਿਆਂ ਬੱਸ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਬਜ਼ੁਰਗਾਂ ਅਤੇ ਲੋੜਵੰਦ ਲੋਕਾਂ ਨੂੰ ਉਨ੍ਹਾਂ ਦੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸਾਡੇ ਬਜ਼ੁਰਗ, ਸਾਡੇ ਮਾਣ ਦੇ ਸਿਧਾਂਤ ਤੇ ਚੱਲਦਿਆਂ ਸਰਕਾਰ ਇਨ੍ਹਾਂ ਤੀਰਥ ਯਾਤਰਾਵਾਂ ਦਾ ਪੂਰਾ ਖਰਚਾ ਖੁਦ ਚੁੱਕ ਰਹੀ ਹੈ, ਤਾਂ ਜੋ ਆਰਥਿਕ ਤੰਗੀ ਕਿਸੇ ਦੀ ਸ਼ਰਧਾ ਦੇ ਰਸਤੇ ਵਿੱਚ ਰੁਕਾਵਟ ਨਾ ਬਣੇ। ਵਿਧਾਇਕ ਗੋਲਡੀ ਨੇ ਬੱਸ ਵਿੱਚ ਸਵਾਰ ਸ਼ਰਧਾਲੂਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਸ਼ਰਧਾਲੂਆਂ ਨੇ ਵੀ ਵਿਧਾਇਕ ਅਤੇ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਉਪਰਾਲੇ ਸਦਕਾ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਪਾਵਨ ਅਸਥਾਨਾਂ ਤੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋ ਰਿਹਾ ਹੈ। ਇਸ ਦੌਰਾਨ ਪ੍ਰਸ਼ਾਸਨ ਵੱਲੋਂ ਯਾਤਰੀਆਂ ਦੀ ਸਹੂਲਤ ਅਤੇ ਸੁਰੱਖਿਆ ਲਈ ਪੁਖਤਾ ਪ੍ਰਬੰਧ ਕੀਤੇ ਗਏ ਸਨ।