15 ਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ
15 ਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ
Publish Date: Wed, 14 Jan 2026 04:30 PM (IST)
Updated Date: Wed, 14 Jan 2026 04:33 PM (IST)
ਪੱਤਰ ਪ੍ਰੇਰਕ. ਪੰਜਾਬੀ ਜਾਗਰਣ, ਫਾਜ਼ਿਲਕਾ : ਥਾਣਾ ਸਦਰ ਪੁਲਿਸ ਨੇ 15 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਐੱਚਸੀ ਕੁਲਦੀਪ ਕੁਮਾਰ ਨੇ ਦੱਸਿਆ ਕਿ ਜਦੋਂ ਸਾਥੀ ਕਰਮਚਾਰੀਆਂ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਲਾਲੋ ਵਾਲੀ ਨਜ਼ਦੀਕ ਪੁੱਜੀ ਤਾਂ ਵਿੱਕੀ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਲੋਕ ਡਿਪੂਲਾਣਾ ਨੂੰ ਸ਼ੱਕ ਦੇ ਆਧਾਰ ’ਤੇ ਚੈਕਿੰਗ ਕਰਨ ’ਤੇ ਉਸ ਕੋਲੋਂ 15 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸ ’ਤੇ ਧਾਰਾ 21/61/85 ਐੱਨਡੀਪੀਐੱਸ ਐਕਟ ਅਧੀਨ ਪਰਚਾ ਦਰਜ ਕੀਤਾ ਗਿਆ ਹੈ।