ਸਰਕਾਰੀ ਸਕੂਲਾਂ ’ਚ ਮੁਢਲੇ ਢਾਂਚੇ ਨੂੰ ਮਜ਼ਬੂਤ ਕਰਨ ਸਰਕਾਰ ਯਤਨਸ਼ੀਲ : ਵਿਧਾਇਕ ਗੋਲਡੀ
ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਖੇ ਵਿਧਾਇਕ ਨੇ ਲਗਭਗ 41 ਲੱਖ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
Publish Date: Sun, 19 Apr 2026 03:36 PM (IST)
Updated Date: Sun, 19 Apr 2026 03:39 PM (IST)

ਹੈਪੀ ਕਾਠਪਾਲ.ਪੰਜਾਬੀ ਜਾਗਰਣ ਜਲਾਲਾਬਾਦ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ੁਰੂ ਕੀਤੇ ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਦੇ ਤਹਿਤ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਅੱਜ ਲਗਭਗ 41 ਲੱਖ ਦੇ ਵਿਕਾਸ ਕਾਰਜਾਂ ਤਹਿਤ ਹਲਕੇ ਦੇ ਪਿੰਡ ਸੁਰਘੂਰੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖ਼ੇ 26 ਲੱਖ ਦੀ ਲਾਗਤ ਅਤੇ ਪਿੰਡ ਡਿੱਬੀਪੁਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖ਼ੇ ਲੱਗਭਗ 15 ਲੱਖ ਨਾਲ ਨਵੇਂ ਬਣੇ ਕਮਰੇ ਅਤੇ ਹੋਰ ਸਕੂਲ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਵਿਧਾਇਕ ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਿਕਾਸ ਪੱਖੀ ਸੋਚ ਸਦਕਾ ਸਰਕਾਰੀ ਸਕੂਲਾਂ ਵਿੱਚ ਵੱਡੇ ਪੱਧਰ ’ਤੇ ਕਰਵਾਏ ਵਿਕਾਸ ਕਾਰਜਾਂ ਨੂੰ ਲੋਕ ਅਰਪਿਤ ਕਰਨ ਨਾਲ ਜਿੱਥੇ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਹੋਵੇਗਾ, ਉਥੇ ਹੀ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਸਹੂਲਤਾਂ ਵੀ ਮੁਹੱਈਆ ਹੋਣਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਸੂਬੇ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਇਤਿਹਾਸਿਕ ਫੈਸਲੇ ਕੀਤੇ ਜਾ ਰਹੇ ਹਨ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਆਧੁਨਿਕ ਢੰਗ ਤਰੀਕਿਆਂ ਨਾਲ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ। ਉਹਨਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰਜ਼ ’ਤੇ ਅਤਿ ਆਧੁਨਿਕ ਸਹੂਲਤਾਂ ਮੁਹਈਆ ਕਰਵਾਉਣੀਆਂ ਸ਼ੁਰੂ ਕੀਤੀਆਂ, ਜਿਨ੍ਹਾਂ ਸਦਕਾ ਅੱਜ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੱਖ-ਵੱਖ ਖੇਤਰਾਂ ਵਿੱਚ ਉੱਚੀਆਂ ਮੱਲਾਂ ਮਾਰ ਰਹੇ ਹਨ।ਇਸ ਮੌਕੇ ਸਕੂਲਾਂ ਦੇ ਪ੍ਰਿੰਸੀਪਲ ਟੀਚਰ ਬੱਚੇ ਆਦਿ ਮੌਜੂਦ ਸਨ।