ਭਗੌੜਾ ਪੀਓ ਸਟਾਫ ਦੇ ਹੱਥੇ ਚੜ੍ਹਿਆ
ਭਗੌੜਾ ਪੀ.ਓ ਸਟਾਫ ਦੇ ਅੜਿਕੇ
Publish Date: Fri, 02 Jan 2026 04:40 PM (IST)
Updated Date: Fri, 02 Jan 2026 04:41 PM (IST)
ਬੰਪਲ ਭਠੇਜਾ. ਪੰਜਾਬੀ ਜਾਗਰਣ.ਜਲਾਲਾਬਾਦ,ਪੀ.ਓ ਸਟਾਫ ਨੇ ਭਗੌੜੇ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ.ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀਓ ਸਟਾਫ ਦੇ ਇੰਚਾਰਜ਼ ਏ.ਐਸ.ਆਈ ਰਤਨ ਲਾਲ ਨੇ ਦੱਸਿਆ ਕਿ ਐਸ.ਐਸ ਪੀ. ਗੁਰਮੀਤ ਸਿੰਘ ਜੀ, ਐਸ.ਪੀ.ਡੀ ਮੁਖਤਿਆਰ ਸਿੰਘ ਰਾਏ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੁਲਸ ਵਲੋਂ ਭਗੌੜਿਆਂ ਨੂੰ ਕਾਬੂ ਕਰਨ ਲਈ ਚਲਾਈ ਗਈ ਮੁਹਿਮ ਤਹਿਤ ਪੀਓ ਸਟਾਫ ਫਾਜ਼ਿਲਕਾ ਨੇ 299ਸੀ.ਆਰ.ਪੀ.ਸੀ ਤਹਿਤ ਚੱਲੇ ਆ ਰਹੇ ਭਗੌੜੇ ਜਸਵਿੰਦਰ ਸਿੰਘ ਉਰਫ ਨਿੰਮਾ ਪੁੱਤਰ ਸ਼ਾਮ ਸਿੰਘ ਕੰਨਲਾ ਵਾਲੇ ਝੱਗੇ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਮੁਕੱਦਮਾਂ ਨੰ 126 ਮਿਤੀ 11-7-2023 ਅਧੀਨ ਧਾਰਾ ਅੰਡਰ ਸੈਕਸ਼ਨ 21-61-85 ਐਨਡੀਪੀਐਸ ਐਕਟ ਅਧੀਨ ਥਾਣਾ ਸਿਟੀ ਜਲਾਲਾਬਾਦ ਅਧੀਨ ਉਕਤ ਵਿਅਕਤੀ 'ਤੇ ਮਾਮਲਾ ਦਰਜ਼ ਕੀਤਾ ਗਿਆ ਸੀ ਤੇ ਅਦਾਲਤ 'ਚ ਪੈਸ਼ ਨਾ ਹੋਣ ’ਤੇ ਉਸ ਨੂੰ ਭਗੌੜਾ ਕਰਾਰ ਕਰ ਦਿੱਤਾ ਗਿਆ ਤੇ ਉਕਤ ਭਗੌੜੇ ਨੂੰ ਕਾਬੂ ਕਰਕੇ ਥਾਣਾ ਸਿਟੀ ਜਲਾਲਾਬਾਦ ਦੇ ਹਵਾਲੇ ਕੀਤਾ ਗਿਆ। ਪੁਲਸ ਵਲੋਂ ਅਗਲੀ ਕਾਰਵਾਈ ਕਰਕੇ, ਉਕਤ ਵਿਅਕਤੀ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਜਾਵੇਗਾ | ਇਸ ਮੌਕੇ ਪੀ.ਓ ਸਟਾਫ ਦੇ ਇੰਚਾਰਜ਼ ਏ.ਐਸ.ਆਈ ਰਤਨ ਲਾਲ, ਜਸਵਿੰਦਰ ਸਿੰਘ, ਮਨਵੀਰ ਸਿੰਘ ਆਦਿ ਹਾਜ਼ਰ ਸਨ।