ਨਰਦੇਵ ਸਿੰਘ ਬੌਬੀ ਮਾਨ ਇੱਕਜੁਟਤਾ ਦਾ ਦਿੱਤਾ ਸੁਨੇਹਾ
ਨਰਦੇਵ ਸਿੰਘ ਬੋਬੀ ਮਾਨ ਵਲੋਂ ਐਡਵੋਕੇਟ ਗੌਰਵ ਨਾਗਪਾਲ ਦੇ ਦਫਤਰ ਵਿਖੇ ਵਰਕਰਾਂ ਨਾਲ ਮੀਟਿੰਗ ਕੀਤੀ
Publish Date: Sat, 04 Apr 2026 07:47 PM (IST)
Updated Date: Sat, 04 Apr 2026 07:49 PM (IST)

ਸਟਾਫ ਰਿਪੋਰਟਰ.ਪੰਜਾਬੀ ਜਾਗਰਣ, ਫਾਜ਼ਿਲਕਾ : ਅਕਾਲੀ ਦਲ ਬਾਦਲ ਦੇ ਆਗੂ ਨਰਦੇਵ ਸਿੰਘ ਬੋਬੀ ਮਾਨ ਵੱਲੋਂ ਐਡਵੋਕੇਟ ਗੌਰਵ ਨਾਗਪਾਲ ਦੇ ਦਫ਼ਤਰ ਵਿਖੇ ਵਰਕਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਅਗਵਾਈ ਅਕਾਲੀ ਦਲ ਬਾਦਲ ਦੇ ਸਾਬਕਾ ਲੋਕ ਸਭਾ ਮੈਂਬਰ ਸਵ. ਜ਼ੋਰਾ ਸਿੰਘ ਮਾਨ ਦੇ ਪੁੱਤਰ ਨਰਦੇਵ ਸਿੰਘ ਬੋਬੀ ਮਾਨ ਵੱਲੋਂ ਕੀਤੀ ਗਈ।ਮੀਟਿੰਗ ਦੌਰਾਨ ਪਾਰਟੀ ਦੀਆਂ ਨੀਤੀਆਂ, ਆਉਣ ਵਾਲੀਆਂ ਰਣਨੀਤੀਆਂ ਅਤੇ ਵਰਕਰਾਂ ਦੀ ਭੂਮਿਕਾ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਨਰਦੇਵ ਸਿੰਘ ਬੋਬੀ ਮਾਨ ਨੇ ਵਰਕਰਾਂ ਨੂੰ ਇਕਜੁੱਟ ਹੋ ਕੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਰਹਿਣ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾਂ ਲੋਕਾਂ ਦੀ ਆਵਾਜ਼ ਬਣ ਕੇ ਖੜ੍ਹਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ‘ਚ ਵੀ ਲੋਕਾਂ ਦੇ ਹਿੱਤਾਂ ਲਈ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਨਰਦੇਵ ਸਿੰਘ ਬੋਬੀ ਮਾਨ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਵਰਕਰਾਂ ਦੀ ਇਕਜੁੱਟਤਾ ਨਾਲ ਹੀ ਸੰਭਵ ਹੈ ਅਤੇ ਹਰ ਵਰਕਰ ਨੂੰ ਜ਼ਮੀਨੀ ਪੱਧਰ ‘ਤੇ ਸਰਗਰਮ ਹੋ ਕੇ ਲੋਕਾਂ ਦੇ ਮਸਲਿਆਂ ਨੂੰ ਉਠਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾਂ ਲੋਕਾਂ ਦੇ ਹੱਕਾਂ ਦੀ ਲੜਾਈ ਲੜਦਾ ਆਇਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਹ ਸੰਘਰਸ਼ ਜਾਰੀ ਰਹੇਗਾ।ਨਰਦੇਵ ਸਿੰਘ ਬੋਬੀ ਮਾਨ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆੜੇ ਹੱਥੀਂ ਲੈਂਦੇ ਕਿਹਾ ਕਿ ਮੌਜੂਦਾ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ‘ਤੇ ਖਰੀ ਨਹੀਂ ਉਤਰੀ ਅਤੇ ਹਰ ਮੋਰਚੇ ‘ਤੇ ਨਾਕਾਮ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮਹਿੰਗਾਈ, ਬੇਰੁਜ਼ਗਾਰੀ ਅਤੇ ਕਾਨੂੰਨ-ਵਿਵਸਥਾ ਦੇ ਮਸਲੇ ਲਗਾਤਾਰ ਵੱਧ ਰਹੇ ਹਨ, ਪਰ ਸਰਕਾਰ ਇਨ੍ਹਾਂ ਨੂੰ ਸੁਲਝਾਉਣ ਵਿੱਚ ਅਸਫਲ ਰਹੀ ਹੈ।ਉਨ੍ਹਾਂ ਕਿਹਾ ਕਿ ਲੋਕ ਹੁਣ ਸਰਕਾਰ ਦੀਆਂ ਨਾਕਾਮੀਆਂ ਨੂੰ ਸਮਝ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਦਾ ਜਵਾਬ ਜ਼ਰੂਰ ਦੇਣਗੇ।ਇਸ ਮੌਕੇ ਹਾਜ਼ਰ ਵਰਕਰਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਦਾ ਭਰੋਸਾ ਦਿੱਤਾ। ਮੀਟਿੰਗ ਵਿੱਚ ਕਈ ਸਥਾਨਕ ਆਗੂਆਂ ਅਤੇ ਵਰਕਰਾਂ ਦੀ ਭਾਰੀ ਹਾਜ਼ਰੀ ਭਰੀ ਅਤੇ ਆਪਣੇ ਵਿਚਾਰ ਸਾਂਝੇ ਕੀਤੇ।ਇਸ ਮੌਕੇ ਐਡਵੋਕੇਟ ਸਤਿੰਦਰ ਸਿੰਘ ਸਵੀ,ਸਰਵਦੀਪ ਸ਼ਾਹ,ਅਸੀਮ ਗੁਲਭਧਰ,ਸੁਖਵਿੰਦਰ ਸਿੰਘ ਨਾਮਧਾਰੀ,ਵਿੱਕੀ ਜੁਨੇਜਾ,ਜਤਿੰਦਰ ਕੁਮਾਰ ਹੈਪੀ,ਗੌਰਵ ਮਿੱਤਲ,ਰਿੰਕੂ ਮਦਾਨ,ਭਜਨ ਨਾਗਪਾਲ,ਸੌਰਭ ਨਾਗਪਾਲ ਕੇਵਲ ਨਾਰੰਗ ਸਣੇ ਅਕਾਲੀ ਵਰਕਰ ਹਾਜਰ ਸਨ।