ਸਵਾ 9 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇਕ ਕਾਬੂ
ਸਵਾ 9 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਕਾਬੂ
Publish Date: Tue, 14 Apr 2026 05:17 PM (IST)
Updated Date: Wed, 15 Apr 2026 04:04 AM (IST)
ਪੱਤਰ ਪ੍ਰੇਰਕ. ਪੰਜਾਬੀ ਜਾਗਰਣ, ਜਲਾਲਾਬਾਦ : ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਸਵਾ 9 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸਤਨਾਮ ਦਾਸ ਨੇ ਦੱਸਿਆ ਕਿ ਮੁਖਬਰ ਖਾਸ ਦੀ ਇਤਲਾਹ ਤੇ ਪਿੰਡ ਪ੍ਰਭਾਤ ਸਿੰਘ ਵਾਲਾ ਦੇ ਸੰਤਸਗ ਘਰ ਕੋਲ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਜਸਵੰਤ ਸਿੰਘ ਉਰਫ ਬੱਗੂ ਪੁੱਤਰ ਮੱਖਤਿਆਰ ਸਿੰਘ ਵਾਸੀ ਪਿੰਡ ਢੰਡੀ ਕਲਾਂ ਨੂੰ ਕਾਬੂ ਕਰ ਕੇ ਉਸ ਕੋਲੋਂ ਸਵਾ 9 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਜਿਸ ਤੇ ਧਾਰਾ 61/1/14 ਆਬਕਾਰੀ ਐਕਟ ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ।