ਵਿਧਾਇਕ ਸਵਨਾ ਵੱਲੋਂ ਇੰਟਰਲਾਕ ਟਾਈਲਾਂ ਦੇ ਕੰਮ ਦੀ ਸ਼ੁਰੂਆਤ
ਗਲੀਆਂ ਵਿੱਚ ਇੰਟਰਲਾਕ ਟਾਈਲਾਂ ਦਾ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕੰਮ ਸ਼ੁਰੂ ਕਰਵਾਇਆ
Publish Date: Sat, 10 Jan 2026 04:18 PM (IST)
Updated Date: Sat, 10 Jan 2026 04:21 PM (IST)

ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਫਾਜ਼ਿਲਕਾ : ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਯਤਨਸ਼ੀਲ ਹੈ, ਇਸੇ ਤਹਿਤ ਹੀ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ 19 ਲੱਖ ਦੀ ਲਾਗਤ ਨਾਲ ਫਾਜ਼ਿਲਕਾ ਦੇ ਧੋਬੀ ਘਾਟ ਮੁਹੱਲੇ ਦੀਆਂ ਗਲੀਆਂ ਵਿੱਚ ਇੰਟਰਲਾਕ ਟਾਈਲਾਂ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਉਨ੍ਹਾਂ ਦੀ ਧਰਮ ਪਤਨੀ ਖੁਸ਼ਬੂ ਸਾਵਨਸੁੱਖਾ ਸਵਨਾ ਵੀ ਨਾਲ ਮੌਜੂਦ ਸਨ। ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰਾਂ ਤੇ ਪਿੰਡਾਂ ਦੀ ਨੁਹਾਰ ਬਦਲਣ ਲਈ ਪੁਰਜੋਰ ਵਿਕਾਸ ਪ੍ਰੋਜੈਕਟ ਉਲੀਕ ਰਹੀ ਹੈ ਤਾਂ ਜੋ ਸ਼ਹਿਰਾਂ ਤੇ ਪਿੰਡਾਂ ਵਿੱਚ ਹਰ ਬੁਨਿਆਦੀ ਸਹੂਲਤਾਂ ਦੀ ਪੂਰਤੀ ਹੋ ਸਕੇ। ਉਹਨਾਂ ਕਿਹਾ ਕਿ ਫਾਜ਼ਿਲਕਾ ਸ਼ਹਿਰ ਦੇ ਧੋਬੀ ਘਾਟ ਮੁਹੱਲੇ ਦੀਆਂ ਗਲੀਆਂ ਵਿੱਚ ਇੰਟਰਲਾਕ ਟਾਈਲਾਂ ਵਾਲੀਆਂ ਪੱਕੀਆਂ ਗਲੀਆਂ ਬਣਨ ਨਾਲ ਜਿੱਥੇ ਮੁਹੱਲੇ ਦੀ ਦਿੱਖ ਵਿੱਚ ਸੁਧਾਰ ਹੋਵੇਗਾ ਉੱਥੇ ਹੀ ਇਥੋਂ ਲੰਘਣ ਵਾਲਿਆ ਨੂੰ ਪੱਕੀ ਗਲੀ ਹੋਣ ਕਰਕੇ ਰਾਹਤ ਮਿਲੇਗੀ। ਉਨ੍ਹਾਂ ਅੱਗੇ ਕਿਹਾ ਕਿ ਸ਼ਹਿਰਾਂ ਦੇ ਨਾਲ ਨਾਲ ਪਿੰਡਾਂ ਵਿੱਚ ਵੀ ਪੱਕੀਆਂ ਗਲੀਆਂ ਬਣਾਉਣ ਦੇ ਨਾਲ ਫਿਰਨੀਆਂ, ਨਾਲੀਆਂ, ਗੰਦੇ ਪਾਣੀ ਦੀ ਨਿਕਾਸੀ, ਲਾਇਬ੍ਰੇਰੀ, ਖੇਡ ਮੈਦਾਨ, ਸਿਹਤ ਸੈਂਟਰ, ਸਕੂਲਾਂ ਵਿਖੇ ਨਵਾਂ ਇਨਫਰਾਸਟਕਚਰ ਆਦਿ ਹਰ ਪੱਖੋਂ ਲੋੜੀਂਦੇ ਕਾਰਜ ਆਦਿ ਦੀ ਪੂਰਤੀ ਲਈ ਲਗਾਤਾਰ ਪੰਚਾਇਤਾਂ ਨੂੰ ਫੰਡ ਦਿੱਤੇ ਜਾ ਰਹੇ ਹਨ ਤਾਂ ਜੋ ਕੋਈ ਪਿੰਡ ਵਿਕਾਸ ਪੱਖੋਂ ਵਾਂਝਾ ਨਾ ਰਹਿ ਸਕੇ। ਇਸ ਮੌਕੇ ਬੋਬੀ ਸੇਤੀਆ, ਸੁਨੀਲ ਮੈਣੀ, ਸਤਪਾਲ ਭੁਸਰੀ, ਜਗਵੀਰ ਸਿੰਘ ਕਾਕੂ ਡੋਗਰਾ, ਬਲਾਕ ਪ੍ਰਧਾਨ ਯੋਗੇਸ਼ ਸ਼ਰਮਾ, ਬਲਾਕ ਪ੍ਰਧਾਨ ਸ਼ਿਵ ਜਜੋਰੀਆ ਅਤੇ ਦੀਪਕ ਸ਼ਰਮਾ ਸਮੇਤ ‘ਆਪ’ ਆਗੂ ਤੇ ਮੁਹੱਲਾ ਵਾਸੀ ਹਾਜ਼ਰ ਸਨ।