ਕਿਰਤੀ ਕਿਸਾਨ ਯੂਨੀਅਨ ਨੇ ਵੱਖ-ਵੱਖ ਪਿੰਡਾਂ ’ਚ ਬਣਾਏ ਨਵੇਂ ਮੈਂਬਰ
ਕਿਰਤੀ ਕਿਸਾਨ ਯੂਨੀਅਨ ਵਲੋਂ ਵੱਖ ਵੱਖ ਪਿੰਡਾਂ ਵਿੱਚ ਬਣਾਏ ਗਏ ਨਵੇਂ ਮੈਂਬਰ
Publish Date: Sun, 15 Feb 2026 05:11 PM (IST)
Updated Date: Sun, 15 Feb 2026 05:15 PM (IST)

ਹੈਪੀ ਕਾਠਪਾਲ.ਪੰਜਾਬੀ ਜਾਗਰਣ ਜਲਾਲਾਬਾਦ : ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਸੂਬੇ ਦਾ ਇਜਲਾਸ ਕੀਤਾ ਜਾ ਰਿਹਾ ਹੈ ਜਿਸ ਦੇ ਤਹਿਤ ਹੀ ਬਲਾਕ ਦੇ ਵੱਖ-ਵੱਖ ਪਿੰਡਾਂ ਅਰਨੀ ਵਾਲਾ,ਝੁੱਗੀਆਂ ਨੰਦ ਸਿੰਘ ਵਾਲਾ,ਚੱਕ ਸੈਦੋਕੇ ਵਿੱਚ ਮੈਂਬਰਸ਼ਿਪ ਮੁਹਿੰਮ ਦੌਰਾਨ ਘਰ ਘਰ ਜਾ ਕੇ ਜੱਥੇਬੰਦੀ ਦੀ ਮੈਂਬਰਸ਼ਿਪ ਕੀਤੀ ਗਈ ਅਤੇ 22 ਤਰੀਕ ਦੇ ਐੱਸਕੇਐੱਮ ਦੇ ਸੱਦੇ ਤੇ ਦਿੱਤੇ ਜਾ ਰਹੇ ਧਰਨੇ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ। ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਰੇਸ਼ਮ ਮਿੱਡਾ, ਸੁਖਚੈਨ ਸਿੰਘ, ਜਿਲਾ ਸਕੱਤਰ ਮਨਦੀਪ ਸਿੰਘ, ਔਰਤ ਵਿੰਗ ਦੇ ਕਨਵੀਨਰ ਰਾਜ ਕੌਰ ਚੱਕ ਸੈਦੋਕੇ, ਬਲਾਕ ਪ੍ਰਧਾਨ ਹਰਮੀਤ ਸਿੰਘ ਨੇ ਦੱਸਿਆ ਕਿ ਦੇਸ਼ ਦੀਆਂ ਹਕੂਮਤਾਂ ਦੇਸੀ ਅਤੇ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਲਈ ਮਿਹਨਤਕਸ਼ ਲੋਕਾਂ ਦੇ ਨਾਲ ਦਗਾ ਕਮਾ ਚੁੱਕੀਆਂ ਹਨ ਕੇਂਦਰ ਸਰਕਾਰ ਨੇ ਅਮਰੀਕਾ ਨਾਲ ਫ੍ਰੀ ਟਰੇਡ ਸਮਝੌਤੇ ਤੇ ਸਹਿਮਤੀ ਦੇ ਦਿੱਤੀ ਹੈ, ਲੇਬਰ ਕੋਡ, ਨਰੇਗਾ ਕਾਨੂੰਨ ਨੂੰ ਖਤਮ ਕਰਕੇ,ਬਿੱਜਲੀ ਬਿੱਲ ਬੀਜ ਬਿੱਲ ਲਿਆਂਦੇ ਜਾ ਚੁੱਕੇ ਹਨ ਅਤੇ ਬਜਟ ਸੈਸ਼ਨ ਦੌਰਾਨ ਕਾਨੂੰਨ ਬਣਾਉਣ ਲਈ ਕੇਂਦਰ ਦੀ ਬੀਜੇਪੀ ਸਰਕਾਰ ਪੱਬਾਂ ਭਾਰ ਹੈ ਇਹਨਾਂ ਲੋਕ ਵਿਰੋਧੀ ਫੈਸਲਿਆਂ ਖਿਲਾਫ਼ ਇਨਕਲਾਬੀ ਲੋਕ ਲਹਿਰਾਂ ਹੀ ਫੈਸਲਾਕੁੰਨ ਭੂਮਿਕਾ ਨਿਭਾ ਸਕਦੀਆਂ ਹਨ ਇਹ ਸਰਕਾਰ ਦੇ ਫੈਸਲੇ ਤਿੰਨ ਕਾਨੂੰਨਾਂ ਤੋਂ ਵੀ ਵੱਧ ਖਤਰਨਾਕ ਹਨ ਇਸ ਦੇ ਖਿਲਾਫ ਮਜਬੂਤ ਜਥੇਬੰਦਕ ਤਾਕਤਾਂ ਨਾਲ ਹੀ ਟੱਕਰ ਦਿੱਤੀ ਜਾਣੀ ਹੈ ਇਸ ਕਰਕੇ ਵੱਧ ਤੋਂ ਵੱਧ ਲੋਕਾਂ ਨੂੰ ਜਥੇਬੰਦਕ ਹੋਣ ਅਤੇ ਲੋਕ ਸੰਘਰਸ਼ਾਂ ਵਿੱਚ ਵੱਧ ਤੋਂ ਵੱਧ ਦ੍ਰਿੜਤਾ ਨਾਲ ਲੜਾਈ ਲੜਨ ਦੀ ਅਪੀਲ ਕਰਦੇ ਹਾਂ। ਇਸ ਮੌਕੇ ਬਲਵਿੰਦਰ ਸਿੰਘ, ਬਲਜੀਤ ਸਿੰਘ, ਪਾਲ ਸਿੰਘ, ਮੱਖਣ ਸਿੰਘ, ਪ੍ਰਿਤਪਾਲ ਸਿੰਘ, ਸਰਦੂਲ ਸਿੰਘ, ਨਛੱਤਰ ਸਿੰਘ ਚੱਕ ਸੈਦੋਕੇ, ਦਿਆਲ ਕੌਰ, ਜੋਗਿੰਦਰ ਕੌਰ, ਸ਼ੀਲੋ ਰਾਣੀ ਅਰਨੀਵਾਲਾ, ਮੋਹਿੰਦਰ ਸਿੰਘ ਅਰਨੀ ਵਾਲਾ ਮੋਹਨ ਸਿੰਘ, ਅਜੀਤ ਸਿੰਘ, ਜਗਜੀਤ ਸਿੰਘ ਝੁੱਗੀਆਂ ਨੰਦ ਸਿੰਘ ਵਾਲਾ ਆਦਿ ਹਾਜ਼ਰ ਸਨ।