ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਜਾਇਆ ਨਗਰ ਕੀਰਤਨ
ਦੱਸਵੇਂ ਪਾਤਸ਼ਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਜਾਇਆ ਗਿਆ ਨਗਰ ਕੀਰਤਨ
Publish Date: Sat, 03 Jan 2026 04:40 PM (IST)
Updated Date: Sat, 03 Jan 2026 04:41 PM (IST)
ਬੰਪਲ ਭਠੇਜਾ. ਪੰਜਾਬੀ ਜਾਗਰਣ ਜਲਾਲਾਬਾਦ : ਸਥਾਨਕ ਸ਼੍ਰੀ ਗੁਰਦੁਆਰਾ ਸਿੰਘ ਸਭਾ ਵੱਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜਾ ਬੜੀ ਹੀ ਸ਼ਰਧਾ ਭਾਵਨਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਜਿਸ ’ਚ ਸੈਂਕੜੇ ਸ਼ਰਧਾਲੂਆਂ ਨੇ ਨਤਮਸਤਕ ਹੋ ਕੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਤੇ ਅੱਜ ਸਵੇਰੇ 10 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦਾ ਆਰੰਭ ਕੀਤਾ ਗਿਆ ਤੇ ਕੀਰਤਨੀਆਂ ਵਲੋਂ ਗੁਰਬਾਣੀ ਕੀਰਤਨ ਸ਼ਬਦ ਸੁਣਾ ਕੇ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਉਨ੍ਹਾਂ ਦੇ ਜੀਵਨ ’ਤੇ ਚਾਨਣਾ ਪਾਇਆ ਤੇ 11 ਵਜੇ ਨਗਰ ਕੀਰਤਨ ਦੀ ਰਵਾਨਗੀ ਕੀਤੀ ਗਈ ਤੇ ਰਸਤੇ ’ਚ ਸ਼ਰਧਾਲੂਆਂ ਵਲੋਂ ਸਵਾਗਤੀ ਗੇਟ ਲਗਾ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾੲਂੇ ਗਏ। ਇਹ ਜਾਣਕਾਰੀ ਗੁਰਦੁਆਰ ਕਮੇਟੀ ਦੇੇ ਆਹੁਦੇਦਾਰਾਂ ਨੇ ਦਿੱਤੀ ਤੇ ਕਿਹਾ ਕਿ ਅੱਜ ਪ੍ਰਕਾਸ਼ ਦਿਹਾੜੇੇ ਦੇ ਸਬੰੰਧ ’ਚ ਸ਼੍ਰੀ ਗੁਰੂ ਗ੍ਰ੍ਰੰਥ ਸਾਹਿਬ ਜੀ ਤੇ ਪੰੰਜ ਪਿਆਰੀਆਂ ਦੀ ਅਗੁਵਾਈ ’ਚ ਨਗਰ ਕੀਰਤਨ ਸਜਾਇਆ ਗਿਆ ਹੈ। ਇਹ ਨਗਰ ਕੀਰਤਨ ਵੱਖ-ਵੱਖ ਬਜਾਰਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇੇ ਸਮਾਪਤ ਹੋਏਗਾ। ਇਸ ਮੌਕੇ ਗੱਤਕਾ ਪਾਰਟੀ ਵੱਲੋਂ ਆਪਣੇੇ ਜੋਹਰ ਵਿਖਾਏ ਗਏ।