ਪੀਓ ਸਟਾਫ ਦੇ ਹੱਥੇ ਚੜ੍ਹਿਆ ਭਗੌੜਾ
ਭਗੋੜਾ ਪੀ.ਓ ਸਟਾਫ ਦੇ ਅੜਿੱਕੇ
Publish Date: Tue, 10 Mar 2026 05:46 PM (IST)
Updated Date: Tue, 10 Mar 2026 05:48 PM (IST)
ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਫਾਜ਼ਿਲਕਾ : ਪੀਓ ਸਟਾਫ ਨੇ ਭਗੌੜੇ ਨੂੰ ਕਾਬੂ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਪੀਓ ਸਟਾਫ ਇੰਚਾਰਜ ਏਐਸਆਈ ਰਤਨ ਲਾਲ ਨੇ ਦੱਸਿਆ ਕਿ ਪੁਲਿਸ ਵੱਲੋਂ ਭਗੌੜਿਆਂ ਨੂੰ ਕਾਬੂ ਕਰਨ ਲਈ ਚਲਾਈ ਗਈ ਮੁਹਿਮ ਤਹਿਤ 299 ਸੀ.ਆਰ.ਪੀ.ਸੀ ਤਹਿਤ ਚੱਲੇ ਆ ਰਹੇ ਭਗੌੜ ਨੂੰ ਕਾਬੂ ਕਰਨ ਚ ਸਫਲਤਾ ਹਾਸਿਲ ਕੀਤੀ ਹੈ ਕੁਲਵਿੰਦਰ ਸਿੰਘ ਵਾਸੀ ਲੱਖੇ ਕੇ ਖ਼ਿਲਾਫ਼ ਅੰਡਰ ਸੈਕਸ਼ਨ ਆਈਪੀਸੀ ਥਾਨਾ ਸਿਟੀ-1 ਅਬੋਹਰ ਵਿਖੇ ਮੁਕਦਮਾ ਦਰਜ ਕੀਤਾ ਗਿਆ ਸੀ। ਅਦਾਲਤ ’ਚ ਪੇਸ਼ ਨਾ ਹੋਣ ’ਤੇ ਉਕਤ ਵਿਅਕਤੀ ਨੂੰ 20/ 9/ 2025 ਨੂੰ ਭਗੋੜਾ ਕਰਾਰ ਕਰ ਦਿੱਤਾ ਗਿਆ ਤੇ ਜਿਸ ਨੂੰ ਅੱਜ ਕਾਬੂ ਕਰਕੇ ਥਾਣਾ ਸਿਟੀ-1 ਅਬੋਹਰ ਦੇ ਹਵਾਲੇ ਕਰ ਦਿੱਤਾ ਗਿਆ ਤੇ ਉਕਤ ਭਗੋੜਾ ਨੂੰ ਅੱਜ ਕਾਬੂ ਕਰਕੇ ਪੁਲਿਸ ਦੇ ਹਵਾਲੇ ਕੀਤਾ ਗਿਆ | ਪੁਲਸ ਵਲੋਂ ਅਗਲੀ ਕਾਰਵਾਈ ਕਰਕੇ, ਉਕਤ ਭਗੋੜਾ ਨੂੰ ਮਾਣਯੋਗ ਅਦਾਲਤ ਚ ਪੇਸ਼ ਕੀਤਾ ਜਾਵੇਗਾ | ਇਸ ਮੌਕੇ ਪੀ.ਓ ਸਟਾਫ ਦੇ ਇੰਚਾਰਜ਼ ਏ.ਐਸ.ਆਈ ਰਤਨ ਲਾਲ, ਐਚ.ਸੀ ਜਸਵਿੰਦਰ ਸਿੰਘ, ਐਚ.ਸੀ ਮਨਵੀਰ ਸਿੰਘ ਆਦਿ ਹਾਜ਼ਰ ਸਨ