ਨਗਰ ਕੌਂਸਲ ਫਾਜ਼ਿਲਕਾ ਵਿਖੇ ਵਿਧਾਇਕ ਸਵਨਾ ਨੇ ਸੁਣੀਆਂ ਮੁਸ਼ਕਲਾਂ
ਨਗਰ ਕੌਂਸਲ ਫਾਜ਼ਿਲਕਾ ਵਿਖੇ ਲੋਕਾਂ ਦੀਆਂ ਵਿਧਾਇਕ ਸਵਨਾ ਨੇ ਮੁਸ਼ਕਲਾਂ ਸੁਣੀਆਂ
Publish Date: Sat, 18 Apr 2026 05:05 PM (IST)
Updated Date: Sat, 18 Apr 2026 05:09 PM (IST)
ਰਮਨ ਕੁਮਾਰ.ਪੰਜਾਬੀ ਜਾਗਰਣ ਫਾਜਿਲਕਾ : ਫਾਜ਼ਿਲਕਾ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨਗਰ ਕੌਂਸਲ ਦਫਤਰ ਫਾਜ਼ਿਲਕਾ ਵਿਖੇ ਫਾਜ਼ਿਲਕਾ ਦੇ ਲੋਕਾਂ ਨੂੰ ਮਿਲੇ, ਜਿਥੇ ਉਹਨਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਮੌਕੇ ’ਤੇ ਹੱਲ ਵੀ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ਹਿਰ ਦੇ ਜੋ ਵੀ ਵਿਕਾਸ ਦੇ ਕੰਮ ਚੱਲ ਰਹੇ ਹਨ ਉਹ ਆਉਣ ਵਾਲੇ ਦਿਨਾਂ ਵਿੱਚ ਪੂਰੇ ਹੋ ਜਾਣਗੇ। ਇਸ ਤੋਂ ਇਲਾਵਾ ਜਿਹੜੇ ਹੋਰ ਡਿਵੈਲਪਮੈਂਟ ਦੇ ਕੰਮ ਸੜਕਾਂ, ਪੀਣ ਵਾਲੇ ਪਾਣੀ, ਸਟਰੀਟ ਲਾਈਟਾਂ ਜਾਂ ਸ਼ਹਿਰ ਨੂੰ ਸੁੰਦਰ ਬਣਾਉਣਾ, ਉਸ ਬਾਰੇ ਵੀ ਵਿਚਾਰ ਚਰਚਾ ਹੋਈ ਹੈ ਅਤੇ ਉਹ ਕੰਮ ਵੀ ਜਲਦੀ ਸ਼ੁਰੂ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਪੰਜਾਬ ਵਿਚ ਨਗਰ ਕੌਂਸਲ ਚੋਣਾਂ ਹੋਣ ਜਾ ਰਹੀਆਂ ਹਨ। ਜਿਸ ਲਈ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਪੂਰੀ ਤਿਆਰੀ ਕਸ ਲਈ ਹੈ। ਉਹਨਾਂ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਬਹੁਤ ਖੁਸ਼ ਹਨ।