ਜਲਾਲਾਬਾਦ 'ਚ ਇਕ ਨਿੱਜੀ ਸਕੂਲ ਦੀ ਜਾਇਦਾਦ ਨੂੰ ਲੈ ਕੇ ਚੱਲ ਰਹੇ ਵਿਵਾਦ ’ਚ ਨਵਾਂ ਮੋੜ: ਵਿਧਾਇਕ ਗੋਲਡੀ ਨੇ ਕਿਹਾ- ਮੇਰੇ ’ਤੇ ਲਗੇ ਦੋਸ਼ ਬੇਬੁਨਿਆਦ
ਉਨ੍ਹਾਂ ਕਿਹਾ ਕਿ ਕੁਝ ਲੋਕ ਸਿਆਸੀ ਮਕਸਦ ਲਈ ਗਲਤ ਦੋਸ਼ ਲਾ ਕੇ ਉਨ੍ਹਾਂ ਦਾ ਅਕਸ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਦੋਹਰਾਇਆ ਕਿ ਉਨ੍ਹਾਂ ਦਾ ਇਸ ਮਾਮਲੇ ਨਾਲ ਕੋਈ ਸਰੋਕਾਰ ਨਹੀਂ ਹੈ ਅਤੇ ਉਹ ਹਮੇਸ਼ਾ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਕੰਮ ਕਰਦੇ ਹਨ।
Publish Date: Fri, 24 Apr 2026 10:51 AM (IST)
Updated Date: Fri, 24 Apr 2026 10:54 AM (IST)
ਹੈਪੀ ਕਾਠਪਾਲ, ਪੰਜਾਬੀ ਜਾਗਰਣ, ਜਲਾਲਾਬਾਦ : ਜਲਾਲਾਬਾਦ ਵਿੱਚ ਇਕ ਨਿੱਜੀ ਸਕੂਲ ਦੀ ਜਾਇਦਾਦ ਨੂੰ ਲੈ ਕੇ ਚੱਲ ਰਹੇ ਵਿਵਾਦ ’ਚ ਨਵਾਂ ਮੋੜ ਆ ਗਿਆ ਹੈ। ਭਾਜਪਾ ਆਗੂਆਂ ਵੱਲੋਂ ਲਾਏ ਦੋਸ਼ਾਂ ’ਤੇ ਆਪਣਾ ਪੱਖ ਰੱਖਦਿਆਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ’ਤੇ ਲਗੇ ਸਾਰੇ ਦੋਸ਼ ਬੇਬੁਨਿਆਦ ਹਨ।
ਉਨ੍ਹਾਂ ਕਿਹਾ ਕਿ ਕੁਝ ਲੋਕ ਸਿਆਸੀ ਮਕਸਦ ਲਈ ਗਲਤ ਦੋਸ਼ ਲਾ ਕੇ ਉਨ੍ਹਾਂ ਦਾ ਅਕਸ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਦੋਹਰਾਇਆ ਕਿ ਉਨ੍ਹਾਂ ਦਾ ਇਸ ਮਾਮਲੇ ਨਾਲ ਕੋਈ ਸਰੋਕਾਰ ਨਹੀਂ ਹੈ ਅਤੇ ਉਹ ਹਮੇਸ਼ਾ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਕੰਮ ਕਰਦੇ ਹਨ।
ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਮਾਮਲੇ ਵਿੱਚ ਕੋਈ ਗੜਬੜ ਜਾਂ ਗਲਤ ਕੰਮ ਸਾਹਮਣੇ ਆਉਂਦਾ ਹੈ ਤਾਂ ਉਹ ਖ਼ੁਦ ਵੀ ਨਿਰਪੱਖ ਜਾਂਚ ਦੇ ਹੱਕ ਵਿੱਚ ਹਨ ਅਤੇ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਵਾਉਣ ਲਈ ਤਿਆਰ ਹਨ। ਵਿਧਾਇਕ ਨੇ ਕਿਹਾ ਕਿ ਉਹ ਹਮੇਸ਼ਾ ਲੋਕਾਂ ਦੀ ਭਲਾਈ ਅਤੇ ਇਲਾਕੇ ਦੇ ਵਿਕਾਸ ਲਈ ਕੰਮ ਕਰਦੇ ਰਹੇ ਹਨ ਅਤੇ ਅੱਗੇ ਵੀ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਬੇਬੁਨਿਆਦ ਦੋਸ਼ ਉਨ੍ਹਾਂ ਦੇ ਕੰਮ ਨੂੰ ਪ੍ਰਭਾਵਿਤ ਨਹੀਂ ਕਰ ਸਕਦੇ।