ਵਿਧਾਇਕ ਜਲਾਲਾਬਾਦ ਨੇ ਘੁਬਾਇਆ ਫਿਰਨੀ ਸੜਕ ਦੀ ਮੁਰੰਮਤ ਦੇ ਰੱਖੇ ਨੀਂਹ ਪੱਥਰ
ਵਿਧਾਇਕ ਜਲਾਲਾਬਾਦ ਨੇ ਘੁਬਾਇਆ ਫਿਰਨੀ ਸੜਕ ਦੀ ਮੁਰੰਮਤ ਦੇ ਰੱਖੇ ਨੀਂਹ ਪੱਥਰ
Publish Date: Thu, 19 Mar 2026 03:59 PM (IST)
Updated Date: Fri, 20 Mar 2026 04:01 AM (IST)

ਹੈਪੀ ਕਾਠਪਾਲ, ਪੰਜਾਬੀ ਜਾਗਰਣ, ਜਲਾਲਾਬਾਦ:ਪੰਜਾਬ ਸਰਕਾਰ ਲੋਕਾਂ ਦੀਆਂ ਪੁਰਾਣੀਆਂ ਮੰਗਾਂ ਦਾ ਹੱਲ ਕਰਨ ਵਿਚ ਮਿਸਾਲ ਕਾਇਮ ਕਰ ਰਹੀ ਹੈ। ਇਹ ਪ੍ਰਗਟਾਵਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ 2 ਕਰੋੜ ਤੋਂ ਵਧੇਰੇ ਦੀ ਲਾਗਤ ਨਾਲ ਬਣਨ ਵਾਲੀ ਘੁਬਾਇਆ ਫਿਰਨੀ ਸੜਕ ਦੀ ਮੁਰੱਮਤ ਦੇ ਨੀਂਹ ਪੱਥਰ ਰੱਖੇ। ਉਨ੍ਹਾਂ ਕਿਹਾ ਕਿ ਜਲਦ ਹੀ ਇਹ ਸੜਕਾਂ ਤਿਆਰ ਹੋ ਜਾਣਗੀਆਂ ਤੇ ਲੋਕਾਂ ਦੀ ਇਸ ਫਿਰਨੀ ਤੋਂ ਆਉਣ ਜਾਣ ਦੀ ਪ੍ਰੇਸ਼ਾਨੀ ਖਤਮ ਹੋ ਜਾਵੇਗੀ। ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਇਹ ਕਾਫੀ ਲੰਬੇ ਸਮੇਂ ਦੀ ਮੰਗ ਸੀ ਤੇ ਇਥੋਂ ਦੇ ਵਸਨੀਕ ਕਾਫੀ ਪਰੇਸ਼ਾਨ ਸਨ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਤੇ ਸਰਕਾਰ ਨੇ ਹਮੇਸ਼ਾ ਲੋਕ ਹਿਤ ਕਾਰਜ ਉਲੀਕੇ ਹਨ ਤੇ ਲੋਕਾਂ ਦੀ ਸਮੱਸਿਆਵਾਂ ਨੂੰ ਹੱਲ ਕਰਨ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਘੁਬਾਇਆ ਤੋਂ ਮੌਜੇ ਵਾਲਾ, ਘੁਬਾਇਆ ਤੋਂ ਚੱਕ ਖੀਵਾ, ਘੁਬਾਇਆ ਤੋਂ ਚੱਕ ਟਾਹਲੀ ਵਾਲਾ ਅਤੇ ਟਾਹਲੀ ਵਾਲਾ ਤੋਂ ਕੇਰਾਂ ਵਾਲੀ ਵਾਲੀ ਤੱਕ ਸੜਕ ਦੀ ਮੁਰੱਮਤ ਦਾ ਕੰਮ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲੀ ਅਜਿਹੀ ਸਰਕਾਰ ਹੈ ਜਿਸਨੇ ਚਾਰ ਸਾਲਾਂ ਦੇ ਕਾਰਜਕਾਲ ਵਿਚ ਹੀ ਆਪਣੇ ਵਾਅਦੇ ਪੂਰੇ ਕੀਤੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਕੀਤੀਆਂ ਗਾਰੰਟੀਆਂ ਨੂੰ ਸਮੇਂ ਤੋਂ ਪਹਿਲਾਂ ਕਰਨ ਵਿਚ ਪੰਜਾਬ ਸਰਕਾਰ ਕਾਮਯਾਬ ਰਹੀ ਹੈ ਜਿਸ ਤਹਿਤ ਲੋਕਾਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਰਾਣੀਆਂ ਅਨੇਕਾ ਲੰਬੇ ਸਮੇਂ ਦੀਆਂ ਮੰਗਾਂ ਨੂੰ ਹਲ ਹੁੰਦਾ ਵੇਖ ਪਿੰਡਾਂ ਦੇ ਵਸਨੀਕ ਸਰਕਾਰ ਦੀਆਂ ਤਾਰੀਫਾਂ ਕਰ ਰਹੇ ਹਨ। ਉਨ੍ਹਾਂ ਨੂੰ ਵੀ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਉਹ ਲੋਕਾਂ ਦੀਆਂ ਉਮੀਦਾਂ ਦੇ ਖਰੇ ਉਤਰੇ ਹਨ।