ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣਾ ਸਰਕਾਰ ਦੀ ਤਰਜੀਹ : ਵਿਧਾਇਕ ਗੋਲਡੀ
ਵਿਧਾਇਕ ਗੋਲਡੀ ਕੰਬੋਜ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ
Publish Date: Sat, 28 Mar 2026 05:50 PM (IST)
Updated Date: Sat, 28 Mar 2026 05:50 PM (IST)
ਬੰਪਲ ਭਠੇਜਾ.ਪਜਾਬੀ ਜਾਗਰਣ ਜਲਾਲਾਬਾਦ : ਪੰਜਾਬ ਸਰਕਾਰ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨਜਦੀਕ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੁਹਿੰਮ ਤਹਿਤ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋ ਪੰਜਾਬ ਵਿੱਚ ਵੱਖ-ਵੱਖ ਥਾਵਾਂ ’ਤੇ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ, ਜਿਸ ਤਹਿਤ ਜਲਾਲਾਬਾਦ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਵਿਧਾਇਕ ਜਲਾਲਾਬਾਦ ਜਗਦੀਪ ਕੰਬੋਜ ਗੋਲਡੀ ਵਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਐੱਸਡੀਐੱਮ ਜਲਾਲਾਬਾਦ ਕਨਵਰਜੀਤ ਸਿੰਘ ਅਤੇ ਸਿਵਲ ਸਰਜਨ ਫਾਜਿਲਕਾ ਡਾ. ਕਵਿਤਾ ਸਿੰਘ ਵੀ ਮੌਜੂਦ ਸਨ। ਵਿਧਾਇਕ ਨੇ ਕਿਹਾ ਕਿ ਸਰਕਾਰ ਦੀ ਪਹਿਲਕਦਮੀ ਨਾਲ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਇਹਨਾਂ ਆਮ ਆਦਮੀ ਕਲੀਨਿਕ ਨੂੰ ਬਣਾਇਆ ਗਿਆ ਹੈ। ਜਿਸ ਵਿੱਚ ਤਜਰਬੇਕਾਰ ਡਾਕਟਰ ਅਤੇ ਸਟਾਫ ਰਾਹੀਂ ਆਮ ਲੋਕਾਂ ਲਈ ਇਲਾਜ, ਦਵਾਈਆਂ, ਲੈਬ ਟੈਸਟ ਆਦਿ ਮੁਫਤ ਹੋਣਗੇ। ਉਨ੍ਹਾਂ ਕਿਹਾ ਕਿ ਇਹ ਆਮ ਆਦਮੀ ਕਲੀਨਿਕ ਲੋਕਾਂ ਲਈ ਵਧੀਆ ਸਿਹਤ ਸਹੂਲਤਾਂ ਦੇਣ ਲਈ ਬਹੁਤ ਲਾਹੇਵੰਦ ਹੋਣਗੇ। ਉਹਨਾਂ ਅਪੀਲ ਕੀਤੀ ਕਿ ਲੋਕ ਵੱਧ ਤੋਂ ਵੱਧ ਇਹਨਾਂ ਆਮ ਆਦਮੀ ਕਲੀਨਿਕ ਵਿਚ ਮਿਲਣ ਵਾਲੀਆਂ ਸਿਹਤ ਸਹੂਲਤਾਂ, ਦਵਾਈਆਂ, ਟੈਸਟ ਆਦਿ ਦਾ ਵੱਧ ਤੋਂ ਵੱਧ ਲਾਭ ਲੈਣ ।