ਕੌਮੀ ਲੋਕ ਅਦਾਲਤ ਦਾ ਆਯੋਜਨ 14 ਮਾਰਚ ਨੂੰ
ਕੌਮੀ ਲੋਕ ਅਦਾਲਤ ਦਾ ਆਯੋਜਨ 14 ਮਾਰਚ 2026 ਨੂੰ
Publish Date: Wed, 18 Feb 2026 05:25 PM (IST)
Updated Date: Wed, 18 Feb 2026 05:27 PM (IST)
ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਫਾਜਿਲਕਾ : ਫਾਜ਼ਿਲਕਾ ਵਿਖੇ 14 ਮਾਰਚ 2026 ਨੂੰ ਕੌਮੀ ਲੋਕ ਅਦਾਲਤ ਲਗੇਗੀ।ਜਾਣਕਾਰੀ ਦਿੰਦਿਆਂ ਮੈਡਮ ਰੂਚੀ ਸਵਪਨ ਸ਼ਰਮਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਨੇ ਦੱਸਿਆ ਕਿ ਧਰਮਿੰਦਰ ਪਾਲ ਸਿੰਗਲਾ,ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਤੇ 14 ਮਾਰਚ 2026 ਨੂੰ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਦੀਆਂ ਅਦਾਲਤਾਂ ਵਿਖ਼ੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਜਿਨ੍ਹਾਂ ਦੇ ਕੇਸ ਅਦਾਲਤ ਵਿੱਚ ਚੱਲ ਰਹੇ ਹਨ ਉਹ ਆਪਣੇ ਕੇਸਾਂ ਦਾ ਨਿਪਟਾਰਾ ਲੋਕ ਅਦਾਲਤਾਂ ਰਾਹੀਂ ਕਰਵਾ ਕੇ ਵੱਧ ਤੋਂ ਵੱਧ ਲਾਭ ਉਠਾ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਟੋਲ-ਫ੍ਰੀ ਨੰਬਰ 15100 ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੇ ਦਫ਼ਤਰੀ ਨੰਬਰ 01638-261500 ’ਤੇ ਸੰਪਰਕ ਕਰ ਸਕਦੇ ਹਨ।