ਗੋਪਾਸ਼ਟਮੀ ਮੌਕੇ ਸਮਰਬੀਰ ਸਿੰਘ ਸਿੱਧੂ ਨੇ ਗਊਸ਼ਾਲਾ ’ਚ ਕੀਤੀ ਗਊ ਪੂਜਾ ਗੋਪਾਸ਼ਟਮੀ ਮੌਕੇ ਕਾਂਗਰਸੀ ਆਗੂ ਸਮਰਬੀਰ ਸਿੰਘ ਸਿੱਧੂ ਨੇ ਗਊਸ਼ਾਲਾ ਪਹੁੰਚ ਕੇ ਕੀਤੀ ਗਊ ਪੂਜਾ
Publish Date: Tue, 17 Nov 2026 06:35 PM (IST)
Updated Date: Tue, 17 Nov 2026 06:36 PM (IST)
ਨਰੇਸ਼ ਕੁਮਾਰ ਕਾਮਰਾ.ਪੰਜਾਬੀ ਜਾਗਰਣ,ਫਾਜ਼ਿਲਕਾ:ਗੋਪਾਸ਼ਟਮੀ ਦੇ ਪਾਵਨ ਤਿਉਹਾਰ ਮੌਕੇ ਕਾਂਗਰਸੀ ਆਗੂ ਸਮਰਬੀਰ ਸਿੰਘ ਸਿੱਧੂ ਨੇ ਸ੍ਰੀ ਗੋਰਕਸ਼ਿਣੀ ਸਭਾ ਵੱਲੋਂ ਚਲਾਈ ਜਾ ਰਹੀ ਗਊਸ਼ਾਲਾ ਵਿਖੇ ਨਤਮਸਤਕ ਹੋ ਕੇ ਵਿਧੀ-ਵਿਧਾਨ ਨਾਲ ਗਊ ਪੂਜਾ ਕੀਤੀ ਅਤੇ ਗਊ ਮਾਤਾ ਦੀ ਸੇਵਾ ਕਰਕੇ ਆਸ਼ੀਰਵਾਦ ਪ੍ਰਾਪਤ ਕੀਤਾ। ਗਊਸ਼ਾਲਾ ਪਹੁੰਚਣ ਤੇ ਕਮੇਟੀ ਦੇ ਪ੍ਰਧਾਨ ਅਸ਼ੋਕ ਗੁਲਬੱਦਰ ਅਤੇ ਸਕੱਤਰ ਮਾਸਟਰ ਰੋਸ਼ਨ ਲਾਲ ਭੂਸਰੀ ਸਮੇਤ ਹੋਰ ਅਹੁਦੇਦਾਰਾਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਸੇਵਾਮੁਕਤ ਪ੍ਰਿੰਸੀਪਲ ਤ੍ਰਿਭਵਨ ਕੁਮਾਰ ਸਮੇਤ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ। ਇਸ ਮੌਕੇ ਸਮਰਬੀਰ ਸਿੰਘ ਸਿੱਧੂ ਨੇ ਗਊ ਮਾਤਾ ਦੀ ਸੇਵਾ ਕਰਦਿਆਂ ਸਮੂਹ ਇਲਾਕਾ ਵਾਸੀਆਂ ਨੂੰ ਗੋਪਾਸ਼ਟਮੀ ਦੇ ਪਾਵਨ ਤਿਉਹਾਰ ਦੀਆਂ ਲੱਖ-ਲੱਖ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਭਾਰਤੀ ਸੰਸਕ੍ਰਿਤੀ ਅਤੇ ਧਾਰਮਿਕ ਪਰੰਪਰਾਵਾਂ ਵਿੱਚ ਗਊ ਮਾਤਾ ਦਾ ਵਿਸ਼ੇਸ਼ ਸਥਾਨ ਹੈ। ਗਊ ਸੇਵਾ ਨੂੰ ਸਭ ਤੋਂ ਪੁੰਨ ਵਾਲੇ ਕਾਰਜਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਗਊ ਮਾਤਾ ਦੀ ਸੇਵਾ, ਦੇਖਭਾਲ ਅਤੇ ਸੰਭਾਲ ਕਰਨਾ ਸਾਡਾ ਨੈਤਿਕ ਅਤੇ ਸਮਾਜਿਕ ਫਰਜ਼ ਹੈ। ਉਨ੍ਹਾਂ ਕਿਹਾ ਕਿ ਗੋਪਾਸ਼ਟਮੀ ਦਾ ਤਿਉਹਾਰ ਸਾਨੂੰ ਗਊ ਮਾਤਾ ਪ੍ਰਤੀ ਸ਼ਰਧਾ ਅਤੇ ਸਤਿਕਾਰ ਪ੍ਰਗਟਾਉਣ ਦੇ ਨਾਲ-ਨਾਲ ਸਮੂਹ ਜੀਵਾਂ ਪ੍ਰਤੀ ਦਇਆ, ਕਰੁਣਾ ਅਤੇ ਸੇਵਾ ਦੀ ਭਾਵਨਾ ਰੱਖਣ ਦਾ ਸੰਦੇਸ਼ ਦਿੰਦਾ ਹੈ। ਗਊਸ਼ਾਲਾਵਾਂ ਸਮਾਜ ਵਿੱਚ ਸੇਵਾ ਅਤੇ ਧਾਰਮਿਕ ਆਸਥਾ ਦੀਆਂ ਮਹੱਤਵਪੂਰਨ ਸੰਸਥਾਵਾਂ ਹਨ, ਜਿੱਥੇ ਨਿਸ਼ਕਾਮ ਭਾਵਨਾ ਨਾਲ ਗਊ ਮਾਤਾ ਦੀ ਸੇਵਾ ਕੀਤੀ ਜਾਂਦੀ ਹੈ। ਹਰੇਕ ਵਿਅਕਤੀ ਨੂੰ ਆਪਣੀ ਸਮਰੱਥਾ ਅਨੁਸਾਰ ਗਊ ਸੇਵਾ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਸਮਰਬੀਰ ਸਿੰਘ ਸਿੱਧੂ ਨੇ ਕਿਹਾ ਕਿ ਅਜਿਹੇ ਧਾਰਮਿਕ ਅਤੇ ਸਮਾਜਿਕ ਤਿਉਹਾਰ ਆਪਸੀ ਭਾਈਚਾਰੇ, ਪਿਆਰ, ਸਦਭਾਵਨਾ ਅਤੇ ਮਾਨਵਤਾ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਇਸ ਪਾਵਨ ਮੌਕੇ ਸਮੂਹ ਇਲਾਕਾ ਵਾਸੀਆਂ ਦੇ ਜੀਵਨ ਵਿੱਚ ਸੁੱਖ, ਸ਼ਾਂਤੀ, ਖੁਸ਼ਹਾਲੀ ਅਤੇ ਸਮਰਿੱਧੀ ਦੀ ਕਾਮਨਾ ਕਰਦਿਆਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।