ਫ਼ਾਜ਼ਿਲਕਾ 'ਚ NIA ਦਾ ਵੱਡਾ ਐਕਸ਼ਨ : ਜ਼ਿਲ੍ਹੇ ਅੰਦਰ 3 ਥਾਵਾਂ 'ਤੇ ਇੱਕੋ ਵੇਲੇ ਮਾਰਿਆ ਛਾਪਾ, ਕੇਂਦਰੀ ਸੁਰੱਖਿਆ ਬਲਾਂ ਨੇ ਪਾਈ ਘੇਰਾਬੰਦੀ!
ਫ਼ਾਜ਼ਿਲਕਾ ਜ਼ਿਲ੍ਹੇ 'ਚ ਮੰਗਲਵਾਰ ਸਵੇਰੇ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਵੱਲੋਂ ਤਿੰਨ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ। ਸੂਤਰਾਂ ਅਨੁਸਾਰ, ਇਹ ਕਾਰਵਾਈ ਸਰਹੱਦੀ ਖੇਤਰਾਂ ਨਾਲ ਜੁੜੇ ਇੱਕ ਚੱਲ ਰਹੇ ਮਾਮਲੇ ਦੀ ਜਾਂਚ ਦੇ ਤਹਿਤ ਕੀਤੀ ਗਈ। ਛਾਪਿਆਂ ਦੌਰਾਨ NIA ਦੀਆਂ ਟੀਮਾਂ ਨੇ ਸਥਾਨਕ ਪੁਲਿਸ ਦੀ ਮਦਦ ਨਾਲ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ਦੀ ਤਲਾਸ਼ੀ ਲਈ ਅਤੇ ਕੁਝ ਡਿਜ਼ੀਟਲ ਉਪਕਰਣਾਂ ਤੇ ਦਸਤਾਵੇਜ਼ਾਂ ਦੀ ਜਾਂਚ ਕੀਤੀ।
Publish Date: Tue, 09 Jun 2026 11:26 AM (IST)
Updated Date: Tue, 09 Jun 2026 11:28 AM (IST)
ਰਿਤਿਸ਼ ਕੁੱਕੜ, ਪੰਜਾਬੀ ਜਾਗਰਣ, ਫਾਜ਼ਿਲਕਾ : ਫ਼ਾਜ਼ਿਲਕਾ ਜ਼ਿਲ੍ਹੇ 'ਚ ਮੰਗਲਵਾਰ ਸਵੇਰੇ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਵੱਲੋਂ ਤਿੰਨ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ। ਸੂਤਰਾਂ ਅਨੁਸਾਰ, ਇਹ ਕਾਰਵਾਈ ਸਰਹੱਦੀ ਖੇਤਰਾਂ ਨਾਲ ਜੁੜੇ ਇੱਕ ਚੱਲ ਰਹੇ ਮਾਮਲੇ ਦੀ ਜਾਂਚ ਦੇ ਤਹਿਤ ਕੀਤੀ ਗਈ। ਛਾਪਿਆਂ ਦੌਰਾਨ NIA ਦੀਆਂ ਟੀਮਾਂ ਨੇ ਸਥਾਨਕ ਪੁਲਿਸ ਦੀ ਮਦਦ ਨਾਲ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ਦੀ ਤਲਾਸ਼ੀ ਲਈ ਅਤੇ ਕੁਝ ਡਿਜ਼ੀਟਲ ਉਪਕਰਣਾਂ ਤੇ ਦਸਤਾਵੇਜ਼ਾਂ ਦੀ ਜਾਂਚ ਕੀਤੀ।
ਅਧਿਕਾਰਿਕ ਤੌਰ 'ਤੇ NIA ਵੱਲੋਂ ਅਜੇ ਤੱਕ ਛਾਪਿਆਂ ਦੇ ਸਬੰਧ 'ਚ ਵਿਸਥਾਰਪੂਰਵਕ ਜਾਣਕਾਰੀ ਜਾਰੀ ਨਹੀਂ ਕੀਤੀ ਗਈ। ਹਾਲਾਂਕਿ, ਸੁਰੱਖਿਆ ਏਜੰਸੀਆਂ ਸਰਹੱਦੀ ਇਲਾਕਿਆਂ 'ਚ ਸ਼ੱਕੀ ਗਤੀਵਿਧੀਆਂ ਅਤੇ ਨੈੱਟਵਰਕਾਂ ਦੀ ਜਾਂਚ ਨੂੰ ਲੈ ਕੇ ਲਗਾਤਾਰ ਕਾਰਵਾਈ ਕਰ ਰਹੀਆਂ ਹਨ। ਜ਼ਿਲ੍ਹੇ 'ਚ NIA ਦੀ ਕਾਰਵਾਈ ਤੋਂ ਬਾਅਦ ਇਲਾਕੇ 'ਚ ਚਰਚਾ ਦਾ ਮਾਹੌਲ ਹੈ ਅਤੇ ਲੋਕਾਂ ਦੀ ਨਜ਼ਰ ਅਧਿਕਾਰਿਕ ਬਿਆਨ 'ਤੇ ਟਿਕੀ ਹੋਈ ਹੈ।