430 ਨਸ਼ੇ ਦੀਆਂ ਗੋਲੀਆਂ ਸਮੇਤ ਇੱਕ ਕਾਬੂ
430 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ
Publish Date: Sat, 25 Apr 2026 04:19 PM (IST)
Updated Date: Sat, 25 Apr 2026 04:22 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲਾਲਾਬਾਦ : ਥਾਣਾ ਵੈਰੋਕੇ ਪੁਲਿਸ ਨੇ 430 ਨਸ਼ੇ ਦੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਕਾਰਜ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਸਬੰਧੀ ਕਾਠਗੜ੍ਹ ਸੇਮਨਾਲੇ ਦੇ ਪੁਲ ਕੋਲ ਮੌਜੂਦ ਸੀ ਤਾਂ ਸਾਹਮਣੇ ਤੋਂ ਆ ਰਹੇ ਇਕ ਵਿਅਕਤੀ ਨੇ ਪੁਲਿਸ ਦੀ ਗੱਡੀ ਦੇਖ ਕੇ ਆਪਣੇ ਹੱਥ ਵਿੱਚ ਫੜਿਆ ਕਾਲੇ ਰੰਗ ਦਾ ਲਿਫਾਫਾ ਸੁੱਟ ਦਿੱਤਾ ਅਤੇ ਤੇਜ਼ ਕਦਮੀਂ ਚੱਲਣ ਲੱਗਾ। ਪੁਲਿਸ ਨੇ ਸ਼ੱਕ ਦੇ ਆਧਾਰ ਤੇ ਉਕਤ ਵਿਅਕਤੀ ਕੁਲਦੀਪ ਸਿੰਘ ਪੁੱਤਰ ਸ਼ੰਭਾ ਸਿੰਘ ਵਾਸੀ ਕਾਠਗੜ੍ਹ ਨੂੰ ਕਾਬੂ ਕੀਤਾ ਅਤੇ ਸੁੱਟੇ ਹੋਏ ਲਿਫਾਫੇ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ 430 ਟਰਾਮਾਡੋਲ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜਿਸ ਤੇ ਧਾਰਾ 22/61/85 ਐੱਨ.ਡੀ.ਪੀ.ਐੱਸ. ਐਕਟ ਅਧੀਨ ਪਰਚਾ ਦਰਜ ਕੀਤਾ ਗਿਆ ਹੈ।