ਚੇਅਰਮੈਨ ਮਾਨ ਨੂੰ ਵਿਧਾਇਕ ਗੋਲਡੀ ਨੇ ਦਿੱਤੀ ਵਧਾਈ
ਮਾਰਕਫੈਡ ਦੇ ਨਵੇਂ ਬਣੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੂੰ ਅਹੁਦਾ ਸੰਭਾਲਣ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਦਿੱਤੀ ਵਧਾਈ
Publish Date: Fri, 13 Feb 2026 03:30 PM (IST)
Updated Date: Fri, 13 Feb 2026 03:33 PM (IST)

ਜਲਾਲਾਬਾਦ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਵੱਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ। ਜਿਸ ਦੇ ਤਹਿਤ ਪੰਜਾਬ ਤਰੱਕੀ ਵੱਲ ਵੱਧਦਾ ਜਾ ਰਿਹਾ ਹੈ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਮੈਰਿਟ ਦੇ ਅਧਾਰ ’ਤੇ ਨੌਕਰੀਆ ,ਸਿੱਖਿਆ ਕ੍ਰਾਂਤੀ ਸਣੇ ਸਿਹਤ ਸਹਲੂਤਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਉਧਰ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵੱਲੋਂ ਪਾਰਟੀ ਦੀ ਬੇਹਤਰੀ ਲਈ ਤਨਦੇਹੀ ਨਾਲ ਕੰਮ ਕਰਨ ਵਾਲੇ ਵਰਕਰਾਂ ਦਾ ਮਾਨ ਸਨਮਾਨ ਵੀ ਕੀਤਾ ਜਾ ਰਿਹਾ ਹੈ। ਇਸੇ ਕੜੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ ਸ. ਇੰਦਰਜੀਤ ਸਿੰਘ ਮਾਨ ਨੂੰ ਪੰਜਾਬ ਮਾਰਕਫੈਡ ਦੀ ਵੱਡੀ ਜੁੰਮੇਵਾਰੀ ਦਿੱਤੀ ਗਈ ਹੈ। ਨਵਨਿਯੁਕਤ ਚੇਅਰਮੈਨ ਵੱਲੋਂ ਅਹੁਦਾ ਸੰਭਾਲਣ ਤੇ ਜਲਾਲਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੇ ਵੱਲੋਂ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਵਧਾਈ ਦਿੱਤੀ। ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਆਖਿਆ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਚੁਣੀ ਹੋਈ ਪਾਰਟੀ ਹੈ ਅਤੇ ਆਮ ਘਰਾਂ ਦੇ ਨੌਜਵਾਨਾਂ ਨੂੰ ਪੰਜਾਬ ਦੇ ਲੋਕਾਂ ਵੱਲੋਂ ਪੰਜਾਬ ਦੀ ਸਿਆਸਤ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਇਸੇ ਤਰ੍ਹਾਂ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵੱਲੋਂ ਇੰਦਰਜੀਤ ਸਿੰਘ ਮਾਨ ਨੂੰ ਚੇਅਰਮੈਨ ਬਣਾ ਕੇ ਵੱਡੀ ਜੁੰਮੇਵਾਰੀ ਸੌਪਣ ਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਵਿਧਾਇਕ ਗੋਲਡੀ ਨੇ ਆਖਿਆ ਕਿ ਪਾਰਟੀ ਵੱਲੋਂ ਆਉਣ ਵਾਲੇ ਸਮੇਂ ’ਚ ਪਾਰਟੀ ਲਈ ਕੰਮ ਕਰਨ ਵਾਲੇ ਵਰਕਰਾਂ ਦਾ ਮਾਣ ਸਨਮਾਨ ਕੀਤਾ ਜਾਵੇਗਾ।