ਜਲਾਲਾਬਾਦ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਬੱਸ ਰਵਾਨਾ
ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਜਲਾਲਾਬਾਦ ਤੋ ਅੰਮ੍ਰਿਤਸਰ ਲਈ ਬੱਸ ਕੀਤੀ ਰਵਾਨਾ
Publish Date: Sat, 24 Jan 2026 07:13 PM (IST)
Updated Date: Sat, 24 Jan 2026 07:16 PM (IST)

ਜਲਾਲਾਬਾਦ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਰਧਾਲੂਆਂ ਲਈ ਕਾਫੀ ਲਾਹੇਵੰਦ ਸਾਬਤ ਹੋ ਰਹੀ ਹੈ। ਇਸੇ ਲੜੀ ਤਹਿਤ ਜਲਾਲਾਬਾਦ ਦੇ ਵਿਧਾਇਕ ਸ਼੍ਰੀ ਜਗਦੀਪ ਕੰਬੋਜ ਗੋਲਡੀ ਨੇ ਜਲਾਲਾਬਾਦ ਤੋਂ ਅੰਮ੍ਰਿਤਸਰ ਲਈ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਰਵਾਨਾ ਕੀਤੀ। ਉਨ੍ਹਾਂ ਕਿਹਾ ਕਿ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ,ਦੁਰਗਿਆਨਾ ਮੰਦਿਰ,ਜਲਿਆ ਵਾਲਾ ਬਾਗ, ਰਾਮਤੀਰਥ ਮੰਦਿਰ ਅਤੇ ਕਈ ਗੁਰੂਧਾਮਾਂ ਦੇ ਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਤੀਰਥ ਸਥਾਨਾਂ ਦੇ ਦਰਸ਼ਨਾਂ ਤੋਂ ਇਲਾਵਾ ਰਹਿਣ-ਸਹਿਣ, ਖਾਣ-ਪੀਣ ਦਾ ਵਧੀਆ ਪ੍ਰਬੰਧ ਪੰਜਾਬ ਸਰਕਾਰ ਵਲੋ ਕੀਤਾ ਗਿਆ ਹੈ। ਵਿਧਾਇਕ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ। ਉਨਾਂ ਦੱਸਿਆ ਕਿ ਸ਼ਰਧਾਲੂਆਂ ਅੰਦਰ ਪੂਰੀ ਖੁਸ਼ੀ ਤੇ ਉਤਸ਼ਾਹ ਨਜਰ ਆਉਂਦਾ ਹੈ ਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ ਹੈ। ਵਿਧਾਇਕ ਨੇ ਅੱਗੇ ਦੱਸਿਆ ਕਿ ਯਾਤਰੀਆਂ ਦੇ ਆਉਣ-ਜਾਣ, ਰਸਤੇ ਵਿੱਚ ਚਾਹ ਤੇ ਖਾਣੇ ਅਤੇ ਰਾਤ ਠਹਿਰਣ ਆਦਿ ਦਾ ਸਮੁੱਚਾ ਪ੍ਰਬੰਧ ਪੰਜਾਬ ਸਰਕਾਰ ਵਲੋਂ ਕੀਤਾ ਗਿਆ ਹੈ ਤਾਂ ਜੋ ਯਾਤਰੀ ਨੂੰ ਕਿਸੇ ਤਰਾਂ ਦੀ ਪਰੇਸ਼ਾਨੀ ਨਾ ਆਵੇ। ਵਿਧਾਇਕ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਦਾ ਅਨੇਕਾ ਲੋਕਾਂ ਨੇ ਲਾਹਾ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਬਜੁਰਗ ਅਵਸਥਾ ਵਿਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ ਉਹ ਸਰਕਾਰ ਦੀ ਇਸ ਸਕੀਮ ਦਾ ਵਧੇਰੇ ਲਾਭ ਉਠਾ ਰਹੇ ਹਨ। ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਸਫ਼ਰ ਦੀ ਸਹੂਲਤ ਮੁਫ਼ਤ ਮਿਲੀ ਹੈ।