6 ਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ
6 ਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ
Publish Date: Wed, 14 Jan 2026 04:28 PM (IST)
Updated Date: Wed, 14 Jan 2026 04:30 PM (IST)
ਪੱਤਰ ਪ੍ਰੇਰਕ. ਪੰਜਾਬੀ ਜਾਗਰਣ, ਜਲਾਲਾਬਾਦ : ਥਾਣਾ ਅਮੀਰਖਾਸ ਪੁਲਿਸ ਨੇ 6 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਵਿਸ਼ਲੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਅਮੀਰਖਾਸ ਨੇੜੇ ਮੌਜੂਦ ਸੀ ਤਾਂ ਉਨ੍ਹਾਂ ਨੂੰ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਸੰਦੀਪ ਸਿੰਘ ਉਰਫ ਬੁੱਧੂ ਪੁੱਤਰ ਵਣਜਾਰ ਸਿੰਘ ਵਾਸੀ ਨੱਥੂ ਚਿਸ਼ਤੀ ਨਸ਼ਾ ਕਰਨ ਅਤੇ ਵੇਚਣ ਦਾ ਆਦਿ ਹੈ। ਪੁਲਿਸ ਨੇ ਛਾਪੇਮਾਰੀ ਕਰ ਕੇ ਉਸ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ। ਜਿਸ ’ਤੇ ਧਾਰਾ 21,27/61/85 ਐੱਨਡੀਪੀਐੱਸ ਐਕਟ ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ।