ਗੋਡਵਿਨ ਪਬਲਿਕ ਸਕੂਲ, ਘੱਲੂ ਦਾ ਬਾਕਸਿੰਗ ’ਚ ਸ਼ਾਨਦਾਰ ਪ੍ਰਦਰਸ਼ਨ
ਗੋਡਵਿਨ ਪਬਲਿਕ ਸਕੂਲ, ਘੱਲੂ ਦੇ ਖਿਡਾਰੀਆਂ ਨੇ ਪੰਜਾਬ ਸਟੇਟ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ
Publish Date: Wed, 01 Apr 2026 06:46 PM (IST)
Updated Date: Wed, 01 Apr 2026 06:49 PM (IST)

ਕਪਿਲ ਜਸੂਜਾ.ਪੰਜਾਬੀ ਜਾਗਰਣ ਫਾਜ਼ਿਲਕਾ : ਗੋਡਵਿਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਘੱਲੂ ਦੇ ਖਿਡਾਰੀਆਂ ਨੇ ਪੰਜਾਬ ਜੂਨੀਅਰ ਬਾਕਸਿੰਗ ਚੈਂਪੀਅਨਸ਼ਿਪ ਅਤੇ ਸਬ-ਜੂਨੀਅਰ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਸਕੂਲ, ਮਾਪਿਆਂ ਅਤੇ ਪੂਰੇ ਖੇਤਰ ਦਾ ਨਾਮ ਰੌਸ਼ਨ ਕੀਤਾ। ਜੇਤੂ ਮੁੱਕੇਬਾਜ਼ਾਂ ਨੂੰ ਕਿਊਬਾ ਦੇ ਕੋਚ ਜਸਟੋ ਡਿਆਜ਼ ਕਾਸਤਰੋ ਵੱਲੋਂ ਸਨਮਾਨਿਤ ਤੇ ਉਤਸ਼ਾਹਿਤ ਕੀਤਾ ਗਿਆ। ਕੋਚ ਮੋਹਿਤ ਨੇ ਦੱਸਿਆ ਕਿ ਪੰਜਾਬ ਜੂਨੀਅਰ ਬਾਕਸਿੰਗ ਚੈਂਪੀਅਨਸ਼ਿਪ ਜੈਕ, ਤਰਨਤਾਰਨ ਵਿੱਚ ਹੋਈ ਸੀ, ਜਿੱਥੇ ਸਕੂਲ ਦੇ ਐਥਲੀਟ ਏਕਮ ਨੇ 60 ਕਿਲੋਗ੍ਰਾਮ ਭਾਰ ਵਰਗ ਵਿੱਚ ਕਾਂਸੀ ਦਾ ਤਗਮਾ ਚੇ ਰਾਹੁਲ ਨੇ 52 ਤੋਂ 54 ਕਿਲੋਗ੍ਰਾਮ ਭਾਰ ਵਰਗ ’ਚ ਚਾਂਦੀ ਦਾ ਤਗਮਾ ਹਾਸਲ ਕੀਤਾ। ਇਸੇ ਤਰ੍ਹਾਂ ਸਬ-ਜੂਨੀਅਰ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਵਿਦਿਆਰਥਣ ਮੰਨਤ ਨੇ 33 ਕਿਲੋਗ੍ਰਾਮ ਭਾਰ ਵਰਗ ’ਚ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ, ਮਾਪਿਆਂ ਤੇ ਖੇਤਰ ਨੂੰ ਮਾਣ ਦਿਵਾਇਆ। ਪ੍ਰਿੰ. ਅਭਿਸ਼ੇਕ ਸ਼ਰਮਾ ਨੇ ਕਿਹਾ ਕਿ ਖਿਡਾਰੀਆਂ ਦੀ ਸਫਲਤਾ ਉਨ੍ਹਾਂ ਦੀ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਉਨ੍ਹਾਂ ਦੇ ਕੋਚਾਂ ਦੇ ਮਾਰਗਦਰਸ਼ਨ ਦਾ ਨਤੀਜਾ ਹੈ। ਸਕੂਲ ਪ੍ਰਬੰਧਕੀ ਕਮੇਟੀ ਮੈਂਬਰ ਲਖਵਿੰਦਰ ਕੌਰ ਬਰਾੜ ਨੇ ਕਿਹਾ ਕਿ ਇਹ ਪ੍ਰਾਪਤੀ ਪੂਰੇ ਸਕੂਲ ਪਰਿਵਾਰ ਲਈ ਮਾਣ ਵਾਲੀ ਗੱਲ ਹੈ। ਪ੍ਰਬੰਧਕ ਕਮੇਟੀ ਮੈਂਬਰ ਐਡਵੋਕੇਟ ਮਨਿੰਦਰ ਸਿੰਘ ਸਰਾਂ ਨੇ ਕਿਹਾ ਕਿ ਖੇਡਾਂ ਬੱਚਿਆਂ ਦੇ ਸ਼ਖਸੀਅਤ ਵਿਕਾਸ, ਆਤਮ-ਵਿਸ਼ਵਾਸ ਅਤੇ ਅਨੁਸ਼ਾਸਨ ਨੂੰ ਮਜ਼ਬੂਤ ਕਰਦੀਆਂ ਹਨ।