ਹਰ ਘਰ ਤੱਕ ਪਹੁੰਚਾਈ ਜਾ ਰਹੀ ਮੁੱਖ ਮੰਤਰੀ ਸਿਹਤ ਬੀਮਾ ਸਕੀਮ : ਵਿਧਾਇਕ ਸਵਨਾ
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਵਿਧਾਇਕ ਸਵਨਾ ਨੇ ਕਾਰਡ ਬਣਾਉਣ ਦੀ ਕਰਵਾਈ ਸ਼ੁਰੂਆਤ
Publish Date: Fri, 06 Feb 2026 03:52 PM (IST)
Updated Date: Fri, 06 Feb 2026 03:56 PM (IST)

ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਫਾਜ਼ਿਲਕਾ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ ਹੈ ਜਿਸ ਵਿਚ 10 ਲੱਖ ਤੱਕ ਦਾ ਮੁਫਤ ਇਲਾਜ ਹਰ ਪਰਿਵਾਰ ਨੂੰ ਮਿਲੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਵਾਰਡ ਨੰਬਰ 9 ਤੇ 10 ਵਿਖ਼ੇ ਜਾ ਕੇ ਸ਼ੁਰੂਆਤ ਕੀਤੀ। ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਇਹ ਯੋਜਨਾ ਹਰ ਘਰ ਤੱਕ ਪਹੁੰਚਾਈ ਜਾ ਰਹੀ ਹੈ ਕਿਸੇ ਵੀ ਪਰਿਵਾਰ ਨੂੰ ਇਸ ਯੋਜਨਾਂ ਦਾ ਲਾਭ ਲੈਣ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀਬਾਜੀ ਤੋਂ ਉਪਰ ਉਠ ਕੇ ਲੋਕਾਂ ਦੇ ਬਿਨਾਂ ਕਿਸੇ ਭੇਦਭਾਵ ਦੇ ਕਾਰਡ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਪਿੰਡ ਹਰ ਵਾਰਡ ਵਿਚ ਕੈਂਪ ਲਗਾ ਕੇ ਨਾਗਰਿਕਾ ਨੂੰ ਇਸ ਯੋਜਨਾ ਅਧੀਨ ਕਵਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਰਡ ਬਣਾਉਣ ਲਈ ਆਧਾਰ ਕਾਰਡ ਤੇ ਵੋਟਰ ਕਾਰਡ ਦਸਤਾਵੇਜ ਲਾਜ਼ਮੀ ਹਨ। ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਸਦਕਾ ਲੋਕਾਂ ਨੂੰ ਮੁਫਤ ਸਿਹਤ ਸੇਵਾਵਾਂ ਪ੍ਰਦਾਨ ਕੀਤੀਆ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਆਸ ਕਰਦੇ ਹਾਂ ਕਿ ਕਿਸੇ ਨੂੰ ਕਾਰਡ ਦੀ ਜਰੂਰਤ ਨਾ ਹੀ ਪਵੇ, ਹਰੇਕ ਨਾਗਰਿਕ ਤੰਦਰੁਸਤ ਤੇ ਬਿਮਾਰੀਆਂ ਮੁਕਤ ਰਹੇ, ਪਰ ਜੇ ਕਿਸੇ ਨੂੰ ਐਮਰਜੈਂਸੀ ਜ਼ਰੂਰਤ ਪੈਂਦੀ ਹੈ ਤਾਂ ਉਹ ਇਸ ਕਾਰਡ ਨਾਲ ਆਪਣਾ ਇਲਾਜ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਕਾਰਡ ਵਿਚ ਵੱਡੇ ਇਲਾਜ ਕਿਡਨੀ, ਦਿਮਾਗੀ ਰੋਗਾਂ, ਕੈਂਸਰ ਆਦਿ ਸ਼ਾਮਿਲ ਕੀਤੇ ਗਏ ਹਨ ਜਿਸ ਨਾਲ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਹੀ ਆਵੇਗੀ। ਇਸ ਮੌਕੇ ਬਲਾਕ ਪ੍ਰਧਾਨ ਸ਼ਿਵ ਜਜੋਰੀਆ, ਬਲਾਕ ਪ੍ਰਧਾਨ ਸੰਦੀਪ ਚਲਾਣਾ, ਬਲਾਕ ਪ੍ਰਧਾਨ ਕ੍ਰਿਸ਼ਨ ਕੰਬੋਜ, ਬਲਾਕ ਪ੍ਰਧਾਨ ਯੋਗੇਸ਼ ਸ਼ਰਮਾ, ਬਿੱਟੂ ਸੇਤੀਆ, ਬੋਬੀ ਸੇਤੀਆ, ਪਰਵਿੰਦਰ ਸਿੰਘ, ਹਸਮੁੱਖ ਨਾਰੰਗ ਆਦਿ ਮੌਜੂਦ ਸਨ।