ਵਾਰਡ ਪੱਧਰ ’ਤੇ ਏਕਤਾ ਅਤੇ ਸਮਾਜ ਸੇਵਾ ਨੂੰ ਮਜ਼ਬੂਤ ਕਰਨ ਲਈ ਸੁਸਾਇਟੀ ਨੇ ਵਿੱਢੀ ਮੁਹਿੰਮ ਵਾਰਡ ਪੱਧਰ ’ਤੇ ਏਕਤਾ ਅਤੇ ਸਮਾਜ ਸੇਵਾ ਨੂੰ ਮਜ਼ਬੂਤ ਕਰਨ ਲਈ ਸੁਸਾਇਟੀ ਨੇ ਵਿੱਢੀ ਮੁਹਿੰਮ
Publish Date: Mon, 14 Sep 2026 04:38 PM (IST)
Updated Date: Mon, 14 Sep 2026 04:41 PM (IST)
ਨਰੇਸ਼ ਕੁਮਾਰ ਕਾਮਰਾ.ਪੰਜਾਬੀ ਜਾਗਰਣ ਫਾਜ਼ਿਲਕਾ : ਸ਼੍ਰੀ ਅਰੋੜਵੰਸ਼ ਵੈੱਲਫੇਅਰ ਸੁਸਾਇਟੀ ਵੱਲੋਂ ਵੱਖ-ਵੱਖ ਵਾਰਡਾਂ ਦੇ ਇੰਚਾਰਜਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਮਾਜ ਨੂੰ ਹੋਰ ਮਜ਼ਬੂਤ ਕਰਨ ਅਤੇ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਨੂੰ ਘਰ-ਘਰ ਤੱਕ ਪਹੁੰਚਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਅਰੁਣ ਵਧਵਾ ਨੇ ਦੱਸਿਆ ਕਿ ਹਰ ਵਾਰਡ ਅੰਦਰ ਅਰੋੜਵੰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਵਾਰਡ ਪੱਧਰ ’ਤੇ ਸਰਗਰਮੀਆਂ ਨੂੰ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੁਸਾਇਟੀ ਵੱਲੋਂ ਸਮਾਜ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਦੇ ਨਾਲ-ਨਾਲ ਵੱਧ ਤੋਂ ਵੱਧ ਲੋਕਾਂ ਨੂੰ ਇਨ੍ਹਾਂ ਕਾਰਜਾਂ ਨਾਲ ਜੋੜਨ ਲਈ ਯਤਨ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ ਵਾਰਡ ਇੰਚਾਰਜਾਂ ਦੀ ਭੂਮਿਕਾ ਇਸ ਮੁਹਿੰਮ ਵਿੱਚ ਅਹਿਮ ਹੈ। ਵਾਰਡ ਪੱਧਰ ’ਤੇ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਲੋੜਾਂ ਨੂੰ ਸਮਝਿਆ ਜਾਵੇਗਾ ਅਤੇ ਸਮਾਜ ਭਲਾਈ ਦੇ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਇਆ ਜਾਵੇਗਾ।ਇਸ ਮੌਕੇ ਚੇਅਰਮੈਨ ਰਿਤੇਸ਼ ਗਗਨੇਜਾ, ਰਾਜ ਅਰੋੜਾ, ਵਿਸ਼ੁ ਅਨੇਜਾ, ਵਿਕਰਮ ਸੇਠੀ, ਰਿੰਕੂ ਪੁਜਾਰਾ, ਦੇਵ ਰਾਜ, ਗਗਨ ਮੋਂਗਾ, ਸੁਨੀਲ ਗਰੋਵਰ, ਰਾਜੀਵ ਕਾਲੜਾ, ਰਾਜ ਕੁਮਾਰ ਠਕਰਾਲ, ਨਿਤਿਨ ਮੋਂਗਾ ਅਤੇ ਕ੍ਰਿਸ਼ਨ ਤਨੇਜਾ ਸਮੇਤ ਹੋਰ ਮੈਂਬਰ ਮੌਜੂਦ ਸਨ। ਸਿਆਸਤ ਤੋਂ ਉੱਪਰ ਉੱਠ ਕੇ ਅਰੋੜਵੰਸ਼ ਦੀ ਮਜ਼ਬੂਤੀ ਲਈ ਤੱਤਪਰ ਸ਼੍ਰੀ ਅਰੋੜਵੰਸ਼ ਵੈੱਲਫੇਅਰ ਸੁਸਾਇਟੀ ਵੱਲੋਂ ਅਰੋੜਵੰਸ਼ ਦੀ ਏਕਤਾ ਤੇ ਮਜ਼ਬੂਤੀ ਲਈ ਵਾਰਡ ਪੱਧਰ ’ਤੇ ਮੁਹਿੰਮ ਸ਼ੁਰੂ ਕੀਤੀ ਗਈ ਹੈ।ਸੁਸਾਇਟੀ ਦੇ ਅਹੁਦੇਦਾਰਾਂ ਨੇ ਵਾਰਡ ਪੱਧਰ ’ਤੇ ਲੋਕਾਂ ਨਾਲ ਸੰਪਰਕ ਵਧਾਉਣ ’ਤੇ ਜ਼ੋਰ ਦਿੱਤਾ।ਸਮਾਜ ਦੀ ਤਰੱਕੀ ਲਈ ਸਿਆਸੀ ਵਿਚਾਰਧਾਰਾਵਾਂ ਤੋਂ ਉੱਪਰ ਉੱਠ ਕੇ ਇਕਜੁੱਟ ਹੋਣ ਦੀ ਅਪੀਲ ਕੀਤੀ ਗਈ। ਸਮਾਜ ਸੇਵਾ ਦੇ ਕਾਰਜਾਂ ਨੂੰ ਹੋਰ ਮਜ਼ਬੂਤ ਕਰਨ ਲਈ ਯੋਜਨਾਬੱਧ ਢੰਗ ਨਾਲ ਕੰਮ ਕਰਨ ਦਾ ਫੈਸਲਾ ਲਿਆ ਗਿਆ।ਸੁਸਾਇਟੀ ਨੇ ਲੋੜਵੰਦਾਂ ਦੀ ਸਹਾਇਤਾ ਅਤੇ ਭਾਈਚਾਰਕ ਏਕਤਾ ਨੂੰ ਆਪਣੀ ਮੁੱਖ ਤਰਜੀਹ ਦੱਸਿਆ।