ਪਰਸਵਾਰਥ ਸਭਾ ਵੱਲੋਂ ਮੁਫ਼ਤ ਮੈਡੀਕਲ ਕੈਂਪ ਲਾਇਆ
ਪਰਸਵਾਰਥ ਸਭਾ ਵੱਲੋਂ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ
Publish Date: Thu, 15 Jan 2026 04:52 PM (IST)
Updated Date: Fri, 16 Jan 2026 04:03 AM (IST)
ਬੰਪਲ ਭਠੇਜਾ. ਪੰਜਾਬੀ ਜਾਗਰਣ, ਜਲਾਲਾਬਾਦ:ਪਰਸਵਾਰਥ ਸਭਾ ਵੱਲੋਂ ਇੱਕ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਨੇ ਪਹੁੰਚ ਕੇ ਆਪਣੀ ਸਿਹਤ ਦੀ ਜਾਂਚ ਕਰਵਾਈ। ਡਾ. ਓਮ ਪ੍ਰਕਾਸ਼ ਕੰਬੋਜ ਨੇ ਆਪਣੀਆਂ ਸੇਵਾਵਾਂ ਦਿੰਦੇ ਹੋਏ ਮਰੀਜ਼ਾਂ ਦਾ ਚੈੱਕਅਪ ਕੀਤਾ ਅਤੇ ਉਨ੍ਹਾਂ ਨੂੰ ਸਿਹਤ ਸਬੰਧੀ ਜ਼ਰੂਰੀ ਸਲਾਹ ਦਿੱਤੀ। ਇਸ ਮੌਕੇ ਵਿਜੇ ਬਾਘਲਾ, ਗੁਰਚਰਨ ਕਮੀਰੀਆ, ਬਿੱਟੂ ਬੱਬਰ ਅਤੇ ਰਮੇਸ਼ ਰਾਠੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਨ੍ਹਾਂ ਦੇ ਨਾਲ ਹੀ ਮੈਡਮ ਰਮਨ, ਸੁਰੇਸ਼ ਚੌਹਾਨ ਅਤੇ ਮਾਣਿਕ ਚੌਹਾਨ ਨੇ ਵੀ ਕੈਂਪ ਦੇ ਪ੍ਰਬੰਧਾਂ ਅਤੇ ਸੰਚਾਲਨ ਵਿੱਚ ਆਪਣਾ ਪੂਰਾ ਸਹਿਯੋਗ ਦਿੱਤਾ। ਸਭਾ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਮਕਸਦ ਲੋੜਵੰਦ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਕੈਂਪ ਦੌਰਾਨ ਮਰੀਜ਼ਾਂ ਨੂੰ ਮੁਫ਼ਤ ਸਲਾਹ ਦੇ ਨਾਲ-ਨਾਲ ਜ਼ਰੂਰੀ ਦਵਾਈਆਂ ਵੀ ਦਿੱਤੀਆਂ ਗਈਆਂ। ਹਾਜ਼ਰ ਪਤਵੰਤੇ ਸੱਜਣਾਂ ਨੇ ਪਰਸਵਾਰਥ ਸਭਾ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।