ਵਿਧਾਇਕ ਗੋਲਡੀ ਵੱਲੋਂ ਇਫਤਾਰੀ ਸਮਾਗਮ ‘ਚ ਸ਼ਿਰਕਤ, ਦਿੱਤਾ ਭਾਈਚਾਰੇ ਦੀ ਏਕਤਾ ਦਾ ਸੰਦੇਸ਼
ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਇਫਤਾਰੀ ਸਮਾਗਮ ‘ਚ ਸ਼ਿਰਕਤ, ਦਿੱਤਾ ਭਾਈਚਾਰੇ ਦੀ ਏਕਤਾ ਦਾ ਸੰਦੇਸ਼
Publish Date: Fri, 20 Mar 2026 03:31 PM (IST)
Updated Date: Fri, 20 Mar 2026 03:34 PM (IST)
ਹੈਪੀ ਕਾਠਪਾਲ .ਪੰਜਾਬੀ ਜਾਗਰਣ ਜਲਾਲਾਬਾਦ : ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਮੁਸਲਿਮ ਭਾਈਚਾਰੇ ਦੀ ਇਫਤਾਰੀ ਸਮਾਗਮ ’ਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਗਈ। ਇਸ ਮੌਰੇ ਉਨ੍ਹਾਂ ਕਿਹਾ ਕਿ ਰਮਜ਼ਾਨ ਸਾਨੂੰ ਸਬਰ, ਸੇਵਾ, ਤਿਆਗ ਅਤੇ ਇਨਸਾਨੀਅਤ ਦੀ ਸਿੱਖਿਆ ਦਿੰਦਾ ਹੈ। ਇਹ ਮਹੀਨਾ ਸਿਰਫ਼ ਇਬਾਦਤ ਦਾ ਨਹੀਂ, ਸਗੋਂ ਇਕ-ਦੂਜੇ ਨਾਲ ਪਿਆਰ, ਸਾਂਝ ਅਤੇ ਭਾਈਚਾਰੇ ਦੀ ਮਜ਼ਬੂਤੀ ਦਾ ਪ੍ਰਤੀਕ ਵੀ ਹੈ। ਇਸ ਮੌਕੇ ਮੁਸਲਿਮ ਭਾਈਚਾਰੇ ਦੇ ਪ੍ਰਮੁੱਖ ਆਗੂਆਂ ਵੱਲੋਂ ਵਿਧਾਇਕ ਦਾ ਤਹਿ ਦਿਲੋਂ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਭਾਈਚਾਰੇ ਦੇ ਨੁਮਾਇੰਦਿਆਂ ਨੇ ਕਿਹਾ ਕਿ ਵਿਧਾਇਕ ਦੀ ਹਾਜ਼ਰੀ ਨਾਲ ਉਹਨਾਂ ਨੂੰ ਖੁਸ਼ੀ ਮਹਿਸੂਸ ਹੋਈ ਹੈ ਅਤੇ ਇਹ ਸਮਾਗਮ ਹੋਰ ਵੀ ਯਾਦਗਾਰ ਬਣ ਗਿਆ ਹੈ। ਸਮਾਗਮ ਦੌਰਾਨ ਇਫਤਾਰ ਤੋਂ ਪਹਿਲਾਂ ਖਾਸ ਦੁਆ ਕੀਤੀ ਗਈ, ਜਿਸ ਵਿੱਚ ਦੇਸ਼ ਦੀ ਤਰੱਕੀ, ਪੰਜਾਬ ਦੀ ਖੁਸ਼ਹਾਲੀ ਅਤੇ ਸਮਾਜ ਵਿੱਚ ਅਮਨ-ਚੈਨ ਲਈ ਅਰਦਾਸ ਕੀਤੀ ਗਈ। ਇਫਤਾਰ ਤੋਂ ਬਾਅਦ ਸਭ ਨੇ ਇਕੱਠੇ ਬੈਠ ਕੇ ਖਾਣਾ ਵੀ ਖਾਧਾ ਅਤੇ ਆਪਸੀ ਸਾਂਝ ਨੂੰ ਹੋਰ ਮਜ਼ਬੂਤ ਕੀਤਾ। ਇਸ ਮੌਕੇ ਇਲਾਕੇ ਦੇ ਕਈ ਸਮਾਜਸੇਵੀ, ਧਾਰਮਿਕ ਆਗੂ ਅਤੇ ਨੌਜਵਾਨ ਵੀ ਵੱਡੀ ਗਿਣਤੀ ਵਿੱਚ ਮੌਜੂਦ ਰਹੇ। ਸਮਾਗਮ ਨੇ ਧਾਰਮਿਕ ਸਾਂਝ ਅਤੇ ਭਾਈਚਾਰੇ ਦੀ ਇਕਤਾ ਦਾ ਇੱਕ ਮਜ਼ਬੂਤ ਸੰਦੇਸ਼ ਦਿੱਤਾ, ਜੋ ਅੱਜ ਦੇ ਸਮੇਂ ਵਿੱਚ ਬਹੁਤ ਹੀ ਮਹੱਤਵਪੂਰਨ ਹੈ।