ਸੰਯੁਕਤ ਕਿਸਾਨ ਮੋਰਚੇ ਨੇ ਕੱਢਿਆ ਮੋਟਰਸਾਈਕਲ ਮਾਰਚ
ਸੰਯੁਕਤ ਕਿਸਾਨ ਮੋਰਚੇ ਵੱਲੋਂ ਕੱਢਿਆ ਮੋਟਰਸਾਈਕਲ ਮਾਰਚ
Publish Date: Fri, 02 Jan 2026 04:19 PM (IST)
Updated Date: Fri, 02 Jan 2026 04:20 PM (IST)

ਸਟਾਫ ਰਿਪੋਰਟਰ.ਪੰਜਾਬੀ ਜਾਗਰਣ, ਫਾਜਿਲਕਾ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਸ਼ਹਿਰ ਦੀ ਦਾਣਾ ਮੰਡੀ ਤੋਂ ਮੋਟਰਸਾਈਕਲ ਮਾਰਚ ਸ਼ੁਰੂ ਕਰਕੇ ਸ਼ਹਿਰ ਦੇ ਬਾਜ਼ਾਰਾਂ ਵਿਚ ਮੋਟਰਸਾਈਕਲ ਮਾਰਚ ਕੱਢਿਆ ਗਿਆ।ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਸੁਰਿੰਦਰ ਲਾਧੂਕਾ,ਬਲਦੇਵ ਬੋਪਾਰਾਏ, ਜਮਹੂਰੀ ਕਿਸਾਨ ਸਭਾ ਦੇ ਸੂਬਾ ਕਮੇਟੀ ਮੈਂਬਰ ਰਮੇਸ਼ ਵਡੇਰਾ,ਆਲ ਇੰਡੀਆ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਵਣਜਰਾ ਸਿੰਘ,ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਆਗੂ ਆਦਿੱਤਯ ,ਦਿਲਕਰਨ ,ਮਾਸਟਰ ਹਰੀਸ਼ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਏ ਜੋ ਨਵੇਂ ਬਿੱਲ ਲਿਆ ਕੇ ਦੇਸ਼ ਦੇ ਮਿਹਨਤਕਸ਼ ਲੋਕਾਂ ਦੇ ਹੱਥੋਂ ਰੁਜ਼ਗਾਰ ਅਤੇ ਜਮੀਨਾਂ ਖੋਹਣਾ ਚਾਹੁੰਦੀ ਹੈ ਬਿੱਜਲੀ ਬਿੱਲ ਲਾਗੂ ਹੋਣ ਨਾਲ ਬਿਜਲੀ ਸਬਸਿਡੀ ਖਤਮ ਅਤੇ ਇੱਕ ਤਰ੍ਹਾਂ ਦੀ ਮਹਿੰਗੀ ਬਿਜਲੀ ਹੀ ਖਪਤਕਾਰਾਂ ਨੂੰ ਮਿਲੇਗੀ ਅਤੇ ਜੋ ਲੋਕਾਂ ਦੇ ਟੈਕਸ ਨਾਲ ਬਿਜਲੀ ਦਾ ਢਾਂਚਾ ਵਿਕਸਿਤ ਕੀਤਾ ਗਿਆ ਹੈ ਉਹ ਪੂੰਜੀਪਤੀਆਂ ਦੇ ਮੁਨਾਫੇ ਲਈ ਸਰਕਾਰ ਦੇਣਾ ਚਾਹੁੰਦੀ ਹੈ। ਸੀਡ ਬਿੱਲ ਨਾਲ ਦਾ ਮਕਸਦ ਸਾਫ ਹੈ ਦੇਸੀ ਅਤੇ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਨੂੰ ਜਮੀਨਾਂ ਸੌਂਪਣ ਲਈ ਰਾਹ ਪੱਧਰਾ ਕਰ ਰਹੀ ਹੈ ਕੇਂਦਰ ਦੀ ਮੋਦੀ ਸਰਕਾਰ ਕਿਉਂਕਿ ਸੰਸਾਰ ਦੀਆਂ ਦਿਉਕੱਦ ਕੰਪਨੀਆਂ ਦਾ 75% ਬੀਜਾਂ ਅਤੇ ਪੈਸਟੀਸਾਈਡ ਦੇ ਉੱਤੇ ਪਹਿਲਾਂ ਹੀ ਕਬਜ਼ਾ ਹੈ ਜਦ ਇਹਨਾਂ ਕੰਪਨੀਆਂ ਦੇ ਰਹਿਮੋ ਕਰਮ ਤੇ ਕਿਸਾਨ ਹੋਵੇਗਾ ਤਾਂ ਕਿਸਾਨੀ ਦਾ ਉਜਾੜਾ ਹੋਣਾ ਤੈਅ ਹੈ। ਜਿਸ ਤਰ੍ਹਾਂ ਪਹਿਲਾਂ ਹੀ ਪੰਜਾਬ ਦੀ ਨਰਮਾ ਪੱਟੀ ਨੂੰ ਨਕਲੀ ਬੀਟੀ ਕਾਟਨ ਦੇ ਬੀਜਾਂ ਦੇ ਨਾਲ ਕਿਸਾਨੀ ਨੂੰ ਬਰਬਾਦ ਕੀਤਾ ਗਿਆ ਹੈ ਅੱਜ ਕਿਸਾਨੀ ਕੱਖੋਂ ਹੌਲੀ ਹੋਈ ਹੈ ਅਤੇ ਕਰਜਾ ਦਾ ਸ਼ਿਕਾਰ ਹੋ ਕੇ ਕਿਸਾਨ ਜਮੀਨਾਂ ਵੇਚਣ ਲਈ ਮਜਬੂਰ ਹਨ। ਫ੍ਰੀ ਟਰੇਡ ਸਮਝੌਤੇ ਕਰਨ ਲਈ ਕੇਂਦਰ ਸਰਕਾਰ ਲਗਾਤਾਰ ਅਮਰੀਕਾ ਦੇ ਦਬਾਅ ਹੇਠ ਚੱਲ ਰਹੀ ਹੈ ਦੇਸ਼ ਦਾ ਖੇਤੀ ਖੇਤਰ ਅਤੇ ਸਹਾਇਕ ਧੰਦਿਆਂ ਨੂੰ ਟੈਰਿਫ ਫ੍ਰੀ ਕਰਨ ਲਈ ਅਮਰੀਕਾ ਭਾਰਤ ਸਰਕਾਰ ਦੀ ਬਾਂਹ ਮਰੋੜ ਰਿਹਾ ਹੈ। ਜਿਸ ਨਾਲ ਦੇਸ਼ ਦੀ ਕਿਸਾਨੀ ਬਰਬਾਦ ਹੋ ਜਾਵੇਗੀ ਇਸ ਕਰਕੇ ਇਸ ਗੱਲ ਦੀ ਗੰਭੀਰਤਾ ਨੂੰ ਸਮਝਦੇ ਹੋਏ ਇਸ ਲੁਟੇਰੇ ਨਿਜ਼ਾਮ ਦੇ ਖਿਲਾਫ ਲੋਕ ਲਹਿਰ ਨੂੰ ਮਜਬੂਤ ਕਰਨਾ ਹਰ ਸੰਘਰਸ਼ਸ਼ੀਲ ਵਿਅਕਤੀ ਦਾ ਫਰਜ ਬਣਦਾ ਹੈ ਕੀ ਲੋਕ ਲਹਿਰ ਨੂੰ ਮਜਬੂਤ ਕਰਨ ਵਿੱਚ ਆਪਣਾ ਯੋਗਦਾਨ ਪਾਇਆ ਜਾਵੇ।ਇਸ ਮੌਕੇ ਭੱਠਾ ਮਜ਼ਦੂਰ ਯੂਨੀਅਨ ਪੱਲੇਦਾਰ ਯੂਨੀਅਨ ਤੇ ਵੱਖ ਵੱਖ ਜਥੇਬੰਦੀਆਂ ਦੇ ਆਗੂ ਸਾਹਿਬਾਨ ਦੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।