ਚੋਰੀ ਦੇ ਮੋਟਰਸਾਈਕਲ ਸਮੇਤ ਇੱਕ ਕਾਬੂ
ਚੋਰੀ ਦੇ ਮੋਟਰਸਾਈਕਲ ਸਮੇਤ ਇੱਕ ਕਾਬੂ
Publish Date: Sat, 25 Apr 2026 04:17 PM (IST)
Updated Date: Sat, 25 Apr 2026 04:19 PM (IST)
ਪੱਤਰ ਪ੍ਰੇਰਕ. ਪੰਜਾਬੀ ਜਾਗਰਣ, ਫਾਜ਼ਿਲਕਾ : ਥਾਣਾ ਸਦਰ ਫਾਜ਼ਿਲਕਾ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਜਦੋਂ ਪਿੰਡ ਬਾਧਾ ਕੋਲ ਪੁੱਜੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਜਸਵਿੰਦਰ ਸਿੰਘ ਉਰਫ ਛਿੰਦੀ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਨਵਾਂ ਸਲੇਮਸ਼ਾਹ, ਜੋ ਮੋਟਰਸਾਈਕਲ ਚੋਰੀ ਕਰਨ ਦਾ ਆਦੀ ਹੈ, ਅੱਜ ਵੀ ਚੋਰੀ ਦਾ ਮੋਟਰਸਾਈਕਲ ਵੇਚਣ ਲਈ ਜਲਾਲਾਬਾਦ ਸਾਈਡ ਜਾ ਰਿਹਾ ਹੈ। ਪੁਲਿਸ ਨੇ ਨਾਕਾਬੰਦੀ ਕਰ ਕੇ ਉਕਤ ਵਿਅਕਤੀ ਨੂੰ ਇੱਕ ਬਿਨਾਂ ਨੰਬਰੀ ਐੱਚ.ਐੱਫ. ਡੀਲਕਸ ਮੋਟਰਸਾਈਕਲ (ਕੁੱਲ ਕੀਮਤ 40 ਹਜ਼ਾਰ ਰੁਪਏ) ਸਮੇਤ ਕਾਬੂ ਕਰ ਲਿਆ। ਜਿਸ ’ਤੇ ਪੁਲਿਸ ਵੱਲੋਂ ਧਾਰਾ 303(2), 317(2), 317(4) ਬੀ.ਐੱਨ.ਐੱਸ. ਅਧੀਨ ਪਰਚਾ ਦਰਜ ਕੀਤਾ ਗਿਆ ਹੈ।