ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਦਾ ਸਹੁੰ ਚੁੱਕ ਸਮਾਗਮ ਕਰਵਾਇਆ
ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਦਾ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ
Publish Date: Fri, 27 Feb 2026 06:02 PM (IST)
Updated Date: Fri, 27 Feb 2026 06:04 PM (IST)

ਰਿਤਿਸ਼ ਕੁੱਕੜ.ਪੰਜਾਬੀ ਜਾਗਰਣ ਫਾਜ਼ਿਲਕਾ : ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਫਾਜ਼ਿਲਕਾ ਦੇ ਪ੍ਰਤਾਪ ਬਾਗ ਵਿਖੇ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਦਾ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਇਸ ਵਿੱਚ ਵਿਧਾਇਕ ਫਾਜ਼ਿਲਕਾ ਨਰਿੰਦਰ ਸਿੰਘ ਸਵਨਾ, ਵਿਧਾਇਕ ਜਲਾਲਾਬਾਦ ਜਗਦੀਪ ਕੰਬੋਜ ਗੋਲਡੀ, ਵਿਧਾਇਕ ਬੱਲੂਆਣਾ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ ਨੇ ਜਿਲ੍ਹੇ ਦੇ ਸਮੂਹ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਨੂੰ ਸਹੁੰ ਚੁਕਾਈ। ਇਸ ਮੌਕੇ ਬੋਲਦਿਆਂ ਵਿਧਾਇਕ ਫਾਜ਼ਿਲਕਾ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹੇ ਦੇ ਸਮੂਹ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਨੂੰ ਵਧਾਈ ਦਿੰਦੇ ਕਿਹਾ ਕਿਹਾ ਕਿ ਤੁਹਾਡੇ ਆਪਣੇ ਪਿੰਡਾਂ ਦੇ ਲੋਕਾਂ ਵੱਲੋਂ ਜੋ ਭਰੋਸਾ ਕਰਕੇ ਤੁਹਾਨੂੰ ਵੋਟਾਂ ਪਾ ਕੇ ਜਿਤਾਇਆ ਗਿਆ ਹੈ ਅੱਜ ਤੁਸੀਂ ਸਹੁੰ ਚੁੱਕਣ ਤੋਂ ਬਾਅਦ ਆਪਣੇ ਅਧਿਕਾਰਾਂ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਕਰੋ। ਆਪਣੇ-ਆਪਣੇ ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਨੂੰ ਤਰਜੀਹ ਦਿਓ ਤੇ ਆਪਣੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੋ ਤੇ ਸਾਡੇ ਤੱਕ ਵੀ ਪਹੁੰਚਾਓ ਹਰ ਸਮੱਸਿਆ ਦਾ ਹੱਲ ਕੀਤਾ ਜਾਵੇਗਾ। ਵਿਧਾਇਕ ਜਲਾਲਾਬਾਦ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਇਹ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕੇਸ ਜਲਾਲਾਬਾਦ ਜਿਲਾ ਪ੍ਰੀਸ਼ਦ ਦੀਆਂ 5 ਸੀਟਾਂ ਤੇ ਆਮ ਆਦਮੀ ਪਾਰਟੀ ਦੀ ਜਿੱਤ ਹੋਈ ਹੈ ਤੇ ਇਸ ਲਈ ਜਲਾਲਾਬਾਦ ਹਲਕੇ ਦੇ ਸਾਲੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਲੋਕ ਵਧਾਈ ਦੇ ਪਾਤਰ ਹਨ। ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਕਿਹਾ ਕਿ ਬਿਨਾਂ ਕਿਸੇ ਭੇਦਭਾਵ ਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੰਮ ਕੀਤੇ ਜਾਣ। ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦਾ ਵੀ ਆਪਣਾ ਇੱਕ ਵਿਸ਼ੇਸ਼ ਸਥਾਨ ਹੈ ਤੇ ਉਨਾਂ ਦੀ ਪੂਰੀ ਤਰਜੀਹ ਹੋਵੇਗੀ ਕਿ ਜਿੱਥੇ ਵੀ ਜਿਹੜੇ ਵੀ ਵਿਕਾਸ ਦੇ ਨੀਹ ਪੱਥਰ ਤੇ ਉਦਘਾਟਨ ਕੀਤੇ ਜਾਣ ਉਨਾਂ ਤੇ ਵੀ ਜ਼ਿਲ੍ਹਾ ਪਰਿਸ਼ਦ ਦਾ ਦੇ ਮੈਂਬਰਾਂ ਦਾ ਨਾਮ ਲਿਖਿਆ ਜਾਵੇ। ਇਸ ਮੌਕੇ ਚੇਅਰਮੈਨ ਕੰਬੋਜ ਭਲਾਈ ਬੋਰਡ ਸੁਖਵਿੰਦਰ ਕੰਬੋਜ, ਚੇਅਰਮੈਨ ਰਾਏ ਸਿੱਖ ਬੋਰਡ ਪ੍ਰਕਾਸ਼ ਸਿੰਘ ਵਡਵਾਲ ਤੇ ਵੱਡੀ ਗਿਣਤੀ ਵਿੱਚ ਹਲਕਾ ਫਾਜ਼ਿਲਕਾ, ਜਲਾਲਾਬਾਦ, ਅਬੋਹਰ ਤੇ ਬਲੂਆਣਾ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰ ਵੀ ਮੌਜੂਦ ਸਨ।